ਪਟਿਆਲਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਪਿੰਡ ਟੌਹੜਾ ਪਹੁੰਚ ਕੇ ਸ਼੍ਰੋਮਣੀ ਕਮੇਟੀ ਦੇ ਲੰਬਾ ਸਮਾਂ ਪ੍ਰਧਾਨ ਰਹੇ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਅਤੇ ਪੰਜਾਬ ਦੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦੇ ਸਦੀਵੀਂ ਵਿਛੋੜੇ ’ਤੇ ਟੌਹੜਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਹਰਮੇਲ ਸਿੰਘ ਟੌਹੜਾ ਦੀ ਪਤਨੀ ਤੇ ਸ਼੍ਰੋਮਣੀ ਕਮੇਟੀ ਮੈਂਬਰ ਕੁਲਦੀਪ ਕੌਰ ਟੌਹੜਾ, ਪੰਜਾਬ ਭਾਜਪਾ ਯੂਥ ਮੋਰਚੇ ਦੇ ਪ੍ਰਧਾਨ ਤੇ ਹਰਮੇਲ ਸਿੰਘ ਟੌਹੜਾ ਦੇ ਬੇਟੇ ਕੰਵਰਵੀਰ ਸਿੰਘ ਟੌਹੜਾ, ਨਾਭਾ ਦੇ ਐਮ ਐਲ ਏ ਦੇਵ ਮਾਨ, ਹਰਿਆਣਾ ਭਾਜਪਾ ਪ੍ਰਧਾਨ ਮੋਹਨ ਲਾਲ ਬਡੋਲੀ ਸਮੇਤ ਹੋਰ ਆਗੂ ਮੌਜੂਦ ਸਨ।