Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਸੱਤਾ ਦੀ ਲਾਲਸਾ ’ਚ ਬਿੱਟੂ ਨੇ ਕਾਂਗਰਸ ਨਾਲ ਕੀਤਾ ਧੋਖਾ: ਆਸ਼ੂ

05 ਫ਼ਰਵਰੀ, 2026 05:15 PM

ਲੁਧਿਆਣਾ : ਲੋਕਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ’ਤੇ ਟਿੱਪਣੀ ਕਰਨ ਦੇ ਮਾਮਲੇ ’ਚ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਕਾਂਗਰਸੀਆਂ ਦੇ ਨਿਸ਼ਾਨੇ ’ਤੇ ਆ ਗਏ ਹਨ। ਕਿਸੇ ਸਮੇਂ ’ਚ ਬਿੱਟੂ ਦੇ ਬੇਹੱਦ ਕਰੀਬੀ ਦੋਸਤ ਮੰਨੇ ਜਾਂਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀ ਰੇਲ ਰਾਜ ਮੰਤਰੀ ਬਿੱਟੂ ਵੱਲੋਂ ਰਾਹੁਲ ਗਾਂਧੀ ਨੂੰ ਦੇਸ਼ ਦਾ ਦੁਸ਼ਮਣ ਕਹੇ ਜਾਣ ’ਤੇ ਸਖਤ ਇਤਰਾਜ਼ ਜਤਾਇਆ ਹੈ। ਆਸ਼ੂ ਨੇ ਇਸ ਟਿੱਪਣੀ ਨੂੰ ਦੁੱਖਦ ਅਤੇ ਬੇਹੱਦ ਗੈਰ-ਜ਼ਿੰਮੇਦਾਰਾਨਾ ਦੱਸਿਆ। ਇਹੀਂ ਨਹੀਂ ਆਸ਼ੂ ਨੇ ਬਿੱਟੂ ਨੂੰ ਅਜਿਹੀ ਬਿਆਨਬਾਜ਼ੀ ਤੋਂ ਪਹਿਲਾਂ ਆਤਮਮੰਥਨ ਕਰਨ ਦੀ ਸਲਾਹ ਦਿੱਤੀ।

ਆਸ਼ੂ ਨੇ ਕਿਹਾ ਕਿ ਇਹ ਹੈਰਾਨ ਕਰ ਦੇਣ ਵਾਲਾ ਹੈ ਕਿ ਜਿਸ ਬਿੱਟੂ ਦਾ ਪੂਰਾ ਰਾਜਨੀਤਿਕ ਕਰੀਅਰ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਦੇ ਭਰੋਸੇ ਖੜ੍ਹਾ ਹੋਇਆ, ਉਥੇ ਹੀ ਅੱਜ ਰਾਹੁਲ ਗਾਂਧੀ ਖਿਲਾਫ ਇਸ ਤਰ੍ਹਾਂ ਦੀ ਭਾਸ਼ਾ ਦੀ ਵਰਤੋਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿੱਟੂ ਇਹ ਕਦੇ ਨਾ ਭੁੱਲਣ ਕਿ ਕਾਂਗਰਸ ਅਤੇ ਗਾਂਧੀ ਪਰਿਵਾਰ ਦੇ ਸਾਥ ਨਾਲ ਹੀ ਬਿੱਟੂ 3 ਵਾਰ ਸੰਸਦ ਮੈਂਬਰ ਬਣੇ ਹਨ ਅਤੇ ਜਦੋਂ ਕਾਂਗਰਸ ਛੱਡੀ ਤਾਂ ਉਸ ਤੋਂ ਬਾਅਦ ਵਾਲੀ ਚੋਣ ਹੀ ਨਹੀਂ ਜਿੱਤ ਸਕੇ। ਆਸ਼ੂ ਨੇ ਕਿਹਾ ਜਿਨ੍ਹਾਂ ਨੇ ਬਿੱਟੂ ’ਤੇ ਭਰੋਸਾ ਕੀਤਾ, ਅੱਜ ਉਨ੍ਹਾਂ ਨੂੰ ਹੀ ਦੁਸ਼ਮਣ ਦੱਸਣਾ ਬੇਹੱਦ ਮੰਦਭਾਗੀ ਘਟਨਾ ਹੈ।

ਆਸ਼ੂ ਨੇ ਤੰਜ ਕੱਸਦੇ ਹੋਏ ਕਿਹਾ ਕਿ ਅੱਜ ਜੇਕਰ ਤੁਸੀਂ ਭਾਜਪਾ ਦੇ ਪੋਸਟਰ ਬੁਆਏ ਬਣ ਗਏ ਹੋ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਜਨਤਕ ਜੀਵਨ ’ਚ ਅੱਗੇ ਵਧਾਉਣ ਵਾਲਿਆਂ ਨੂੰ ਭੁੱਲ ਜਾਣ ਅਤੇ ਰਾਜਨੀਤਿਕ ਸੁਵਿਧਾ ਲਈ ਉਨ੍ਹਾਂ ਨੂੰ ਗਾਲ੍ਹਾਂ ਕੱਢਣ। ਸਾਬਕਾ ਮੰਤਰੀ ਨੇ ਕਿਹਾ ਕਿ ਬਿੱਟੂ ਦਿਲੋਂ ਜਾਣਦੇ ਹਨ ਕਿ ਗਾਂਧੀ ਪਰਿਵਾਰ ਨੇ ਉਨ੍ਹਾਂ ਨੂੰ ਕਿਸ ਤਰ੍ਹਾਂ ਅੱਗੇ ਵਧਾਇਆ ਹੈ ਅਤੇ ਕਈ ਮੌਕੇ ਦਿੱਤੇ ਅਤੇ ਰਾਜਨੀਤਿਕ ਰੂਪ ਨਾਲ ਤਿਆਰ ਵੀ ਕੀਤਾ। ਆਸ਼ੂ ਨੇ ਦੋਸ਼ ਲਾਇਆ ਕਿ ਸੱਤਾ ਦੀ ਲਾਲਸਾ ’ਚ ਬਿੱਟੂ ਨੇ ਕਾਂਗਰਸ ਪਾਰਟੀ ਅਤੇ ਉਨ੍ਹਾਂ ਦੀ ਅਗਵਾਈ ਨਾਲ ਵਿਸ਼ਵਾਸ਼ਘਾਤ ਕਰਨ ਦਾ ਰਾਹ ਚੁਣਿਆ।

ਆਸ਼ੂ ਨੇ ਇਹ ਵੀ ਕਿਹਾ ਕਿ ਇਹ ਹੋਰ ਵੀ ਜ਼ਿਆਦਾ ਦਰਦਮਈ ਹੈ ਕਿ ਅਜਿਹੇ ਸ਼ਬਦ ਉਸ ਵਿਅਕਤੀ ਵੱਲੋਂ ਆ ਰਹੇ ਹਨ, ਜਿਨ੍ਹਾਂ ਦੇ ਦਾਦਾ ਸਵ. ਬੇਅੰਤ ਸਿੰਘ ਨੇ ਭਾਜਪਾ ਦੀ ਵਿਚਾਰਧਾਰਾ ਖਿਲਾਫ ਮਜ਼ਬੂਤੀ ਨਾਲ ਖੜ੍ਹੇ ਹੋ ਕੇ ਪੰਜਾਬ ਅਤੇ ਦੇਸ਼ ਦੀ ਰੱਖਿਆ ਲਈ ਆਪਣੀ ਜ਼ਿੰਦਗੀ ਦਾਅ ’ਤੇ ਲਾ ਦਿੱਤੀ। ਉਨ੍ਹਾਂ ਕਿਹਾ ਕਿ ਬੇਅੰਤ ਸਿੰਘ ਦੀ ਵਿਰਾਸਤ ਦਾ ਦਾਅਵਾ ਕਰਨ ਵਾਲਾ ਵਿਅਕਤੀ ਅੱਜ ਉਨ੍ਹਾਂ ਦੇ ਮੂਲਾਂ ਤੋਂ ਹੀ ਮੂੰਹ ਮੋੜ ਚੁੱਕਾ ਹੈ।

ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਗਾਂਧੀ ਪਰਿਵਾਰ ਨੇ ਦੇਸ਼ ਦੀ ਏਕਤਾ ਅਤੇ ਆਖੰਡਤਾ ਲਈ ਆਪਣੇ ਪ੍ਰਾਣਾਂ ਦਾ ਬਲੀਦਾਨ ਦਿੱਤਾ ਹੈ। ਇਹ ਭਾਰਤ ਦੇ ਇਤਿਹਾਸ ਦਾ ਹਿੱਸਾ ਹੈ। ਰਾਹੁਲ ਗਾਂਧੀ ’ਤੇ ਉਂਗਲੀ ਚੁੱਕਣ ਤੋਂ ਪਹਿਲਾਂ ਬਿੱਟੂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਬੇਅੰਤ ਸਿੰਘ ਅਤੇ ਗਾਂਧੀ ਪਰਿਵਾਰ ਨੇ ਇਕ ਹੀ ਉਦੇਸ਼ ਲਈ ਸੰਘਰਸ਼ ਕੀਤਾ ਸੀ। ਆਸ਼ੂ ਨੇ ਕਿਹਾ ਕਿ ਵਿਅਕਤੀਗਤ ਹਮਲੇ ਅਤੇ ਇਸ ਤਰ੍ਹਾਂ ਦੇ ਗੈਰ-ਜਿੰਮੇਦਾਰ ਬਿਆਨ ਜਨਤਕ ਜੀਵਨ ਦੀ ਗਰਿਮਾ ਨੂੰ ਸੁੱਟਦੇ ਹਨ ਅਤੇ ਸਚਾਈ ਨਹੀਂ, ਬਲਕਿ ਰਾਜਨੀਤਿਕ ਹਤਾਸ਼ਾ ਨੂੰ ਦਰਸਾਉਂਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ