Thursday, October 08, 2026
BREAKING
• ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ • ਮਰੀਜ਼ਾਂ ਦੀ ਸਹੂਲਤ ਲਈ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਨੂੰ ਪੰਜ ਵ੍ਹੀਲਚੇਅਰਾਂ ਦਾਨ • ਹਰ ਸੰਭਾਵਿਤ ਸਿਹਤ ਖਤਰੇ ’ਤੇ ਨਿਗਰਾਨੀ, ਤੁਰੰਤ ਸੂਚਨਾ ਤੇ ਕਾਰਵਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ • 28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਮੰਗ • ਗਲੋਬਲ ਤਣਾਅ ਕਾਰਨ ਭਾਰਤੀ ਸ਼ੇਅਰ ਬਾਜ਼ਾਰ 'ਚ ਮਚੀ ਤਬਾਹੀ, ਸੈਂਸੈਕਸ 1045 ਅੰਕ ਟੁੱਟਿਆ • ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ • ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ • ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ • BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ ਪੁਆਇੰਟ 'ਤੇ ਖੋਹੇ 15,00,000 ਰੁਪਏ • ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ

ਪੰਜਾਬ

ਹਰ ਸੰਭਾਵਿਤ ਸਿਹਤ ਖਤਰੇ ’ਤੇ ਨਿਗਰਾਨੀ, ਤੁਰੰਤ ਸੂਚਨਾ ਤੇ ਕਾਰਵਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ

08 ਅਕਤੂਬਰ, 2026 07:00 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਲੋਕਾਂ ਦੀ ਸਿਹਤ ਦੀ ਸੁਰੱਖਿਆ ਅਤੇ ਸੰਭਾਵਿਤ ਬਿਮਾਰੀਆਂ ਦੇ ਪ੍ਰਕੋਪਾਂ ਦੀ ਸਮੇਂ ਸਿਰ ਰੋਕਥਾਮ ਲਈ ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਪੱਧਰੀ ਵਨ ਹੈਲਥ ਕਮੇਟੀ ਦੀ ਮੀਟਿੰਗ ਹੋਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਨੁੱਖੀ ਸਿਹਤ, ਪਸ਼ੂ ਸਿਹਤ, ਜੰਗਲੀ ਜੀਵਾਂ ਅਤੇ ਵਾਤਾਵਰਨ ਨਾਲ ਸਬੰਧਤ ਸਿਹਤ ਖਤਰਿਆਂ ਦੀ ਸਾਂਝੀ ਨਿਗਰਾਨੀ, ਰੋਕਥਾਮ ਅਤੇ ਤੁਰੰਤ ਕਾਰਵਾਈ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ ਨੇ ਕਿਸੇ ਵੀ ਸਿਹਤ ਖਤਰੇ ਦੀ ਸਮੇਂ ਸਿਰ ਪਛਾਣ, ਤੁਰੰਤ ਸੂਚਨਾ ਅਤੇ ਪ੍ਰਭਾਵਸ਼ਾਲੀ ਸਾਂਝੀ ਕਾਰਵਾਈ ਰਾਹੀਂ ਬਿਮਾਰੀਆਂ ਦੇ ਸੰਭਾਵਿਤ ਪ੍ਰਕੋਪ ਨੂੰ ਸ਼ੁਰੂਆਤੀ ਪੱਧਰ ’ਤੇ ਹੀ ਕਾਬੂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਲੈਪਟੋਸਪਾਇਰੋਸਿਸ, ਹੈਪੇਟਾਈਟਸ-ਏ, ਖਾਰਸ਼ੀ ਬੁਖਾਰ, ਹਲਕਾਅ, ਬਰੂਸੈਲੋਸਿਸ ਅਤੇ ਫਲੂ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਅਗਾਊਂ ਸਾਵਧਾਨੀਆਂ ਅਤੇ ਜਨ-ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੀ ਹਦਾਇਤ ਕੀਤੀ।

ਉਨ੍ਹਾਂ ਸਬੰਧਤ ਵਿਭਾਗਾਂ ਨੂੰ ਸਾਫ਼ ਪਾਣੀ ਦੀ ਉਪਲੱਬਧਤਾ, ਪਾਣੀ ਦੀ ਨਿਯਮਤ ਜਾਂਚ, ਪਾਈਪਾਂ ਦੇ ਰਿਸਾਅ ਦੀ ਤੁਰੰਤ ਮੁਰੰਮਤ, ਕਲੋਰੀਨੀਕਰਨ, ਪਾਣੀ ਖੜ੍ਹਾ ਹੋਣ ਤੋਂ ਰੋਕਥਾਮ ਅਤੇ ਸਫ਼ਾਈ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਹਦਾਇਤ ਕੀਤੀ ਕਿ ਪਾਣੀ ਅਤੇ ਸਫ਼ਾਈ ਨਾਲ ਸਬੰਧਤ ਕਿਸੇ ਵੀ ਸਮੱਸਿਆ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ ਅਤੇ ਸੰਭਾਵਿਤ ਬਿਮਾਰੀ ਪ੍ਰਕੋਪ ਦੀ ਰੋਕਥਾਮ ਲਈ ਅਗਾਊਂ ਕਦਮ ਚੁੱਕੇ ਜਾਣ।

ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਿਹਤ, ਵਾੜਿਆਂ ਦੀ ਸਾਫ਼-ਸਫ਼ਾਈ, ਪਾਲਤੂ ਜਾਨਵਰਾਂ ਦੇ ਟੀਕਾਕਰਨ ਅਤੇ ਕਿਸੇ ਵੀ ਅਸਧਾਰਨ ਪਸ਼ੂ ਬਿਮਾਰੀ ਜਾਂ ਮੌਤ ਦੀ ਤੁਰੰਤ ਸੂਚਨਾ ਦੇਣ ਸਬੰਧੀ ਜਾਗਰੂਕ ਕਰਨ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੂਹਿਆਂ ਦੀ ਰੋਕਥਾਮ ਅਤੇ ਝਾੜੀਆਂ ਦੀ ਸਫ਼ਾਈ ਨੂੰ ਵੀ ਤਰਜੀਹ ਦਿੱਤੀ ਜਾਵੇ।

ਉਨ੍ਹਾਂ ਸਿਹਤ ਵਿਭਾਗ ਨੂੰ ਹਲਕਾਅ ਤੋਂ ਬਚਾਅ ਸਬੰਧੀ ਜਾਗਰੂਕਤਾ ਵਧਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪਾਲਤੂ ਜਾਨਵਰਾਂ ਦਾ ਸਮੇਂ ਸਿਰ ਟੀਕਾਕਰਨ ਕਰਵਾਉਣ ਦੇ ਨਾਲ-ਨਾਲ ਕੁੱਤੇ ਜਾਂ ਬਾਂਦਰ ਦੇ ਵੱਢਣ ਦੀ ਸੂਰਤ ਵਿੱਚ ਜ਼ਖ਼ਮ ਨੂੰ ਤੁਰੰਤ ਪਾਣੀ ਨਾਲ ਧੋ ਕੇ ਡਾਕਟਰੀ ਸਲਾਹ ਅਨੁਸਾਰ ਹਲਕਾਅ ਰੋਕੂ ਟੀਕਾਕਰਨ ਕਰਵਾਉਣ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਪਿਛਲੇ ਸਾਲਾਂ ਦੌਰਾਨ ਸਾਹਮਣੇ ਆਏ ਹੈਜ਼ੇ ਅਤੇ ਤੀਬਰ ਦਸਤ ਰੋਗ ਦੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਭਵਿੱਖ ਵਿੱਚ ਅਜਿਹੇ ਪ੍ਰਕੋਪਾਂ ਦੀ ਰੋਕਥਾਮ ਲਈ ਅਗਾਊਂ ਨਿਗਰਾਨੀ, ਤੁਰੰਤ ਸੂਚਨਾ ਅਤੇ ਸਾਂਝੀ ਤੁਰੰਤ ਕਾਰਵਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਸਿਹਤ ਵਿਭਾਗ ਨੂੰ ਬਿਮਾਰੀਆਂ ਨਾਲ ਸਬੰਧਤ ਨਿਗਰਾਨੀ ਅੰਕੜਿਆਂ ਦੀ ਨਿਯਮਤ ਸਮੀਖਿਆ, ਸੰਭਾਵਿਤ ਖਤਰੇ ਦੀ ਤੁਰੰਤ ਰਿਪੋਰਟਿੰਗ, ਸਬੰਧਤ ਵਿਭਾਗਾਂ ਨਾਲ ਜਾਣਕਾਰੀ ਸਾਂਝੀ ਕਰਨ ਅਤੇ ਲੋੜ ਪੈਣ ’ਤੇ ਸਾਂਝੀ ਤੁਰੰਤ ਕਾਰਵਾਈ ਟੀਮ ਨੂੰ ਤੁਰੰਤ ਸਰਗਰਮ ਕਰਨ ਲਈ ਕਿਹਾ।

ਸਿਵਲ ਸਰਜਨ ਡਾ. ਅਮਨ ਸੂਦ ਨੇ ਮੀਟਿੰਗ ਵਿੱਚ ਪਹੁੰਚੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਜ਼ਿਲ੍ਹੇ ਵਿੱਚ ਸੰਕ੍ਰਮਿਤ ਬਿਮਾਰੀਆਂ ਅਤੇ ਪਸ਼ੂਆਂ ਤੋਂ ਮਨੁੱਖਾਂ ਵਿੱਚ ਫੈਲਣ ਵਾਲੇ ਰੋਗਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਬਿਮਾਰੀਆਂ ਦੇ ਕਾਰਨਾਂ, ਲੱਛਣਾਂ, ਫੈਲਾਅ ਦੇ ਢੰਗ ਅਤੇ ਬਚਾਅ ਲਈ ਲੋੜੀਂਦੇ ਸਾਵਧਾਨੀ ਉਪਾਵਾਂ ਬਾਰੇ ਵੀ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਮੇਂ ਸਿਰ ਪਛਾਣ, ਨਿਯਮਤ ਨਿਗਰਾਨੀ ਅਤੇ ਵਿਭਾਗਾਂ ਵਿਚਕਾਰ ਪ੍ਰਭਾਵਸ਼ਾਲੀ ਤਾਲਮੇਲ ਰਾਹੀਂ ਸੰਭਾਵਿਤ ਬਿਮਾਰੀ ਪ੍ਰਕੋਪਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕਦਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਸਿਹਤ ਵਿਭਾਗ ਨਾਲ ਪੂਰਾ ਸਹਿਯੋਗ ਅਤੇ ਤਾਲਮੇਲ ਬਣਾਈ ਰੱਖਣ ਦੀ ਅਪੀਲ ਕੀਤੀ।

ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ (ਆਈ.ਡੀ.ਐੱਸ.ਪੀ.) ਸ੍ਰੀਮਤੀ ਸ਼ਿਆਮਾਬੇਦਾ ਦੇਵੀ ਨੇ ਪਿਛਲੇ ਸਾਲਾਂ ਦੌਰਾਨ ਜ਼ਿਲ੍ਹੇ ਵਿੱਚ ਸਾਹਮਣੇ ਆਏ ਵੱਖ-ਵੱਖ ਰੋਗਾਂ ਅਤੇ ਉਨ੍ਹਾਂ ਦੇ ਪ੍ਰਕੋਪ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਭਵਿੱਖ ਵਿੱਚ ਅਜਿਹੇ ਪ੍ਰਕੋਪਾਂ ਨੂੰ ਰੋਕਣ ਲਈ ਅਗਾਊਂ ਸਾਵਧਾਨੀ, ਨਿਯਮਤ ਨਿਗਰਾਨੀ ਅਤੇ ਤੁਰੰਤ ਕਾਰਵਾਈ ਦੀ ਮਹੱਤਤਾ ’ਤੇ ਜ਼ੋਰ ਦਿੱਤਾ।

ਮੀਟਿੰਗ ਵਿੱਚ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਸ਼ਮਸ਼ੇਰ ਸਿੰਘ, ਕਾਰਜ ਸਾਧਕ ਅਫ਼ਸਰ ਬੰਗਾ ਸ੍ਰੀ ਰਾਜੀਵ ਸਰੀਨ, ਕਾਰਜ ਸਾਧਕ ਅਫ਼ਸਰ ਨਵਾਂਸ਼ਹਿਰ ਸ੍ਰੀ ਮੁਨੀਸ਼ ਕੁਮਾਰ, ਕਾਰਜ ਸਾਧਕ ਅਫ਼ਸਰ ਬਲਾਚੌਰ ਦੇ ਪ੍ਰਤੀਨਿਧ ਸ੍ਰੀ ਧੰਨਵੰਤ ਸਿੰਘ, ਡਰੱਗ ਵਿਭਾਗ ਤੋਂ ਸ੍ਰੀ ਗੁਰਜੀਤ ਸਿੰਘ ਅਤੇ ਫੂਡ ਸੇਫਟੀ ਅਫ਼ਸਰ ਸ੍ਰੀ ਦਿਨੇਸ਼ਜੋਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ  ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ

ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ

ਮਰੀਜ਼ਾਂ ਦੀ ਸਹੂਲਤ ਲਈ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਨੂੰ ਪੰਜ ਵ੍ਹੀਲਚੇਅਰਾਂ ਦਾਨ

ਮਰੀਜ਼ਾਂ ਦੀ ਸਹੂਲਤ ਲਈ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਨੂੰ ਪੰਜ ਵ੍ਹੀਲਚੇਅਰਾਂ ਦਾਨ

28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਮੰਗ

28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਮੰਗ

ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ

ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ

ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ

ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ

BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ ਪੁਆਇੰਟ 'ਤੇ ਖੋਹੇ 15,00,000 ਰੁਪਏ

BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ ਪੁਆਇੰਟ 'ਤੇ ਖੋਹੇ 15,00,000 ਰੁਪਏ

ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ

ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ

ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ ਦਿੱਤੀ ਸੀ ਚੁਣੌਤੀ

ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ ਦਿੱਤੀ ਸੀ ਚੁਣੌਤੀ

ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ ਦਿਖੀ ਇਕਜੁਟ

ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ ਦਿਖੀ ਇਕਜੁਟ

LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ ਨਿਕਲੇ ਵਿਦਿਆਰਥੀ

LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ ਨਿਕਲੇ ਵਿਦਿਆਰਥੀ