ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਬੀਤੀ ਕੱਲ੍ਹ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸੰਦੀਪ ਜਿੰਦਲ ਦੇ ਘਰ ਪਹੁੰਚੇ ਜਿੱਥੇ ਸੰਦੀਪ ਜਿੰਦਲ ਤੇ ਉਨਾਂ ਦੇ ਸਾਥੀਆਂ ਨੇ ਅਮਨ ਅਰੋੜਾ ਜੀ ਦਾ ਭਰਵਾਂ ਸਵਾਗਤ ਕੀਤਾ। ਕੈਬਨਟ ਮੰਤਰੀ ਅਮਨ ਅਰੋੜਾ ਨੇ ਸੰਦੀਪ ਜਿੰਦਲ ਨੂੰ ਕਿਹਾ ਕਿ ਉਹ ਆਪਣੀ ਬਲਾਕ ਪ੍ਰਧਾਨ ਦੀ ਡਿਊਟੀ ਨੂੰ ਪਹਿਲਾਂ ਦੀ ਤਰ੍ਹਾਂ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਉਹਨਾਂ ਇਹ ਵੀ ਕਿਹਾ ਕਿ ਸੰਦੀਪ ਜਿੰਦਲ ਨੇ ਹਮੇਸ਼ਾ ਪਾਰਟੀ ਦੀ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਇਆ ਹੈ ਪਾਰਟੀ ਨੂੰ ਮਜਬੂਤ ਕਰਨ ਲਈ ਆਪਣੀਆਂ ਸੇਵਾਵਾਂ ਦਿੰਦੇ ਰਹੇ ਹਨ। ਸੰਦੀਪ ਜਿੰਦਲ ਨੇ ਕਿਹਾ ਕਿ ਸ੍ਰੀ ਅਮਨ ਅਰੋੜਾ ਜੀ ਨੇ ਹਮੇਸ਼ਾ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਬਪੱਖੀ ਵਿਕਾਸ ਅਤੇ ਲੋਕ ਹਿੱਤ ਵਿੱਚ ਬਹੁਤ ਜਬਰਦਸਤ ਕੰਮ ਕੀਤੇ ਹਨ ਜਿਸ ਕਰਕੇ ਹਰ ਵਿਅਕਤੀ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਅਮਨ ਅਰੋੜਾ ਜੀ ਦੇ ਨਾਲ ਹੈ ਉਹਨਾਂ ਨੇ ਕਿਹਾ ਕਿ ਜੋ ਪਾਰਟੀ ਬਲਾਕ ਪ੍ਰਧਾਨ ਦੀ ਜਿੰਮੇਵਾਰੀ ਸ੍ਰੀ ਅਮਨ ਅਰੋੜਾ ਜੀ ਨੇ ਉਹਨਾਂ ਨੂੰ ਦਿੱਤੀ ਹੈ ਉਹ ਉਸ ਨੂੰ ਪੂਰੀ ਜਿੰਮੇਵਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਸਮੇਂ ਉਹਨਾਂ ਨਾਲ ਰੀਤੂ ਜਿੰਦਲ, ਮੀਰਾ ਰਾਣੀ, ਹਰੀਸ਼ ਗੋਇਲ, ਸ਼ੀਤਲ ਜੁਗਨੀ, ਰੇਨੂ, ਰਜਨੀ ਗੋਇਲ, ਦਕਸ਼ ਜਿੰਦਲ, ਅਮਰੀਕ ਧਾਲੀਵਾਲ, ਮੁਕੇਸ਼ ਜੁਨੇਜਾ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ, ਮਨਪ੍ਰੀਤ ਬਾਂਸਲ, ਯਸ਼ਪਾਲ ਮੰਗਲਾ ਅਤੇ ਹੋਰ ਹਾਜ਼ਰ ਸਨ।