Saturday, June 13, 2026
BREAKING
ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼ ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਮਾਸ ਡੇਂਗੂ ਸਰਵੇ, ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ , ਕੁਰਾਲੀ ਅਤੇ ਜ਼ਿਲ੍ਹਾ ਮੋਹਾਲੀ ਦੀ ਮੀਟਿੰਗ ਖਰੜ ਵਿਖੇ ਹੋਈ ਖਰੜ ਦੇ ਵਸਨੀਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦਾ ਲਿਆ ਜਾ ਰਿਹਾ ਹੈ ਭਰਪੂਰ ਲਾਹਾ- ਐਸ.ਡੀ.ਐਮ. ਗੁਰਮੀਤ ਸਿੰਘ ਵਾਤਾਵਰਣ ਪ੍ਰੇਮੀ ਰਾਮ ਸਿੰਘ ਨਹੀਂ ਰਹੇ ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ

ਰਾਸ਼ਟਰੀ

ਹਲਵਾਰਾ ਹਵਾਈ ਅੱਡੇ ਦੇ ਵਰਚੁਅਲ ਉਦਘਾਟਨ ਲਈ ਤਿਆਰੀਆਂ ਜ਼ੋਰਾਂ ‘ਤੇ, DC ਨੇ ਲਿਆ ਜਾਇਜ਼ਾ

30 ਜਨਵਰੀ, 2026 05:36 PM

ਹਲਵਾਰਾ : ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 1 ਫ਼ਰਵਰੀ ਨੂੰ ਹਲਵਾਰਾ ਹਵਾਈ ਅੱਡੇ ਦੇ ਵਰਚੁਅਲ ਉਦਘਾਟਨ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅੱਜ ਹਲਵਾਰਾ ਹਵਾਈ ਅੱਡੇ ਦਾ ਦੌਰਾ ਕਰਕੇ ਮੌਕੇ ‘ਤੇ ਚੱਲ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ।


ਡਿਪਟੀ ਕਮਿਸ਼ਨਰ ਨੇ ਹਵਾਈ ਅੱਡੇ ਦੇ ਕੰਪਲੈਕਸ ਦਾ ਵਿਸਥਾਰ ਨਾਲ ਮੁਆਇਨਾ ਕਰਦਿਆਂ ਬੁਨਿਆਦੀ ਢਾਂਚੇ, ਸੁਰੱਖਿਆ ਇੰਤਜ਼ਾਮਾਂ, ਟ੍ਰੈਫਿਕ ਪ੍ਰਬੰਧ, ਬਿਜਲੀ, ਸਫ਼ਾਈ ਅਤੇ ਵਰਚੁਅਲ ਉਦਘਾਟਨ ਸਮਾਗਮ ਲਈ ਕੀਤੀਆਂ ਜਾ ਰਹੀਆਂ ਲਾਜਿਸਟਿਕ ਤਿਆਰੀਆਂ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਿਵਲ ਪ੍ਰਸ਼ਾਸਨ ਸਮੇਤ ਸਾਰੇ ਲਾਈਨ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਰਹਿੰਦੇ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰ ਕੇ ਸਬੰਧਤ ਏਜੰਸੀਆਂ ਨਾਲ ਪੂਰਾ ਤਾਲਮੇਲ ਬਣਾਇਆ ਜਾਵੇ।


ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਟਰਮੀਨਲ ਹਾਲ ਵਿੱਚ ਏਅਰਪੋਰਟ ਅਥਾਰਟੀ ਆਫ਼ ਇੰਡੀਆ, ਭਾਰਤੀ ਹਵਾਈ ਸੈਨਾ, ਲੋਕ ਨਿਰਮਾਣ ਵਿਭਾਗ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਵੀ ਕੀਤੀ। ਮੀਟਿੰਗ ਤੋਂ ਬਾਅਦ ਗੱਲ ਕਰਦੇ ਹੋਏ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਸਿਵਲ ਏਵੀਏਸ਼ਨ ਮੰਤਰੀ ਰਾਮ ਮੋਹਨ ਨਾਇਡੂ, ਸੰਸਦ ਮੈਂਬਰ ਅਤੇ ਵਿਧਾਇਕ ਸ਼ਾਮਲ ਹੋਣਗੇ।


ਉਨ੍ਹਾਂ ਅੱਗੇ ਕਿਹਾ ਕਿ ਮੀਟਿੰਗ 'ਚ ਹਵਾਈ ਅੱਡੇ, ਨਿਰਮਾਣ ਭਾਈਵਾਲਾਂ ਅਤੇ ਹੋਰ ਵਿਭਾਗਾਂ ਨੂੰ ਡਿਊਟੀਆਂ ਸੌਂਪੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਡਾਣਾਂ ਲਈ ਕੋਈ ਤਾਰੀਖ ਜਾਂ ਸਮਾਂ ਨਿਰਧਾਰਤ ਨਹੀਂ ਕੀਤਾ ਗਿਆ ਹੈ, ਪਰ ਪਹਿਲਾ ਪੜਾਅ ਹਲਵਾਰਾ ਤੋਂ ਦਿੱਲੀ ਤੱਕ ਘਰੇਲੂ ਉਡਾਣਾਂ ਹੋਵੇਗਾ ਅਤੇ ਇਸਨੂੰ ਬਾਅਦ ਵਿੱਚ ਵਧਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਤੀਜੀ ਆਈਆਰਬੀ ਤੋਂ 54 ਮੈਂਬਰੀ ਸੁਰੱਖਿਆ ਟੀਮ ਦੀ ਸਿਖਲਾਈ ਚੱਲ ਰਹੀ ਹੈ ਤੇ ਸਾਰੇ ਸਬੰਧਤ ਵਿਭਾਗ ਬਾਕੀ ਰਹਿੰਦੇ ਕੰਮ 'ਤੇ ਕੰਮ ਕਰ ਰਹੇ ਹਨ।


ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਵਰਚੁਅਲ ਉਦਘਾਟਨ ਸਮਾਗਮ ਨੂੰ ਸੁਚੱਜੇ ਅਤੇ ਸੁਚਾਰੂ ਢੰਗ ਨਾਲ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰਾਥਮਿਕਤਾ ਹੈ ਅਤੇ ਇਸ ਲਈ ਸਾਰੀਆਂ ਵਿਵਸਥਾਵਾਂ ਕਾਫ਼ੀ ਪਹਿਲਾਂ ਪੂਰੀਆਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਪ੍ਰੋਟੋਕੋਲ ਦੀ ਪੂਰੀ ਪਾਲਣਾ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ।


ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਸਾਰੇ ਸਬੰਧਤ ਵਿਭਾਗਾਂ ਅਤੇ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ, ਤਾਂ ਜੋ ਉਦਘਾਟਨ ਸਮਾਗਮ ਦੌਰਾਨ ਕਿਸੇ ਵੀ ਕਿਸਮ ਦੀ ਰੁਕਾਵਟ ਨਾ ਆਵੇ। ਅੱਜ ਦੀ ਮੀਟਿੰਗ ਵਿੱਚ ਦਿੱਲੀ ਤੋਂ ਸੀਨੀਅਰ ਏਅਰਪੋਰਟ ਪਲੈਨਿੰਗ ਬੋਰਡ ਅਧਿਕਾਰੀ ਅਨਿਲ ਗੁਪਤਾ, ਹਲਵਾਰਾ ਏਅਰਪੋਰਟ ਦੇ ਸੀਈਓ ਜਗੀਰ ਸਿੰਘ, ਰਮਿੰਦਰ ਸਿੰਘ ਦਿਉਲ ਐੱਸ.ਪੀ ਸਥਾਨਕ ਜਗਰਾਉ, ਐੱਸ.ਡੀ.ਐੱਮ ਪਾਇਲ ਗੋਇਲ ਰਾਏਕੋਟ, ਤਹਿਸੀਲਦਾਰ ਵਿਸ਼ਾਲ ਵਰਮਾ ਅਤੇ ਸਾਰੇ ਭਾਗੀਦਾਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਅਤੇ ਭਾਰਤੀ ਹਵਾਈ ਸੈਨਾ ਸਟੇਸ਼ਨ ਹਲਵਾਰਾ ਦੇ ਅਧਿਕਾਰੀ ਵੀ ਮੌਜੂਦ ਸਨ।


ਗੌਰਤਲਬ ਹੈ ਕਿ ਹਲਵਾਰਾ ਹਵਾਈ ਅੱਡੇ ਦੇ ਚਾਲੂ ਹੋਣ ਨਾਲ ਖੇਤਰ ਦੀ ਹਵਾਈ ਕਨੈਕਟਿਵਟੀ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਨਾਲ ਹੀ ਉਦਯੋਗਿਕ, ਵਪਾਰਕ ਅਤੇ ਆਰਥਿਕ ਵਿਕਾਸ ਨੂੰ ਵੀ ਨਵੀਂ ਰਫ਼ਤਾਰ ਮਿਲਣ ਦੀ ਉਮੀਦ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਰੋਧੀ ਦਲਾਂ ਨੂੰ ਤੋੜਨ ਦੀ ਕੋਸ਼ਿਸ਼ ਬਣਾ ਰਹੀ ਹੈ ਲੋਕਤੰਤਰ ਦਾ ਮਜ਼ਾਕ : ਜੈਰਾਮ ਰਮੇਸ਼

ਵਿਰੋਧੀ ਦਲਾਂ ਨੂੰ ਤੋੜਨ ਦੀ ਕੋਸ਼ਿਸ਼ ਬਣਾ ਰਹੀ ਹੈ ਲੋਕਤੰਤਰ ਦਾ ਮਜ਼ਾਕ : ਜੈਰਾਮ ਰਮੇਸ਼

ਦਿੱਲੀ ਦੇ ਵਿਕਾਸ ਦੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਤਿੰਨੋਂ ਸਰਕਾਰਾਂ ਮਿਲ ਕੇ ਕਰ ਰਹੀਆਂ ਕੰਮ: CM ਰੇਖਾ ਗੁਪਤਾ

ਦਿੱਲੀ ਦੇ ਵਿਕਾਸ ਦੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਤਿੰਨੋਂ ਸਰਕਾਰਾਂ ਮਿਲ ਕੇ ਕਰ ਰਹੀਆਂ ਕੰਮ: CM ਰੇਖਾ ਗੁਪਤਾ

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

NEET UG 2026 ਦੇ ਉਮੀਦਵਾਰਾਂ ਨੂੰ ਮਿਲਣਗੇ 15 ਮਿੰਟ ਵਾਧੂ, NTA ਦਾ ਵੱਡਾ ਫੈਸਲਾ, ਜਾਣੋ ਕਿਉਂ

NEET UG 2026 ਦੇ ਉਮੀਦਵਾਰਾਂ ਨੂੰ ਮਿਲਣਗੇ 15 ਮਿੰਟ ਵਾਧੂ, NTA ਦਾ ਵੱਡਾ ਫੈਸਲਾ, ਜਾਣੋ ਕਿਉਂ

ਇੰਡੀਗੋ ਦੀ ਉਡਾਣ 'ਚ ਬੰਬ! ਲਖਨਊ ਤੋਂ ਨਵੀਂ ਦਿੱਲੀ ਜਾਣ ਵਾਲੇ 180 ਯਾਤਰੀਆਂ 'ਚ ਮਚੀ ਸਨਸਨੀ

ਇੰਡੀਗੋ ਦੀ ਉਡਾਣ 'ਚ ਬੰਬ! ਲਖਨਊ ਤੋਂ ਨਵੀਂ ਦਿੱਲੀ ਜਾਣ ਵਾਲੇ 180 ਯਾਤਰੀਆਂ 'ਚ ਮਚੀ ਸਨਸਨੀ

PM ਮੋਦੀ ਨੇ ਜਸਪਾਲ ਰਾਣਾ ਦੇ ਦਿਹਾਂਤ 'ਤੇ ਜਤਾਇਆ ਦੁੱਖ

PM ਮੋਦੀ ਨੇ ਜਸਪਾਲ ਰਾਣਾ ਦੇ ਦਿਹਾਂਤ 'ਤੇ ਜਤਾਇਆ ਦੁੱਖ

ਫੌਜ ਨੂੰ ਮਿਲੇ 106 ਟਰਬੋਜੈੱਟ ਚਾਲਿਤ ‘ਕਾਮਿਕੇਜ਼’ ਡਰੋਨ

ਫੌਜ ਨੂੰ ਮਿਲੇ 106 ਟਰਬੋਜੈੱਟ ਚਾਲਿਤ ‘ਕਾਮਿਕੇਜ਼’ ਡਰੋਨ

ਅਹਿਮਦਾਬਾਦ ਜਹਾਜ਼ ਹਾਦਸੇ ਦੀ ਪਹਿਲੀ ਬਰਸੀ: ਅੱਜ ਵੀ ਹੰਝੂ ਬਣ ਝਲਕਦੇ ਆਪਣਿਆਂ ਨੂੰ ਗੁਆਉਣ ਦਾ ਗਮ

ਅਹਿਮਦਾਬਾਦ ਜਹਾਜ਼ ਹਾਦਸੇ ਦੀ ਪਹਿਲੀ ਬਰਸੀ: ਅੱਜ ਵੀ ਹੰਝੂ ਬਣ ਝਲਕਦੇ ਆਪਣਿਆਂ ਨੂੰ ਗੁਆਉਣ ਦਾ ਗਮ

ਤਰੁਣ ਚੁੱਘ ਦੀ ਹੋ ਗਈ ਰਾਜ ਸਭਾ 'ਚ ਐਂਟਰੀ

ਤਰੁਣ ਚੁੱਘ ਦੀ ਹੋ ਗਈ ਰਾਜ ਸਭਾ 'ਚ ਐਂਟਰੀ

ਮਮਤਾ ਬੈਨਰਜੀ ਨੂੰ ਵੱਡਾ ਝਟਕਾ: ਹਾਈਕੋਰਟ ਵੱਲੋਂ ਸਪੀਕਰ ਦੇ ਫੈਸਲੇ 'ਤੇ ਰੋਕ ਲਗਾਉਣ ਤੋਂ ਇਨਕਾਰ

ਮਮਤਾ ਬੈਨਰਜੀ ਨੂੰ ਵੱਡਾ ਝਟਕਾ: ਹਾਈਕੋਰਟ ਵੱਲੋਂ ਸਪੀਕਰ ਦੇ ਫੈਸਲੇ 'ਤੇ ਰੋਕ ਲਗਾਉਣ ਤੋਂ ਇਨਕਾਰ