Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਸੰਘਰਸ਼ ਕਰ ਰਹੀਆਂ ਸਟਾਫ ਨਰਸਾਂ ਤੇ ਐਸਮਾ ਲਗਾਉਣ ਦੀ ਪ.ਸ.ਸ.ਫ. ਵਲੋਂ ਨਿਖੇਧੀ

02 ਅਪ੍ਰੈਲ, 2026 09:43 PM
ਸ਼ਹੀਦ ਭਗਤ ਸਿੰਘ ਨਗਰ ( ਮਨੋਰੰਜਨ ਕਾਲੀਆ) : ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੇਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਸੂਬੇ ਦੇ ਮੈਡੀਕਲ ਕਾਲਜਾਂ ਵਿੱਚ ਸੇਵਾ ਨਿਭਾਅ ਰਹੀਆਂ ਸਟਾਫ ਨਰਸਾਂ ਵਲੋਂ 4600 ਗ੍ਰੇਡ ਪੇਅ ਅਤੇ ਹੋਰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਮਿਤੀ 26 ਮਾਰਚ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ | ਸਰਕਾਰ ਅਤੇ ਵਿਭਾਗ ਵਲੋਂ ਇਹਨਾਂ ਸਟਾਫ ਨਰਸਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਥਾਂ ਜਬਰ ਦਾ ਰਸਤਾ ਅਖਤਿਆਰ ਕੀਤਾ ਜਾ ਰਿਹਾ ਹੈ | ਆਪਣੇ ਆਪ ਨੂੰ ਸ਼ਹੀਦ ਭਗਤ ਸਿੰਘ ਦਾ ਪੈਰੋਕਾਰ ਸਮਝਣ ਵਾਲਾ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਅਤੇ ਵਿਧਾਇਕਾਂ ਵਲੋਂ ਪਿਛਲੀਆਂ ਸਰਕਾਰਾਂ ਨਾਲੋਂ ਵੀ ਤੇਜ਼ੀ ਨਾਲ ਲੋਕ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ |ਮੈਡੀਕਲ ਕਾਲਜਾਂ ਵਿੱਚ ਦਿਨ-ਰਾਤ ਡਿਊਟੀ ਕਰ ਰਹੀਆਂ ਸਟਾਫ ਨਰਸਾਂ ਨੂੰ ਉਹਨਾਂ ਦਾ ਬਣਦਾ ਹੱਕ ਦੇਣ ਤੋਂ ਵੀ ਸਰਕਾਰ ਭੱਜ ਰਹੀ ਹੈ ਅਤੇ ਉਹਨਾਂ ਦੀਆਂ ਮੰਗਾਂ ਨੁੰ ਗੱਲਬਾਤ ਰਾਹੀਂ ਹੱਲ ਕਰਨ ਦੀ ਥਾਂ ਸੰਘਰਸ਼ ਨੂੰ ਦਬਾਉਣ ਲਈ ਐਸਮਾ ਤੱਕ ਲਾਗੂ ਕਰ ਦਿੱਤਾ ਗਿਆ ਹੈ | ਪ.ਸ.ਸ.ਫ. ਦੇ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਸਰਕਾਰ ਅਤੇ ਡੀ ਆਰ ਐਮ ਈ ਨੁੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ  ਹੁਣ ਇਹ ਸੰਘਰਸ਼ ਕੇਵਲ ਸਟਾਫ ਨਰਸਾਂ ਅਤੇ ਸਿਹਤ ਮੁਲਾਜ਼ਮਾਂ ਦਾ ਨਹੀਂ ਰਿਹਾ ਸਗੋਂ ਇਹ ਸੰਘਰਸ਼ ਹੁਣ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਦਾ ਬਣ ਗਿਆ ਹੈ | ਜੱਥੇਬੰਦੀ ਦੇ ਆਗੂਆਂ ਕਰਮਜੀਤ ਬੀਹਲਾ, ਸੁਖਵਿੰਦਰ ਚਾਹਲ, ਮੱਖਣ ਵਾਹਿਦਪੁਰੀ, ਹਰਮਨਪ੍ਰੀਤ ਕੌਰ ਗਿੱਲ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੇ ਇਹਨਾਂ ਸਿਹਤ ਮੁਲਾਜ਼ਮਾਂ ਨਾਲ ਗਾਲਬਾਤ ਰਾਹੀ ਮੰਗਾਂ ਨੂੰ ਹੱਲ ਨਾ ਕੀਤਾ ਗਿਆ ਅਤੇ ਐਸਮਾ ਨੂੰ ਰੱਦ ਨਾ ਕੀਤਾ ਗਿਆ ਤਾਂ ਇਸ ਆਮ ਆਦਮੀਆਂ ਦੀ ਸਰਕਾਰ, ਉਚੇਰੀ ਸਿੱਖਿਆ ਸਿਹਤ ਮੰਤਰੀ ਨੂੰ ਸਮੁੱਚੇ ਮੁਲਾਜ਼ਮਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ | ਆਗੂਆਂ ਨੇ ਕਿਹਾ ਕਿ ਸਮੁੱਚਾ ਮੁਲਾਜ਼ਮ ਵਰਗ ਇਹਨਾਂ ਸੰਘਰਸ਼ਸ਼ੀਲ ਮੁਲਾਜ਼ਮਾਂ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ ਅਤੇ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਦੇ ਪਿੜ ਵਿੱਚ ਹੈ |ਇਸ ਮੌਕੇ ਗੁਰਬਿੰਦਰ ਸਿੰਘ, ਅਨਿਲ ਕੁਮਾਰ, ਬੋਬਿੰਦਰ ਸਿੰਘ, ਅਮਨਦੀਪ ਸ਼ਰਮਾ, ਜਸਵਿੰਦਰ ਸੋਜਾ, ਮਨੋਹਰ ਲਾਲ ਸ਼ਰਮਾ, ਗੁਰਦੇਵ ਸਿੰਘ ਸਿੱਧੂ, ਕਿਸ਼ੋਰ ਚੰਦ ਗਾਜ, ਬਲਵਿੰਦਰ ਭੁੱਟੋ, ਪ੍ਰੇਮ ਚੰਦ ਆਜ਼ਾਦ, ਜਤਿੰਦਰ ਕੁਮਾਰ, ਰਜਿੰਦਰ ਸਿੰਘ ਰਿਆੜ, ਤਰਸੇਮ ਮਾਧੋਪੁਰੀ, ਚਮਕੌਰ ਸਿੰਘ ਨਾਭਾ, ਗੁਰਪ੍ਰੀਤ ਰੰਗੀਲਪੁਰ, ਲਖਵਿੰਦਰ ਖਾਨਪੁਰ, ਸਿਮਰਜੀਤ ਸਿੰਘ ਬਰਾੜ, ਮਾਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਮਕੀਮਪੁਰ, ਦਵਿੰਦਰ ਸਿੰਘ ਬਿੱਟੂ, ਸੁਭਾਸ਼ ਚੰਦਰ, ਮੋਹਣ ਸਿੰਘ ਪੂਨੀਆਂ ਆਦਿ ਆਗੂ ਵੀ ਹਾਜਰ ਸਨ |

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ