Monday, July 20, 2026
BREAKING
12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼ ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ ਵਿਜੇ ਸ਼ਰਮਾ ਟਿੰਕੂ ਨੇ ਖਰੜ ਵਾਰਡ 21 ਵਾਸੀਆਂ ਨਾਲ ਕੀਤੀ ਮੀਟਿੰਗ ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert 'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਮਨੋਰੰਜਨ

ਸ੍ਰੀ ਹਰਿਮੰਦਰ ਸਾਹਿਬ ਪੁੱਜੇ 'ਗੋਲਡਨ ਸਟਾਰ' ਮਲਕੀਤ ਸਿੰਘ, ਕਿਹਾ-ਗੁਰੂ ਘਰ 'ਚ VIP ਬਣ ਕੇ ਨਹੀਂ, ਸਗੋਂ...

25 ਫ਼ਰਵਰੀ, 2026 04:53 PM

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਅਤੇ 'ਗੋਲਡਨ ਸਟਾਰ' ਮਲਕੀਤ ਸਿੰਘ ਨੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਜਿੱਥੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ, ਉਥੇ ਹੀ ਉਨ੍ਹਾਂ ਨੇ ਕੁਝ ਸਮਾਂ ਸੱਚਖੰਡ ਵਿਖੇ ਬੈਠ ਇਲਾਹੀ ਬਾਣੀ ਦਾ ਕੀਰਤਨ ਵੀ ਸੁਣਿਆ। ਗੁਰਦੁਆਰਾ ਸਾਹਿਬ ਵਿਖੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਉਣ ਉਪਰੰਤ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਗਾਇਕ ਮਲਕੀਤ ਸਿੰਘ ਨੇ ਕਿਹਾ ਕਿ ਇਸ ਰੂਹਾਨੀਅਤ ਦੇ ਕੇਂਦਰ ਵਿਖੇ ਆ ਕੇ ਮਨ ਨੂੰ ਇੱਕ ਵੱਖਰਾ ਹੀ ਅਨੁਭਵ ਪ੍ਰਾਪਤ ਹੁੰਦਾ ਹੈ, ਜਿਹੜਾ ਸ਼ਾਇਦ ਹੀ ਕਿਸੇ ਹੋਰ ਥਾਂ ’ਤੇ ਜਾ ਕੇ ਹੋਵੇ।

ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰੂ ਘਰ ਆਉਣ ਵਾਲੇ ਸਾਰੇ ਕਲਾਕਾਰਾਂ ਅਤੇ ਲੋਕਾਂ ਨੂੰ ਖਾਸ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਜਦੋਂ ਵੀ ਪੰਜਾਬ ਆਉਂਦੇ ਹਨ, ਤਾਂ ਗੁਰੂ ਚਰਨਾਂ ਵਿੱਚ ਹਾਜ਼ਰੀ ਜ਼ਰੂਰ ਭਰਦੇ ਹਨ। ਗੱਲਬਾਤ ਦੌਰਾਨ ਮਲਕੀਤ ਸਿੰਘ ਨੇ ਵੀ.ਆਈ.ਪੀ. ਸੱਭਿਆਚਾਰ ਅਤੇ ਕਲਾਕਾਰਾਂ ਨੂੰ ਨਿਮਰਤਾ ਦਾ ਪੱਲਾ ਫੜਨ ਦੀ ਨਸੀਹਤ ਦਿੱਤੀ। ਗੁਰੂ ਘਰ ਵਿੱਚ ਹਮੇਸ਼ਾ ਇੱਕ ਨਿਮਾਣੇ ਸਿੱਖ ਵਜੋਂ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ, "ਮੈਂ ਕਈ ਵਾਰ ਦੇਖਦਾ ਹਾਂ ਕਿ ਲੋਕ ਦਰਬਾਰ ਸਾਹਿਬ ਦੇ ਅੰਦਰ ਵੀ ਕਾਲੀਆਂ ਐਨਕਾਂ ਲਗਾ ਕੇ ਘੁੰਮਦੇ ਹਨ, ਜੋ ਕਿ ਸਹੀ ਨਹੀਂ ਹੈ। ਇੱਥੇ ਝੁਕ ਕੇ ਆਉਣ ਵਾਲਾ ਹੀ ਕੁਝ ਪ੍ਰਾਪਤ ਕਰਦਾ ਹੈ।"

ਉਨ੍ਹਾਂ ਦੱਸਿਆ ਕਿ ਉਹ ਕਦੇ ਵੀ ਗੁਰੂ ਘਰ ਵਿੱਚ ਬਾਊਂਸਰਾਂ ਜਾਂ ਸੁਰੱਖਿਆ ਕਰਮੀਆਂ ਦੇ ਘੇਰੇ ਵਿੱਚ ਆਉਣਾ ਪਸੰਦ ਨਹੀਂ ਕਰਦੇ। ਪੰਜਾਬੀ ਸਿਨੇਮਾ ਅਤੇ ਸੰਗੀਤ ਬਾਰੇ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀ ਫ਼ਿਲਮਾਂ ਨੇ ਅੱਜ ਬਾਲੀਵੁੱਡ ਦੇ ਬਰਾਬਰ ਮਿਆਰ ਸਥਾਪਿਤ ਕਰ ਲਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ ਵਿਸਾਖੀ ਦੇ ਨੇੜੇ ਆਪਣੀ ਨਵੀਂ ਪੰਜਾਬੀ ਫ਼ਿਲਮ ਲੈ ਕੇ ਆ ਰਹੇ ਹਨ, ਜਿਸ ਦੀ ਸ਼ੂਟਿੰਗ ਲੰਡਨ, ਨਿਊਯਾਰਕ ਅਤੇ ਭਾਰਤ ਦੀਆਂ ਵੱਖ-ਵੱਖ ਲੋਕੇਸ਼ਨਾਂ 'ਤੇ ਕੀਤੀ ਗਈ ਹੈ। ਉਨ੍ਹਾਂ ਫ਼ਿਲਮਸਾਜ਼ਾਂ ਨੂੰ ਅਪੀਲ ਕੀਤੀ ਕਿ ਉਹ ਇੱਕੋ ਜਿਹੀਆਂ ਕਹਾਣੀਆਂ ਦੀ ਬਜਾਏ ਨਵੇਂ ਅਤੇ ਵੱਖਰੇ ਵਿਸ਼ਿਆਂ 'ਤੇ ਕੰਮ ਕਰਨ।

ਇਸ ਦੌਰਾਨ ਪੰਜਾਬੀ ਗਾਇਕ ਮਲਕੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਹੋਲੇ-ਮਹੱਲੇ ਦੀ ਵਧਾਈ ਦਿੰਦਿਆਂ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਆਪਣੇ ਵਿਦੇਸ਼ੀ ਸ਼ੋਅਜ਼ ਕਾਰਨ ਜਲਦੀ ਵਾਪਸ ਜਾਣਾ ਪੈ ਰਿਹਾ ਹੈ, ਪਰ ਉਨ੍ਹਾਂ ਦਾ ਦਿਲ ਹਮੇਸ਼ਾ ਪੰਜਾਬ ਦੀ ਧਰਤੀ ਅਤੇ ਵਿਰਸੇ ਨਾਲ ਜੁੜਿਆ ਰਹਿੰਦਾ ਹੈ। ਉਨ੍ਹਾਂ ਆਪਣੇ ਨਵੇਂ ਰਿਲੀਜ਼ ਹੋਏ ਗੀਤ 'ਕੀ ਖਾਨੀ ਓ' ਦਾ ਜ਼ਿਕਰ ਕਰਦਿਆਂ ਸਰੋਤਿਆਂ ਨੂੰ ਅਪੀਲ ਕੀਤੀ ਕਿ ਉਹ ਸਾਫ਼-ਸੁਥਰੀ ਗਾਇਕੀ ਨੂੰ ਇਸੇ ਤਰ੍ਹਾਂ ਪਿਆਰ ਦਿੰਦੇ ਰਹਿਣ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ