Saturday, October 24, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਪੰਜਾਬ

ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ

24 ਅਕਤੂਬਰ, 2026 08:41 PM

ਪ੍ਰੀਤ ਪੱਤੀ

ਮਾਜਰੀ/ਨਵਾਂਗਾਓਂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ)ਮੋਹਾਲੀ  :  ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਅਤੇ ਹਸਨਪੁਰ ਵਿਖੇ ਕੁੱਲ 61 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ, ਨੀਂਹ ਪੱਥਰ ਰੱਖਣ ਅਤੇ ਨਵੇਂ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਵਿਕਾਸ ਕਾਰਜਾਂ ਤਹਿਤ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖੇਡਾਂ, ਸਿੱਖਿਆ, ਪਾਣੀ ਦੀ ਸਪਲਾਈ ਅਤੇ ਸਫ਼ਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਕਦਮ ਚੁੱਕੇ ਗਏ।

ਪਿੰਡ ਕਰੌਰਾ ਵਿਖੇ ਸ਼ਮਸ਼ਾਨ ਘਾਟ ਅਤੇ ਨੌਜਵਾਨਾਂ ਲਈ ਓਪਨ ਜਿੰਮ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਵਾਟਰ ਟੈਂਕਰ ਮੁਹੱਈਆ ਕਰਵਾਉਣ ਅਤੇ ਗੰਦੇ ਪਾਣੀ ਦੀ ਨਿਕਾਸੀ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਵਿਕਾਸ ਕਾਰਜਾਂ ’ਤੇ 20.75 ਲੱਖ ਰੁਪਏ ਖਰਚ ਕੀਤੇ ਜਾਣਗੇ।

ਇਸੇ ਤਰ੍ਹਾਂ ਪਿੰਡ ਸਿਓਂਕ ਵਿਖੇ ਬੱਸ ਸਟੈਂਡ ’ਤੇ ਸ਼ੈੱਡ ਅਤੇ ਓਪਨ ਜਿੰਮ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਕਾਰਜਾਂ ’ਤੇ 12.25 ਲੱਖ ਰੁਪਏ ਦੀ ਲਾਗਤ ਆਵੇਗੀ।

ਪਿੰਡ ਬਦਰਪੁਰ ਵਿਖੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਤੋਂ ਇਲਾਵਾ ਲਾਇਬ੍ਰੇਰੀ ਬਣਾਉਣ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਵਿਛਾਉਣ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਵਿਕਾਸ ਕਾਰਜਾਂ ’ਤੇ 15 ਲੱਖ ਰੁਪਏ ਖਰਚ ਕੀਤੇ ਜਾਣਗੇ। ਇਨ੍ਹਾਂ ਨਾਲ ਨੌਜਵਾਨਾਂ ਨੂੰ ਖੇਡਾਂ ਅਤੇ ਪੜ੍ਹਾਈ ਲਈ ਬਿਹਤਰ ਸਹੂਲਤਾਂ ਮਿਲਣ ਦੇ ਨਾਲ-ਨਾਲ ਸਫ਼ਾਈ ਪ੍ਰਬੰਧਾਂ ਵਿੱਚ ਵੀ ਸੁਧਾਰ ਹੋਣ ਦੀ ਉਮੀਦ ਹੈ।

ਪਿੰਡ ਹਸਨਪੁਰ ਵਿਖੇ ਟੋਭੇ ਦੀ ਪੁਟਾਈ ਦਾ ਨੀਂਹ ਪੱਥਰ ਰੱਖਿਆ ਗਿਆ ਅਤੇ ਪਾਈਪ ਲਾਈਨ ਵਿਛਾਉਣ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਵਿਕਾਸ ਕਾਰਜਾਂ ’ਤੇ 13 ਲੱਖ ਰੁਪਏ ਦੀ ਲਾਗਤ ਆਵੇਗੀ। ਇਨ੍ਹਾਂ ਕੰਮਾਂ ਨਾਲ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ।

ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਸ. ਰਘਵੀਰ ਸਿੰਘ ਮੋਦੀ, ਬੀ.ਡੀ.ਪੀ.ਓ. ਮਹਿਕਮੀਤ ਸਿੰਘ, ਪਿੰਡ ਕਰੌਰਾ ਦੀ ਸਰਪੰਚ ਸ੍ਰੀਮਤੀ ਦੇਸ਼ੋ ਦੇਵੀ, ਪਿੰਡ ਸਿਓਂਕ ਦੀ ਸਰਪੰਚ ਸ੍ਰੀਮਤੀ ਸੁਖਵਿੰਦਰ ਕੌਰ, ਪਿੰਡ ਬਦਰਪੁਰ ਦੀ ਸਰਪੰਚ ਸ੍ਰੀਮਤੀ ਕਿਰਨਦੀਪ ਕੌਰ, ਪਿੰਡ ਹਸਨਪੁਰ ਦੇ ਸਰਪੰਚ ਸ. ਅਮਰੀਕ ਸਿੰਘ, ਸੈਕਟਰੀ ਸ. ਸੁਖਵਿੰਦਰ ਸਿੰਘ, ਸ. ਯਾਦਵਿੰਦਰ ਸਿੰਘ, ਸ. ਜਗਮੋਹਨ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਅਤੇ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ

ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ

ਨਿੱਕੇ ਸਿੱਧੂ ਲਈ Z+ ਸਿਕਿਓਰਿਟੀ ਦੀ ਮੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚੀ ਚਿੱਠੀ

ਨਿੱਕੇ ਸਿੱਧੂ ਲਈ Z+ ਸਿਕਿਓਰਿਟੀ ਦੀ ਮੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚੀ ਚਿੱਠੀ

ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ

ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ

2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ

2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ 'ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ 'ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ

ਪੰਜਾਬ 'ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ 'ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ

ਪਰਵਿੰਦਰ ਝੋਟੇ ਦਾ ਕਾਤਲ ਅਸ਼ਵਨੀ ਪਤਨੀ ਸਣੇ 5 ਦਿਨਾਂ ਦੇ ਪੁਲਸ ਰਿਮਾਂਡ 'ਤੇ, CBI ਨੇ ਪਾਈ ਸੀ ਗ੍ਰਿਫ਼ਤਾਰੀ

ਪਰਵਿੰਦਰ ਝੋਟੇ ਦਾ ਕਾਤਲ ਅਸ਼ਵਨੀ ਪਤਨੀ ਸਣੇ 5 ਦਿਨਾਂ ਦੇ ਪੁਲਸ ਰਿਮਾਂਡ 'ਤੇ, CBI ਨੇ ਪਾਈ ਸੀ ਗ੍ਰਿਫ਼ਤਾਰੀ

OSD ਰਾਜਬੀਰ ਘੁੰਮਣ CBI ਦਫ਼ਤਰ 'ਚ ਹੋਏ ਪੇਸ਼, ਮੁੜ ਕੀਤੀ ਗਈ ਪੁੱਛਗਿੱਛ

OSD ਰਾਜਬੀਰ ਘੁੰਮਣ CBI ਦਫ਼ਤਰ 'ਚ ਹੋਏ ਪੇਸ਼, ਮੁੜ ਕੀਤੀ ਗਈ ਪੁੱਛਗਿੱਛ