Friday, October 16, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਪੰਜਾਬ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

16 ਅਕਤੂਬਰ, 2026 08:13 PM

ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) (ਪ੍ਰੀਤ ਪੱਤੀ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਫਲਸਫ਼ੇ, ਵਿਚਾਰਧਾਰਾ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਖਰੜ ਬਲਾਕ ਦੇ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਐਲ.ਈ.ਡੀ. ਸਕਰੀਨ ਰਾਹੀਂ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਗਈ।

ਇਸ ਸਬੰਧੀ ਉੱਪ ਮੰਡਲ ਮੈਜਿਸਟ੍ਰੇਟ, ਖਰੜ ਸ੍ਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀ ਮਹਾਨ ਵਿਚਾਰਧਾਰਾ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮੁੱਚੀ ਮਾਨਵਤਾ ਨੂੰ ਦਿੱਤੇ ਬਰਾਬਰਤਾ, ਆਪਸੀ ਭਾਈਚਾਰੇ, ਪ੍ਰੇਮ ਅਤੇ ਸਦਭਾਵਨਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਜਾਤ-ਪਾਤ, ਭੇਦਭਾਵ ਅਤੇ ਸਮਾਜਿਕ ਕੁਰੀਤੀਆਂ ਤੋਂ ਉੱਪਰ ਉੱਠ ਕੇ ਇੱਕ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕਰਦੀਆਂ ਹਨ।

ਉਨ੍ਹਾਂ ਦੱਸਿਆ ਕਿ ਐਲ.ਈ.ਡੀ. ਸਕਰੀਨ ਰਾਹੀਂ ਦਿਖਾਈ ਜਾ ਰਹੀ ਇਹ 30 ਮਿੰਟ ਦੀ ਦਸਤਾਵੇਜ਼ੀ ਫਿਲਮ ਲੋਕਾਂ ਨੂੰ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਨਵਤਾਵਾਦੀ ਮਾਰਗ ਬਾਰੇ ਜਾਣੂ ਕਰਵਾਉਣ ਦਾ ਪ੍ਰਭਾਵਸ਼ਾਲੀ ਸਾਧਨ ਹੈ। ਅਜਿਹੇ ਉਪਰਾਲਿਆਂ ਰਾਹੀਂ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿੱਚ ਆਪਸੀ ਸਤਿਕਾਰ, ਸਾਂਝ ਅਤੇ ਸਦਭਾਵਨਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।

ਸ੍ਰੀ ਗੁਰਮੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਨੇ ਆਪਣੀ ਬਾਣੀ ਅਤੇ ਵਿਚਾਰਾਂ ਰਾਹੀਂ ਸਮੁੱਚੀ ਮਾਨਵਤਾ ਨੂੰ ਬਰਾਬਰੀ, ਸੱਚਾਈ ਅਤੇ ਮਨੁੱਖੀ ਮਾਣ-ਸਨਮਾਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਸਮਾਜ ਵਿੱਚੋਂ ਹਰ ਤਰ੍ਹਾਂ ਦੇ ਵਿਤਕਰੇ ਨੂੰ ਖ਼ਤਮ ਕਰਨ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਉਪਰਾਲਿਆਂ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਨਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ

ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ...

ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ...

LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ

LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ

ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ

ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ

CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

ਕੰਨਿਆ ਭਰੂਣ ਹੱਤਿਆ ’ਤੇ ਜ਼ੀਰੋ ਟੌਲਰੈਂਸ, ਕਾਨੂੰਨ ਤੋਂ ਬਚ ਨਹੀਂ ਸਕਣਗੇ ਲਿੰਗ ਜਾਂਚ ਕਰਨ ਵਾਲੇ : ਡਾ. ਹਰੀਸ਼ ਕਿਰਪਾਲ

ਕੰਨਿਆ ਭਰੂਣ ਹੱਤਿਆ ’ਤੇ ਜ਼ੀਰੋ ਟੌਲਰੈਂਸ, ਕਾਨੂੰਨ ਤੋਂ ਬਚ ਨਹੀਂ ਸਕਣਗੇ ਲਿੰਗ ਜਾਂਚ ਕਰਨ ਵਾਲੇ : ਡਾ. ਹਰੀਸ਼ ਕਿਰਪਾਲ

ਡੇਲ੍ਹੀ ਮੋਰਨਿੰਗ ਫੁੱਟਬਾਲ ਕਲੱਬ ਦੇ ਸਟਾਰ ਖਿਡਾਰੀ ਵਿਕਰਮ ਨੇ ਜਨਮ ਦਿਨ ਤੇ ਫੁੱਟਬਾਲ ਮੈਚ ਕਰਵਾਇਆ

ਡੇਲ੍ਹੀ ਮੋਰਨਿੰਗ ਫੁੱਟਬਾਲ ਕਲੱਬ ਦੇ ਸਟਾਰ ਖਿਡਾਰੀ ਵਿਕਰਮ ਨੇ ਜਨਮ ਦਿਨ ਤੇ ਫੁੱਟਬਾਲ ਮੈਚ ਕਰਵਾਇਆ

ਬਿਰਧ ਨਾਗਰਿਕਾਂ ਦੀ ਸਿਹਤ ਸੰਭਾਲ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਡਾ. ਹਰੀਸ਼ ਕਿਰਪਾਲ

ਬਿਰਧ ਨਾਗਰਿਕਾਂ ਦੀ ਸਿਹਤ ਸੰਭਾਲ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਡਾ. ਹਰੀਸ਼ ਕਿਰਪਾਲ

ਮਰਨ ਮਗਰੋਂ ਵੀ ਮਨੁੱਖਤਾ ਦੇ ਕੰਮ ਆਵੇ ਦੇਹ, ਦੇਹਦਾਨ ਮਹਾਨ ਸੇਵਾ : ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ

ਮਰਨ ਮਗਰੋਂ ਵੀ ਮਨੁੱਖਤਾ ਦੇ ਕੰਮ ਆਵੇ ਦੇਹ, ਦੇਹਦਾਨ ਮਹਾਨ ਸੇਵਾ : ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ