Friday, July 31, 2026
BREAKING
ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ' ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...'' PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ ਭਾਰਤ ਵੱਲੋਂ ਸ਼੍ਰੀਲੰਕਾ ਨੂੰ ਦਿੱਤੀ ਜਾ ਰਹੀ ਮਦਦ 7.5 ਬਿਲੀਅਨ ਅਮਰੀਕੀ ਡਾਲਰ ਤੋਂ ਪਾਰ ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਪੰਜਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

04 ਨਵੰਬਰ, 2025 06:31 PM

ਅੰਮ੍ਰਿਤਸਰ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਵੱਲੋਂ ਜਲ ਪਾਣੀ ਅਤੇ ਲੰਗਰਾਂ ਰਾਹੀਂ ਸੇਵਾ ਕੀਤੀ ਗਈ।

ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਮਨਜੀਤ ਸਿੰਘ ਤਲਵੰਡੀ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਾਲ, ਮੈਨੇਜਰ ਸਤਨਾਮ ਸਿੰਘ ਰਿਆੜ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ ਕਾਦੀਆਂ, ਜਸਬੀਰ ਸਿੰਘ, ਰਵਿੰਦਰ ਸਿੰਘ ਸਮੇਤ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਦਿੱਤੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਸਾਰ ਦੇ ਸਰਬਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਮਾਨਵਤਾ ਲਈ ਕਲਿਆਣਕਾਰੀ ਹੈ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦਿਆਂ ਜਾਤ-ਪਾਤ ਦੀ ਵਲਗਣ ਵਿੱਚੋਂ ਕੱਢਿਆ ਅਤੇ ਦੱਬੀ ਕੁਚਲੀ, ਲਤਾੜੀ ਤੇ ਦਬਾਈ ਜਾ ਰਹੀ ਲੋਕਾਈ ਵਾਸਤੇ ਆਸ ਅਤੇ ਧਰਵਾਸ ਬਣੇ। ਉਨ੍ਹਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਉਪਦੇਸ਼ ਨਾਲ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਵਿਲੱਖਣ ਮਾਰਗ ਨਿਰਧਾਰਤ ਕੀਤਾ। ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਗੁਰਬਾਣੀ ਉਪਦੇਸ਼ਾਂ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕਰਦਿਆਂ ਕਿਹਾ ਕਿ ਸਾਡਾ ਸਭ ਦਾ ਫਰਜ ਹੈ ਕਿ ਅਸੀਂ ਗੁਰੂ ਸਾਹਿਬ ਵੱਲੋਂ ਬਖਸ਼ੇ ਫਲਸਫੇ ਨੂੰ ਸੰਸਾਰ ਵਿਚ ਫੈਲਾਉਣ ਦਾ ਯਤਨ ਕਰੀਏ।

Have something to say? Post your comment

ਅਤੇ ਪੰਜਾਬ ਖਬਰਾਂ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ