Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਦੁਨੀਆਂ

'ਹਮਜ਼ਾ' ਨੂੰ ਮਾਰ'ਤੀ ਗੋਲ਼ੀ ! ਇੰਟਰਵਿਊ ਮਗਰੋਂ ਵਾਪਸ ਜਾਂਦੇ ਸਮੇਂ ਪਾਕਿਸਤਾਨ 'ਚ ਹੋਇਆ ਕਾਂਡ

16 ਅਪ੍ਰੈਲ, 2026 04:40 PM

ਪਾਕਿਸਤਾਨ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇੱਕ ਅਤੇ ਹਾਫਿਜ਼ ਸਈਦ ਦੇ ਕਰੀਬੀ ਮੰਨੇ ਜਾਣ ਵਾਲੇ ਆਮਿਰ ਹਮਜ਼ਾ ਨੂੰ ਲਾਹੌਰ ਵਿੱਚ ਗੋਲ਼ੀ ਮਾਰ ਦਿੱਤੀ ਗਈ ਹੈ। ਰਿਪੋਰਟਾਂ ਅਨੁਸਾਰ, ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਸ ਦੀ ਗੱਡੀ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ ਇਹ ਹਮਲਾ ਲਾਹੌਰ ਦੇ ਪਿੰਡੀ ਸਟਾਪ ਇਲਾਕੇ ਵਿੱਚ ਉਸ ਸਮੇਂ ਹੋਇਆ ਜਦੋਂ ਆਮਿਰ ਹਮਜ਼ਾ ਇੱਕ ਟੀਵੀ ਚੈਨਲ ਦੇ ਦਫ਼ਤਰ ਤੋਂ ਆਪਣਾ ਪ੍ਰੋਗਰਾਮ ਰਿਕਾਰਡ ਕਰਵਾ ਕੇ ਵਾਪਸ ਘਰ ਜਾ ਰਿਹਾ ਸੀ। ਹਮਲੇ ਤੋਂ ਤੁਰੰਤ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉਸ ਦੇ ਨਾਲ ਗੱਡੀ ਵਿੱਚ ਇੱਕ ਪਾਕਿਸਤਾਨੀ ਜੱਜ ਨਜ਼ੀਰ ਅਹਿਮਦ ਗਾਜ਼ੀ ਵੀ ਮੌਜੂਦ ਸਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇੱਕ ਸਾਲ ਦੇ ਅੰਦਰ ਆਮਿਰ ਹਮਜ਼ਾ 'ਤੇ ਇਹ ਦੂਜਾ ਹਮਲਾ ਹੈ। ਪਿਛਲੇ ਸਾਲ ਮਈ ਵਿੱਚ ਵੀ ਉਸ ਨੂੰ ਗੋਲੀ ਮਾਰੀ ਗਈ ਸੀ, ਪਰ ਉਹ ਬਚ ਗਿਆ ਸੀ।

ਦੱਸ ਦੇਈਏ ਕਿ ਆਮਿਰ ਹਮਜ਼ਾ ਲਸ਼ਕਰ-ਏ-ਤੋਇਬਾ ਦਾ ਸਭ ਤੋਂ ਪੁਰਾਣਾ ਮੈਂਬਰ ਹੈ ਅਤੇ ਉਸ ਨੂੰ ਸੰਗਠਨ ਦਾ ਮੁੱਖ ਪ੍ਰਚਾਰਕ ਅਤੇ ਲੇਖਕ ਮੰਨਿਆ ਜਾਂਦਾ ਹੈ। ਅਮਰੀਕਾ ਨੇ 2012 ਵਿੱਚ ਉਸ ਨੂੰ ਇੱਕ ਗਲੋਬਲ ਅੱਤਵਾਦੀ ਐਲਾਨ ਦਿੱਤਾ ਸੀ। ਉਹ 2005 ਵਿੱਚ ਬੇਂਗਲੁਰੂ ਦੇ ਇੰਡੀਅਨ ਇੰਸਟੀਚਿਊਟ ਆਫ ਸਾਇੰਸ (IISc) 'ਤੇ ਹੋਏ ਹਮਲੇ ਸਮੇਤ ਭਾਰਤ ਵਿੱਚ ਕਈ ਹੋਰ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ।

ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨ ਵਿੱਚ ਲਸ਼ਕਰ ਅਤੇ ਹੋਰ ਅੱਤਵਾਦੀ ਸੰਗਠਨਾਂ ਦੇ ਕਈ ਮੁਖੀ ਅਣਪਛਾਤੇ ਹਮਲਾਵਰਾਂ ਦਾ ਨਿਸ਼ਾਨਾ ਬਣ ਰਹੇ ਹਨ। ਅਜਿਹੇ 'ਚ ਹਮਜ਼ਾ 'ਤੇ ਹੋਇਆ ਹਮਲਾ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਇਹ ਜਾਂ ਤਾਂ ਗੁੱਟਬਾਜ਼ੀ ਦੀ ਕਾਰਵਾਈ ਹੋ ਸਕਦੀ ਹੈ, ਜਾਂ ਫ਼ਿਰ ਕੋਈ ਖੁਫ਼ੀਆ ਤਾਕਤ ਪਾਕਿਸਤਾਨ 'ਚ ਅੱਤਵਾਦੀਆਂ ਨੂੰ ਖ਼ਤਮ ਕਰਨ ਲਈ ਅਜਿਹੀਆਂ ਕਾਰਵਾਈਆਂ ਕਰ ਰਹੀ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ