Wednesday, May 27, 2026
BREAKING
ਬਿਨਾਂ ਮਨਜ਼ੂਰੀ ਅਨਾਜ ਮੰਡੀ ’ਚ ਫੂਸਾ ਸੁੱਟ ਕੇ ਪ੍ਰਾਈਵੇਟ ਕੰਪਨੀ ਮਾਰਕਿਟ ਕਮੇਟੀ ਨੂੰ ਲਗਾ ਰਹੀ ਆਰਥਿਕ ਚੂਨਾ ਜਗਦੇਵ ਸਿੰਘ ਸਿੱਧੂ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਇਗੀ ਏ.ਡੀ.ਸੀ. ਵੱਲੋਂ ਫਰਮ ਬ੍ਰਾਈਟ ਵਿਜ਼ਡਨ ਕੈਰੀਅਰ ਸਲਿਊਸ਼ਨ ਦਾ ਲਾਇਸੰਸ ਰੱਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਦੀ ਵੋਟਾਂ ਦੀ ਗਿਣਤੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ 14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ - ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਪੰਜਾਬ

ਹਰਕਤ 'ਚ ਆਇਆ ਫੂਡ ਸੇਫਟੀ ਵਿਭਾਗ, ਕੈਮੀਕਲ ਨਾਲ ਫ਼ਲ ਪਕਾਉਣ ਵਾਲਿਆਂ ਤੇ ਮਿਲਾਵਟਖੋਰਾਂ ਖ਼ਿਲਾਫ਼ ਐਕਸ਼ਨ

27 ਮਈ, 2026 07:11 PM

ਲੁਧਿਆਣਾ : ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਅਤੇ ਕੈਮੀਕਲ ਨਾਲ ਫਲ ਪਕਾਉਣ ਵਾਲਿਆਂ ਦੇ ਖਿਲਾਫ ਫੂਡ ਸੇਫਟੀ ਵਿਭਾਗ ਨੇ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਤਹਿਤ ਅੱਜ ਲੁਧਿਆਣਾ ਦੀ ਮੁੱਖ ਸਬਜ਼ੀ ਮੰਡੀ ਵਿਚ ਇਕ ਵੱਡੇ ਪੱਧਰ 'ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਅਚਨਚੇਤ ਕਾਰਵਾਈ ਦੌਰਾਨ ਖਾਣ-ਪੀਣ ਦੀਆਂ ਵਸਤੂਆਂ, ਖਾਸ ਕਰਕੇ ਪਨੀਰ ਅਤੇ ਫਲਾਂ ਦੀ ਗੁਣਵੱਤਾ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ, ਜਿਸ ਕਾਰਨ ਮਿਲਾਵਟਖੋਰਾਂ ਵਿਚ ਹੜਕੰਪ ਮਚ ਗਿਆ।

ਫੂਡ ਸੇਫਟੀ ਟੀਮ ਦੇ ਮੁੱਖ ਅਧਿਕਾਰੀ ਡਾ. ਆਸ਼ੀਸ਼ ਚਾਵਲਾ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਮਿਲਾਵਟੀ ਸਾਮਾਨ ਵੇਚੇ ਜਾਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸੇ ਆਧਾਰ 'ਤੇ ਮੰਡੀ ਵਿਚ ਪਨੀਰ ਦੀਆਂ ਸਟਾਲਾਂ ਅਤੇ ਰੇਹੜੀਆਂ ਦੀ ਸਖ਼ਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਇਕ ਡੇਅਰੀ ਸਟਾਲ ਦਾ ਪਨੀਰ ਬਹੁਤ ਸ਼ੱਕੀ ਪਾਇਆ ਗਿਆ, ਜਿਸ ਦਾ ਸੈਂਪਲ ਲੈ ਕੇ ਜਾਂਚ ਲਈ ਸਰਕਾਰੀ ਲੈਬਾਰਟਰੀ ਭੇਜ ਦਿੱਤਾ ਗਿਆ ਹੈ।

ਜਨਤਾ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ, ਮੌਕੇ 'ਤੇ ਮੌਜੂਦ ਲਗਭਗ 18 ਕਿੱਲੋ ਸ਼ੱਕੀ ਪਨੀਰ ਨੂੰ ਤੁਰੰਤ ਨਸ਼ਟ ਕਰਵਾ ਦਿੱਤਾ ਗਿਆ। ਅਧਿਕਾਰੀਆਂ ਨੇ ਸਾਰੇ ਪਨੀਰ ਵਿਕਰੇਤਾਵਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਉਹ ਘਟੀਆ ਖਾਧ ਪਦਾਰਥਾਂ ਦੀ ਵਿਕਰੀ ਬੰਦ ਕਰ ਦੇਣ, ਨਹੀਂ ਤਾਂ ਉਨ੍ਹਾਂ ਵਿਰੁੱਧ 'ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ' ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਫੂਡ ਸੇਫਟੀ, ਬਾਗਬਾਨੀ ਅਤੇ ਵਾਤਾਵਰਣ ਵਿਭਾਗ ਦੀ ਸਾਂਝੀ ਟੀਮ ਨੇ ਫਲ ਪਕਾਉਣ ਵਾਲੇ ਕੇਂਦਰਾਂ (ਰਾਈਪਨਿੰਗ ਸੈਂਟਰਾਂ) ਅਤੇ ਕੋਲਡ ਸਟੋਰਾਂ 'ਤੇ ਵੀ ਛਾਪੇ ਮਾਰੇ। ਟੀਮ ਨੇ ਵਿਸ਼ੇਸ਼ ਤੌਰ 'ਤੇ ਇਥਾਈਲੀਨ ਗੈਸ ਰਾਹੀਂ ਪਕਾਏ ਜਾ ਰਹੇ ਫਲਾਂ ਦੇ ਸਟਾਕ ਦੀ ਜਾਂਚ ਕੀਤੀ। ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਫਲਾਂ ਨੂੰ ਜਲਦੀ ਪਕਾਉਣ ਲਈ 'ਕੈਲਸ਼ੀਅਮ ਕਾਰਬਾਈਡ' ਦੀ ਵਰਤੋਂ ਕਰਨਾ ਕਾਨੂੰਨੀ ਅਪਰਾਧ ਹੈ, ਕਿਉਂਕਿ ਇਹ ਕੈਮੀਕਲ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦਾ ਕਾਰਨ ਬਣਦਾ ਹੈ।

ਭਿਆਨਕ ਗਰਮੀ ਨੂੰ ਦੇਖਦੇ ਹੋਏ ਵਿਭਾਗ ਨੇ ਰੇਹੜੀ ਵਾਲਿਆਂ ਨੂੰ ਹਦਾਇਤ ਦਿੱਤੀ ਹੈ ਕਿ ਉਹ ਕੱਟੇ ਹੋਏ ਫਲ ਖੁੱਲ੍ਹੇ ਵਿਚ ਨਾ ਵੇਚਣ, ਕਿਉਂਕਿ ਇਸ ਨਾਲ ਬੈਕਟੀਰੀਆ ਪੈਦਾ ਹੋਣ ਅਤੇ ਡਾਇਰੀਆ ਵਰਗੀਆਂ ਬਿਮਾਰੀਆਂ ਫੈਲਣ ਦਾ ਖਤਰਾ ਵੱਧ ਜਾਂਦਾ ਹੈ। ਵਿਭਾਗ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਹਮੇਸ਼ਾ ਤਾਜ਼ੇ ਅਤੇ ਸਾਫ਼-ਸੁਥਰੇ ਫਲ ਹੀ ਖਰੀਦਣ ਅਤੇ ਕਿਸੇ ਵੀ ਸ਼ੱਕੀ ਚੀਜ਼ ਦੀ ਸੂਚਨਾ ਤੁਰੰਤ ਵਿਭਾਗ ਨੂੰ ਦੇਣ।

Have something to say? Post your comment

ਅਤੇ ਪੰਜਾਬ ਖਬਰਾਂ

ਬਿਨਾਂ ਮਨਜ਼ੂਰੀ ਅਨਾਜ ਮੰਡੀ ’ਚ ਫੂਸਾ ਸੁੱਟ ਕੇ ਪ੍ਰਾਈਵੇਟ ਕੰਪਨੀ ਮਾਰਕਿਟ ਕਮੇਟੀ ਨੂੰ ਲਗਾ ਰਹੀ ਆਰਥਿਕ ਚੂਨਾ

ਬਿਨਾਂ ਮਨਜ਼ੂਰੀ ਅਨਾਜ ਮੰਡੀ ’ਚ ਫੂਸਾ ਸੁੱਟ ਕੇ ਪ੍ਰਾਈਵੇਟ ਕੰਪਨੀ ਮਾਰਕਿਟ ਕਮੇਟੀ ਨੂੰ ਲਗਾ ਰਹੀ ਆਰਥਿਕ ਚੂਨਾ

ਜਗਦੇਵ ਸਿੰਘ ਸਿੱਧੂ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਇਗੀ

ਜਗਦੇਵ ਸਿੰਘ ਸਿੱਧੂ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਇਗੀ

ਏ.ਡੀ.ਸੀ. ਵੱਲੋਂ ਫਰਮ ਬ੍ਰਾਈਟ ਵਿਜ਼ਡਨ ਕੈਰੀਅਰ ਸਲਿਊਸ਼ਨ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਫਰਮ ਬ੍ਰਾਈਟ ਵਿਜ਼ਡਨ ਕੈਰੀਅਰ ਸਲਿਊਸ਼ਨ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਦੀ ਵੋਟਾਂ ਦੀ ਗਿਣਤੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਦੀ ਵੋਟਾਂ ਦੀ ਗਿਣਤੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ - ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ - ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ  ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ