Friday, June 12, 2026
BREAKING
ਕਾਕਰੋਚ ਜਨਤਾ ਪਾਰਟੀ ਦਾ ਭਲਕੇ ਅੰਮ੍ਰਿਤਸਰ 'ਚ ਪ੍ਰਦਰਸ਼ਨ, ਪੰਜਾਬ ਆਵੇਗਾ ਅਭਿਜੀਤ ਦੀਪਕੇ ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ ਬੇਅਦਬੀ ਦੀ ਕੋਸ਼ਿਸ਼ ਮਾਮਲੇ 'ਤੇ RP ਸਿੰਘ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ ਥਾਈਂ ਡਿੱਗੇ ਦਰੱਖ਼ਤ ਇੰਡੀਗੋ ਦੀ ਉਡਾਣ 'ਚ ਬੰਬ! ਲਖਨਊ ਤੋਂ ਨਵੀਂ ਦਿੱਲੀ ਜਾਣ ਵਾਲੇ 180 ਯਾਤਰੀਆਂ 'ਚ ਮਚੀ ਸਨਸਨੀ PM ਮੋਦੀ ਨੇ ਜਸਪਾਲ ਰਾਣਾ ਦੇ ਦਿਹਾਂਤ 'ਤੇ ਜਤਾਇਆ ਦੁੱਖ ਫੌਜ ਨੂੰ ਮਿਲੇ 106 ਟਰਬੋਜੈੱਟ ਚਾਲਿਤ ‘ਕਾਮਿਕੇਜ਼’ ਡਰੋਨ ਅਹਿਮਦਾਬਾਦ ਜਹਾਜ਼ ਹਾਦਸੇ ਦੀ ਪਹਿਲੀ ਬਰਸੀ: ਅੱਜ ਵੀ ਹੰਝੂ ਬਣ ਝਲਕਦੇ ਆਪਣਿਆਂ ਨੂੰ ਗੁਆਉਣ ਦਾ ਗਮ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼, SGPC ਵੱਲੋਂ ਜਾਂਚ ਦੀ ਮੰਗ ਨਹੀਂ ਰਹੀ 'Sleeping Princess'; ਤਿੰਨ ਸਾਲ ਤੋਂ ਵੱਧ ਸਮਾਂ ਕੋਮਾ 'ਚ ਸੀ ਥਾਈਲੈਂਡ ਦੀ ਰਾਜਕੁਮਾਰੀ

ਪੰਜਾਬ

ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼, SGPC ਵੱਲੋਂ ਜਾਂਚ ਦੀ ਮੰਗ

12 ਜੂਨ, 2026 02:00 PM

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਪਰਸੋਂ ਦੇਰ ਰਾਤ ਇੱਕ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ 'ਤੇ ਮੌਜੂਦ ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸੇਵਾਦਾਰਾਂ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਸੀ।

ਇਸੇ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਵਿਅਕਤੀ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਮੱਥਾ ਟੇਕਣ ਅਤੇ ਪਰਿਕਰਮਾ ਕਰਨ ਤੋਂ ਬਾਅਦ ਉਥੇ ਸਜਾਏ ਗਏ ਗੁਰੂ ਸਾਹਿਬ ਦੇ ਸ਼ਸਤਰਾਂ ਵੱਲ ਵਧਿਆ ਅਤੇ ਉਨ੍ਹਾਂ ਨੂੰ ਹੱਥ ਪਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਉਥੇ ਡਿਊਟੀ 'ਤੇ ਤਾਇਨਾਤ ਸੇਵਾਦਾਰਾਂ ਨੇ ਤੁਰੰਤ ਚੌਕਸੀ ਦਿਖਾਉਂਦਿਆਂ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਫੌਰੀ ਤੌਰ 'ਤੇ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਵਿਅਕਤੀ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ। ਮੇਜਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਸ਼ਾਸਨ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਇਹ ਪਤਾ ਲਗਾਉਣ ਦੀ ਬੇਨਤੀ ਕੀਤੀ ਹੈ ਕਿ ਉਕਤ ਵਿਅਕਤੀ ਕਿੱਥੋਂ ਆਇਆ, ਉਸਦਾ ਪਿਛੋਕੜ ਕੀ ਹੈ ਅਤੇ ਕੀ ਇਸ ਦੇ ਪਿੱਛੇ ਕੋਈ ਸਾਜ਼ਿਸ਼ ਜਾਂ ਹੋਰ ਵਿਅਕਤੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਣਕਾਰੀ ਅਨੁਸਾਰ ਵਿਅਕਤੀ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਪਰ ਇਸ ਬਾਰੇ ਅੰਤਿਮ ਜਾਣਕਾਰੀ ਪੁਲਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਬਹੁਤ ਚਿੰਤਾਜਨਕ ਹਨ, ਕਿਉਂਕਿ ਗੁਰੂ ਘਰਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਜਾ ਰਿਹਾ ਹੈ ਅਤੇ ਸੇਵਾਦਾਰਾਂ ਦੀ ਤਾਇਨਾਤੀ ਨੂੰ ਵੀ ਹੋਰ ਮਜ਼ਬੂਤ ਬਣਾਇਆ ਗਿਆ ਹੈ। ਮੇਜਰ ਸਿੰਘ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਤਾਂ ਜੋ ਗੁਰੂ ਘਰਾਂ ਦੀ ਪਵਿੱਤਰਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਕਾਕਰੋਚ ਜਨਤਾ ਪਾਰਟੀ ਦਾ ਭਲਕੇ ਅੰਮ੍ਰਿਤਸਰ 'ਚ ਪ੍ਰਦਰਸ਼ਨ, ਪੰਜਾਬ ਆਵੇਗਾ ਅਭਿਜੀਤ ਦੀਪਕੇ

ਕਾਕਰੋਚ ਜਨਤਾ ਪਾਰਟੀ ਦਾ ਭਲਕੇ ਅੰਮ੍ਰਿਤਸਰ 'ਚ ਪ੍ਰਦਰਸ਼ਨ, ਪੰਜਾਬ ਆਵੇਗਾ ਅਭਿਜੀਤ ਦੀਪਕੇ

ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ

ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ

ਬੇਅਦਬੀ ਦੀ ਕੋਸ਼ਿਸ਼ ਮਾਮਲੇ 'ਤੇ RP ਸਿੰਘ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਬੇਅਦਬੀ ਦੀ ਕੋਸ਼ਿਸ਼ ਮਾਮਲੇ 'ਤੇ RP ਸਿੰਘ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ ਥਾਈਂ ਡਿੱਗੇ ਦਰੱਖ਼ਤ

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ ਥਾਈਂ ਡਿੱਗੇ ਦਰੱਖ਼ਤ

ਪੰਜਾਬ ਦੇ ਵਾਹਨ ਚਾਲਕਾਂ ਲਈ ਨਵੀਂ ਮੁਸੀਬਤ! ਟ੍ਰਾਂਸਪੋਰਟ ਵਿਭਾਗ ਨੇ ਕੀਤਾ ਵੱਡਾ ਬਦਲਾਅ

ਪੰਜਾਬ ਦੇ ਵਾਹਨ ਚਾਲਕਾਂ ਲਈ ਨਵੀਂ ਮੁਸੀਬਤ! ਟ੍ਰਾਂਸਪੋਰਟ ਵਿਭਾਗ ਨੇ ਕੀਤਾ ਵੱਡਾ ਬਦਲਾਅ

ਸਿਆਸੀ ਹਲਚਲ! ਅਕਾਲੀ ਦਲ ਨੇ ਐਲਾਨੇ ਬੀ. ਸੀ. ਵਿੰਗ ਦੇ 83 ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨ, ਵੇਖੋ List

ਸਿਆਸੀ ਹਲਚਲ! ਅਕਾਲੀ ਦਲ ਨੇ ਐਲਾਨੇ ਬੀ. ਸੀ. ਵਿੰਗ ਦੇ 83 ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨ, ਵੇਖੋ List

ਕੱਲ੍ਹ 1500 ਪੁਲਸ ਮੁਲਾਜ਼ਮਾਂ ਦੀ ਨਿਗਰਾਨੀ ਹੇਠ ਹੋਣਗੀਆਂ ਨਗਰ ਕੌਂਸਲ ਚੋਣਾਂ, SSP ਵੱਲੋਂ ਸਖ਼ਤ ਹਦਾਇਤਾਂ ਜਾਰੀ

ਕੱਲ੍ਹ 1500 ਪੁਲਸ ਮੁਲਾਜ਼ਮਾਂ ਦੀ ਨਿਗਰਾਨੀ ਹੇਠ ਹੋਣਗੀਆਂ ਨਗਰ ਕੌਂਸਲ ਚੋਣਾਂ, SSP ਵੱਲੋਂ ਸਖ਼ਤ ਹਦਾਇਤਾਂ ਜਾਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ

ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ