ਖਰੜ (ਪ੍ਰੀਤ ਪੱਤੀ) : ਵਿਧਾਨ ਸਭਾ ਹਲਕਾ ਖਰੜ ਦੇ ਸਮੂਹ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੂੰ ਪੁਰਜੋਰ ਅਪੀਲ ਹੈ ਕਿ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਦੇ ਦਫਤਰ ਖਰੜ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਸੁਣਦੀ ਜਾਣਕਾਰੀ ਦਿੰਦਿਆਂ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਕਾਂਗਰਸ ਪਾਰਟੀ ਨੇ ਦੱਸਿਆ ਕਿ ਸਨੀ ਇਨਕਲੇਵ ਖਰੜ ਸੈਕਟਰ 125 ਨੇੜੇ ਕੰਬੋਜ ਹਸਪਤਾਲ ਵਿਖੇ 18 ਮਾਰਚ 2026 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤਾਂ ਜੋ ਔਰਤਾਂ ਨਾਲ ਪਿਛਲੇ ਚਾਰ ਸਾਲਾਂ ਦਾ 48000 ਦਾ ਬਕਾਇਆ ਦਿਵਾਇਆ ਜਾ ਸਕੇ ਕਿਉਂਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਔਰਤਾਂ ਨਾਲ ਪ੍ਰਤੀ ਮਹੀਨਾ 1000 ਰੂਪਏ ਦੇਣ ਦਾ ਵਾਅਦਾ ਕੀਤਾ ਸੀ ਜੋ ਹੁਣ ਤੱਕ ਇਕ ਰੁਪਿਆ ਵੀ ਨਹੀਂ ਦੇ ਸਕੇ ਅਤੇ ਖਰੜ ਹਲਕੇ ਦੇ ਵਿਕਾਸ ਦੇ ਮੁਦਿਆਂ ਸਬੰਧੀ ਰੋਸ ਵਜੋਂ 18 ਮਾਰਚ ਨੂੰ ਸਵੇਰੇ 10 ਵਜੇ ਹਲਕਾ ਵਿਧਾਇਕਾ ਦੇ ਦਫਤਰ ਖਰੜ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਵੱਧ ਤੋਂ ਵੱਧ ਆਪਣੇ ਸਾਥੀਆਂ ਸਮੇਤ ਪਹੁੰਚਣ ਦੀ ਕਿਰਪਾਲਤਾ ਕਰਨੀ ਜੀ