Monday, August 03, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

03 ਅਗਸਤ, 2026 06:10 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 8 ਅਗਸਤ ਨੂੰ ਵਿਸ਼ਾਲ ਮੈਰਾਥਨ ਦੌੜ ਕਰਵਾਈ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਵੱਖ–ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। 
 
  ਮੀਟਿੰਗ ਦੌਰਾਨ ਮੈਰਾਥਨ ਦੇ ਰੂਟ ਪਲਾਨ, ਸੁਰੱਖਿਆ ਪ੍ਰਬੰਧਾਂ ਅਤੇ ਹੋਰ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਇਹ ਮੈਰਾਥਨ 08 ਅਗਸਤ 2026, ਦਿਨ ਸ਼ਨੀਵਾਰ ਨੂੰ ਸਵੇਰੇ 6:30 ਵਜੇ ਆਈ.ਟੀ.ਆਈ. ਗਰਾਊਂਡ, ਨਵਾਂਸ਼ਹਿਰ ਤੋਂ ਸ਼ੁਰੂ ਹੋਵੇਗੀ। ਮੈਰਾਥਨ ਦੌੜ ਦਾ ਰੂਟ ਆਈ.ਟੀ.ਆਈ. ਗਰਾਊਂਡ ਤੋਂ ਚੰਡੀਗੜ੍ਹ ਰੋਡ ਹੁੰਦਾ ਹੋਇਆ ਸ਼ੂਗਰ ਮਿੱਲ ਵਿਖੇ ਯੂ-ਟਰਨ ਲੈ ਕੇ ਵਾਪਸ ਆਈ.ਟੀ.ਆਈ. ਗਰਾਊਂਡ ਵਿਖੇ ਹੀ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ ਮੈਰਾਥਨ ਵਿੱਚ ਪਹਿਲੇ 15 ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਸਾਰੇ ਭਾਗੀਦਾਰਾਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਮੈਰਾਥਨ ਦੀ ਸਮਾਪਤੀ ਤੋਂ ਬਾਅਦ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਨਸ਼ੀਲੇ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਭਾਸ਼ਣ ਮੁਕਾਬਲੇ ਵੀ ਕਰਵਾਏ ਜਾਣਗੇ।
 
  ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੈਰਾਥਨ ਦੌੜ ਸਬੰਧੀ ਸਾਰੇ ਢੁੱਕਵੇਂ ਪ੍ਰਬੰਧ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਕਿ ਖਿਡਾਰੀਆਂ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਲੋਕਾਂ ਅਤੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਰਾਥਨ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਪੇਂ. ਵਿਕਾਸ) ਅਵਨੀਤ ਕੌਰ, ਐਸ.ਡੀ.ਐਮ. ਨਵਾਂਸ਼ਹਿਰ ਅਨਮਯਜੋਤ ਕੌਰ, ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਤੋਂ ਇਲਾਵਾ ਪੁਲਿਸ, ਖੇਡ, ਸਿਹਤ, ਸਿੱਖਿਆ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ