Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕੀਤਾ ਸਿਜਦਾ

05 ਦਸੰਬਰ, 2025 06:43 PM

ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਸ਼ਹੀਦ ਹੋਏ ਸੈਨਿਕਾਂ ਅਤੇ ਸਾਬਕਾ ਸੈਨਿਕਾਂ ਦੇ ਮਾਣ-ਸਤਿਕਾਰ ਵਜੋਂ ਅੱਜ ਸਥਾਨਕ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ ਜਿਸ ਦੌਰਾਨ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਦੇ ਟੋਕਨ ਫਲੈਗ ਲਗਾਕੇ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ ।

ਦੇਸ਼ ਦੇ 77ਵੇਂ ਹਥਿਆਰਬੰਦ ਸੈਨਾ ਦੇ ਝੰਡਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਹਥਿਆਰਬੰਦ ਸੈਨਾਵਾਂ ਦੇ ਭਾਈਚਾਰੇ ਦੀ ਭਲਾਈ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ‘ਹਥਿਆਰਬੰਦ ਸੈਨਾ ਝੰਡਾ ਦਿਵਸ’ ਸਾਡੇ ਸੈਨਿਕਾਂ ਦੀਆਂ ਕੁਰਬਾਨੀਆਂ ਪ੍ਰਤੀ ਸਾਡੀ ਸਾਂਝੇ ਜਜ਼ਬੇ ਅਤੇ ਸਿਜਦੇ ਦਾ ਪ੍ਰਤੀਕ ਅਤੇ ਬਹਾਦਰ ਸੈਨਿਕਾਂ ਨੂੰ ਸਲਾਮ ਹੈ ਜੋ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਤਰੀਕੇ ਨਾਲ ਸਹਾਇਤਾ ਪ੍ਰਦਾਨ ਕਰਨਾ ਸਾਡਾ ਫ਼ਰਜ਼ ਬਣਦਾ ਹੈ।

ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਸੈਨਿਕ ਬੋਰਡ ਨੇ ਕਿਹਾ ਕਿ ਝੰਡਾ ਦਿਵਸ ਦੇਸ਼ ਦੀ ਰੱਖਿਆ ਲਈ ਸ਼ਹੀਦ ਹੋਏ ਸੈਨਿਕਾਂ ਅਤੇ ਸਾਬਕਾ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਵਾਉਂਦਾ ਹੈ ਜਿਨ੍ਹਾਂ ਨੇ ਦੇਸ਼ਵਾਸੀਆਂ ਦੇ ਅੱਜ ਲਈ ਆਪਣੀਆਂ ਜਾਨਾਂ ਨਿਸ਼ਾਵਰ ਕਰ ਦਿੱਤੀਆਂ । ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਝੰਡਾ ਦਿਵਸ ਫੰਡ ਵਿੱਚ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਜੋ ਅੱਜ ਤੋਂ ਜ਼ਿਲੇ ਵਿਚ ਸ਼ੁਰੂ ਹੋ ਚੁੱਕਾ ਹੈ।

ਇਸ ਮੌਕੇ ‘ਤੇ ਜ਼ਿਲਾ ਸੈਨਿਕ ਬੋਰਡ ਵੱਲੋਂ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਨੂੰ 07 ਦਸੰਬਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਦਰਸਾਉਂਦਾ ਸਾਲਾਨਾ ਕਲੈਂਡਰ ਵੀ ਭੇਂਟ ਕੀਤਾ ਗਿਆ। ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਦੱਸਿਆ ਗਿਆ ਕਿ ਸਰਕਾਰ ਵਲੋਂ ਇਸ ਸਾਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਫਲੈਗ ਡੇਅ ਫੰਡ ਇਕੱਤਰ ਕਰਨ ਲਈ 7 ਲੱਖ ਰੁਪਏ ਦਾ ਟੀਚਾ ਦਿੱਤਾ ਗਿਆ ਹੈ ਜਿਹੜਾ ਕਿ ਜ਼ਿਲ੍ਹੇ ਦੇ ਸਮੂਹ ਸਾਬਕਾ ਸੈਨਿਕਾਂ/ਨਾਗਰਿਕਾਂ ਅਤੇ ਜ਼ਿਲ੍ਹੇ ਦੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੇ ਸਹਿਯੋਗ ਨਾਲ ਪੂਰਾ ਕਰਨਾ ਸੰਭਵ ਹੋਵੇਗਾ। ਜ਼ਿਕਰਯੋਗ ਹੈ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਲਈ ਦਾਨ ਕੀਤੀ ਜਾਣ ਵਾਲੀ ਰਾਸ਼ੀ ਆਮਦਨ ਕਰ ਤੋਂ ਮੁਕਤ ਹੈ।

ਇਸ ਮੌਕੇ ‘ਤੇ ਕਰਨਲ (ਰਿਟਾ.) ਐਸ ਐਸ ਸੇਖੋੰ, ਵੀ.ਐਸ.ਐਮ. ਉੱਪ ਪ੍ਰਧਾਨ, ਜ਼ਿਲ੍ਹਾ ਸੈਨਿਕ ਬੋਰਡ ਅਤੇ ਹੋਰ ਸਾਬਕਾ ਸੈਨਿਕ ਤੇ ਜ਼ਿਲ੍ਹਾ ਸੈਨਿਕ ਭਲਾਈ ਦਫਤਰ ਤੋਂ ਰੰਜੀਤਾ ਸਾਰੰਗਲ, ਅਵਤਾਰ ਸਿੰਘ, ਬੀਮ ਰੈਡੀ ਆਦਿ ਵੀ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਹਰ ਸਾਲ ਹਥਿਆਰਬੰਦ ਸੈਨਾ ਝੰਡਾ ਦਿਵਸ 07 ਦਸੰਬਰ ਨੂੰ ਪੂਰੇ ਦੇਸ਼ ਵਿੱਚ ਮਨਾਇਆ ਜਾਂਦਾ ਹੈ ਅਤੇ ਇਸ ਵਾਰ 07 ਦਸੰਬਰ ਨੂੰ ਐਤਵਾਰ ਦਾ ਦਿਨ ਹੋਣ ਕਰਕੇ ਹਥਿਆਰਬੰਦ ਸੈਨਾ ਝੰਡਾ ਦਿਵਸ 05 ਦਸੰਬਰ ਨੂੰ ਮਨਾਇਆ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ