Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਨੁਸਾਰ ਬਰਾਬਰਤਾ ਵਾਲਾ ਸਮਾਜ ਬਣਾਉਣ ਦੀ ਅਪੀਲ: ਜਸਵੀਰ ਸਿੰਘ ਗੜ੍ਹੀ

07 ਫ਼ਰਵਰੀ, 2026 07:42 PM

ਨਵਾਂ ਗਾਉਂ (ਐਸ.ਏ.ਐਸ. ਨਗਰ) (ਪ੍ਰੀਤ ਪੱਤੀ): ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਨੁਸਾਰ ਸਮਾਨਤਾ, ਭਰਾਤਰੀਤਾ ਅਤੇ ਸਭ ਲਈ ਬਰਾਬਰ ਮੌਕਿਆਂ ਵਾਲਾ ਸਮਾਜ ਸਿਰਜਣ ਦੀ ਅਪੀਲ ਕੀਤੀ।

ਉਹ ਚੰਡੀਗੜ੍ਹ ਨੇੜਲੇ ਕਾਂਸਲ ਪਿੰਡ ਵਿੱਚ ਸਥਾਨਕ ਸੰਗਤ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੀ ਗੁਰਬਾਣੀ ਰਾਹੀਂ ਸਮਾਨਤਾ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ, ਜੋ ਭਾਰਤੀ ਸੰਵਿਧਾਨ ਦੇ ਆਰਟੀਕਲ 13 ਤੋਂ 17, 19, 25 ਅਤੇ 26 ਵਿੱਚ ਵੀ ਦਰਜ ਹੈ। ਇਹ ਧਾਰਾਵਾਂ ਧਰਮ ਦੀ ਆਜ਼ਾਦੀ, ਸਮਾਨਤਾ ਦਾ ਅਧਿਕਾਰ, ਜਾਤ-ਪਾਤ ਅਤੇ ਧਰਮ ਦੇ ਆਧਾਰ ‘ਤੇ ਭੇਦਭਾਵ ‘ਤੇ ਰੋਕ, ਰੁਜ਼ਗਾਰ ਵਿੱਚ ਬਰਾਬਰੀ ਅਤੇ ਕਾਨੂੰਨੀ ਸੁਰੱਖਿਆ ਨੂੰ ਯਕੀਨੀ ਬਣਾਉਂਦੀਆਂ ਹਨ।

ਸ੍ਰੀ ਗੜ੍ਹੀ ਨੇ ਕਿਹਾ ਕਿ ਪੰਜਾਬ ਐਸ.ਸੀ. ਕਮਿਸ਼ਨ ਇਨ੍ਹਾਂ ਹੀ ਮੂਲ ਸਿਧਾਂਤਾਂ ਦੇ ਅਧਾਰ ‘ਤੇ ਕੰਮ ਕਰ ਰਿਹਾ ਹੈ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਦਿਵਾਉਣ ਲਈ ਵਚਨਬੱਧ ਹੈ, ਖ਼ਾਸ ਕਰਕੇ ਉਹਨਾਂ ਮਾਮਲਿਆਂ ਵਿੱਚ ਜਿੱਥੇ ਹੇਠਲੇ ਪੱਧਰ ‘ਤੇ ਨਿਆਂ ਨਹੀਂ ਮਿਲਦਾ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਧਾਰਮਿਕ ਮਹਾਨ ਸ਼ਖ਼ਸੀਅਤਾਂ ਦੀ ਬਾਣੀ ਦਰਜ ਹੈ, ਜੋ ਪੂਰੀ ਦੁਨੀਆ ਨੂੰ ਮਨੁੱਖਤਾ ਅਤੇ ਸਮਾਨਤਾ ਦਾ ਸੰਦੇਸ਼ ਦਿੰਦੀ ਹੈ।

ਸਥਾਨਕ ਮਸਲੇ ‘ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਸਲ ਪਿੰਡ ਵਿੱਚ ਇਸ ਸਮੇਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਅਤੇ ਸੰਵਿਧਾਨ ਦੇ ਰਚਨਹਾਰ ਡਾ. ਬੀ.ਆਰ. ਅੰਬੇਡਕਰ ਦੀ ਯਾਦ ਵਿੱਚ ਕੋਈ ਵੱਖਰੀ ਥਾਂ ਜਾਂ ਭਵਨ ਮੌਜੂਦ ਨਹੀਂ ਹੈ। ਉਨ੍ਹਾਂ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਧਾਰਮਿਕ ਅਤੇ ਸਮਾਜਿਕ ਇਕੱਠਾਂ ਲਈ ਉਚਿਤ ਥਾਂ ਅਲਾਟ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵੱਲੋਂ ਇਸ ਸਬੰਧੀ ਪ੍ਰਸਤਾਵ ਪਾਸ ਕੀਤਾ ਜਾ ਚੁੱਕਾ ਹੈ ਅਤੇ ਮਾਮਲਾ ਸਥਾਨਕ ਸਰਕਾਰ ਵਿਭਾਗ ਕੋਲ ਵਿਚਾਰਧੀਨ ਹੈ, ਜਿਸ ਦੀ ਉਹ ਨਿਯਮਿਤ ਤੌਰ ‘ਤੇ ਪੈਰਵੀ ਕਰ ਰਹੇ ਹਨ।

ਉਨ੍ਹਾਂ ਉਚਿਤ ਥਾਂ ਦੀ ਕਮੀ ਦੇ ਬਾਵਜੂਦ ਪ੍ਰਕਾਸ਼ ਪੁਰਬ ਦੇ ਸਮਾਗਮ ਦੀ ਸਫਲਤਾ ਲਈ ਸੰਗਤ ਨੂੰ ਵਧਾਈ ਦਿੱਤੀ। ਇਸ ਮੌਕੇ ਐਸ.ਡੀ.ਐਮ. ਖਰੜ ਦਿਵਿਆ ਪੀ., ਨਵਾਂ ਗਾਉਂ ਦੇ ਪ੍ਰਧਾਨ ਅਤੇ ਕੌਂਸਲਰ, ਸਮਾਗਮ ਕਮੇਟੀ ਦੇ ਮੈਂਬਰ ਭਾਗ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ