Thursday, July 30, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਰਾਸ਼ਟਰੀ

ਹਾਈ ਕੋਰਟ ਨੇ ਸੁਪਰੀਮ ਕੋਰਟ ਨੂੰ ਭੇਜਿਆ ਕੁੱਤਿਆਂ ਵੱਲੋਂ ਕੱਟਣ ਦਾ ਮਾਮਲਾ

16 ਸਤੰਬਰ, 2025 02:17 PM

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਿਰਦੇਸ਼ ਦਿੱਤਾ ਹੈ ਕਿ ਅਵਾਰਾ ਕੁੱਤਿਆਂ ਦੇ ਕੱਟਣ ਦੇ ਮਾਮਲਿਆਂ ’ਤੇ 2015 ਦੇ ਆਪਣੇ ਹੁਕਮਾਂ ਨੂੰ ਲਾਗੂ ਕਰਨ ਨਾਲ ਸਬੰਧਤ ਹੱਤਕ ਪਟੀਸ਼ਨਾਂ ਸੁਪਰੀਮ ਕੋਰਟ ਨੂੰ ਭੇਜੀਆਂ ਜਾਣ ਕਿਉਂਕਿ ਸੁਪਰੀਮ ਕੋਰਟ ਨੇ ਹਾਲ ਹੀ ਵਿਚ ਕੁਝ ਨਿਰਦੇਸ਼ ਜਾਰੀ ਕੀਤੇ ਸਨ। ਜਸਟਿਸ ਵਿਕਾਸ ਬਹਿਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ 22 ਅਗਸਤ ਨੂੰ ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਸਥਾਨਕ ਸੰਸਥਾਵਾਂ ਨੂੰ ਪਸ਼ੂ ਜਨਮ ਨਿਯੰਤਰਣ (ਏ.ਬੀ.ਸੀ.) ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਧਿਰ ਬਣਾਉਣ ਦਾ ਹੁਕਮ ਦਿੱਤਾ ਸੀ ਅਤੇ ਅੱਗੇ ਨਿਰਦੇਸ਼ ਦਿੱਤਾ ਸੀ ਕਿ ਹਾਈ ਕੋਰਟ ਦੇ ਸਾਹਮਣੇ ਲਟਕੇ ਸਾਰੇ ਮਾਮਲਿਆਂ ਨੂੰ ਇਕਜੁੱਟ ਵਿਚਾਰ ਲਈ ਤਬਦੀਲ ਕੀਤਾ ਜਾਵੇ।

ਪੰਜਾਬ, ਹਰਿਆਣਾ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੀਆਂ ਕਈ ਨਗਰ ਨਿਗਮਾਂ ਤੇ ਰਾਜ ਸਰਕਾਰਾਂ ਦੀ ਨੁਮਾਇੰਦਗੀ ਕਰਨ ਵਾਲੇ ਵਕੀਲਾਂ ਦੀ ਸਾਂਝੀ ਬੇਨਤੀ ’ਤੇ ਕਾਰਵਾਈ ਕਰਦਿਆਂ ਹਾਈ ਕੋਰਟ ਰਜਿਸਟਰੀ ਨੂੰ ਮਾਮਲੇ ਦੀਆਂ ਫਾਈਲਾਂ ਸੁਪਰੀਮ ਕੋਰਟ ਨੂੰ ਭੇਜਣ ਦਾ ਨਿਰਦੇਸ਼ ਦਿੱਤਾ ਗਿਆ । ਸਾਬਕਾ ਸੰਸਦ ਮੈਂਬਰ, ਜਾਨਵਰ ਅਧਿਕਾਰ ਕਾਰਕੁਨ ਤੇ ਵਾਤਾਵਰਨ ਪ੍ਰੇਮੀ ਮੇਨਿਕਾ ਗਾਂਧੀ ਦੀ ਨੁਮਾਇੰਦਗੀ ਵਕੀਲ ਕੁਨਾਲ ਡਾਵਰ ਨੇ ਕੀਤੀ ਜਦਕਿ ਦਖ਼ਲਅੰਦਾਜ਼ੀ ਕਰਨ ਵਾਲੀ ਅਤੇ ਜਾਨਵਰ ਕਾਰਕੁਨ ਸੁਨੈਨਾ ਸਿੱਬਲ ਦੀ ਨੁਮਾਇੰਦਗੀ ਵਕੀਲ ਵੀਰੇਨ ਸਿੱਬਲ ਨੇ ਕੀਤੀ। ਹਾਈ ਕੋਰਟ ਨੇ 28 ਅਪ੍ਰੈਲ, 2015 ਨੂੰ ਚੰਡੀਗੜ੍ਹ ਪ੍ਰਸ਼ਾਸਨ ਤੇ ਨਗਰ ਨਿਗਮ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਆਪਣੇ ਪਹਿਲਾਂ ਦੇ ਹੁਕਮਾਂ ਦੇ ਆਧਾਰ ’ਤੇ ਤਿਆਰ ਕੀਤੀ ਗਈ 2013 ਦੀ ਅਵਾਰਾ ਕੁੱਤਿਆਂ ਦੇ ਪ੍ਰਬੰਧਣ ਲਈ ਵਿਆਪਕ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ।

ਇਹ ਮਾਮਲਾ ਸਭ ਤੋਂ ਪਹਿਲਾਂ ਗੁਰਮੁਖ ਸਿੰਘ ਨੇ ਹਾਈ ਕੋਰਟ ਦੇ ਧਿਆਨ ’ਚ ਲਿਆਂਦਾ ਸੀ। ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਖ਼ਿਲਾਫ਼ ਆਪਣੀ ਪਟੀਸ਼ਨ ਵਿਚ ਉਨ੍ਹਾਂ ਨੇ ਸ਼ਹਿਰ ’ਚ ਖ਼ਾਸ ਕਰਕੇ ਰੋਜ਼ ਗਾਰਡਨ ਵਿਚ ਅਵਾਰਾ ਕੁੱਤਿਆਂ ਦੇ ਖ਼ਤਰੇ ਨੂੰ ਉਜਾਗਰ ਕੀਤਾ ਸੀ। ਪਟੀਸ਼ਨਕਰਤਾ ਨੇ ਦੋਸ਼ ਲਾਇਆ ਸੀ ਕਿ ਸਵੇਰ ਦੀ ਸੈਰ ਦੌਰਾਨ ਅਵਾਰਾ ਕੁੱਤਿਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਸੀ ਤੇ ਇਲਾਕੇ ਵਿਚ ਕੁੱਤਿਆਂ ਵੱਲੋਂ ਕੱਟਣ ਦੇ ਕਈ ਮਾਮਲੇ ਸਾਹਮਣੇ ਆਏ ਹਨ। ਬੈਂਚ ਨੇ ਮਾਮਲੇ ਦੀ ਸੁਣਵਾਈ ਦੌਰਾਨ ਸਪੱਸ਼ਟ ਕੀਤਾ ਸੀ ਕਿ ਨਸਬੰਦੀ ਪ੍ਰੋਗਰਾਮ ਦੇ ਬਾਵਜੂਦ ਅਵਾਰਾ ਕੁੱਤਿਆਂ ਦੀ ਆਬਾਦੀ ਕਈ ਗੁਣਾ ਵਧ ਗਈ ਹੈ। ਮਾਮਲੇ ਦੇ ਦਾਇਰੇ ਨੂੰ ਵਧਾਉਂਦਿਆਂ ਹਾਈ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਥਾਨਕ ਸੰਸਥਾਵਾਂ ਤੋਂ ਜ਼ਿਲ੍ਹਿਆਂ ’ਚ ਵਿਚ ਕੁੱਤਿਆਂ ਵੱਲੋਂ ਕੱਟਣ ਦੀਆਂ ਘਟਨਾਵਾਂ ਦੀ ਗਿਣਤੀ ਤੇ ਅਵਾਰਾ ਕੁੱਤਿਆਂ ਦੀ ਨਸਬੰਦੀ ਅਤੇ ਟੀਕਾਕਰਨ ਲਈ ਕੀਤੀ ਗਈ ਕਾਰਵਾਈ ਦੇ ਵੇਰਵੇ ਵੀ ਮੰਗੇ ਹਨ।

ਟ੍ਰਾਈਸਿਟੀ ਵਿਚ ਅਵਾਰਾ ਕੁੱਤਿਆਂ ਦੇ ਖ਼ਤਰੇ ਬਾਰੇ ਮੰਗਿਆ ਗਿਆ ਹਲਫ਼ਨਾਮਾ
ਅਦਾਲਤ ਨੇ ਚੰਡੀਗੜ੍ਹ ਤੇ ਨਾਲ ਲੱਗਦੇ ਸ਼ਹਿਰਾਂ ਦੇ ਕੁਝ ਇਲਾਕਿਆਂ ’ਚ ਅਵਾਰਾ ਕੁੱਤਿਆਂ ਦੇ ਖ਼ਤਰੇ ਬਾਰੇ ਆਮ ਲੋਕਾਂ ਤੋਂ ਪ੍ਰਾਪਤ ਗੰਭੀਰ ਸ਼ਿਕਾਇਤਾਂ ’ਤੇ ਵਿਸਥਾਰਤ ਹਲਫ਼ਨਾਮਾ ਦਾਇਰ ਕਰਨ ਦੇ ਵੀ ਨਿਰਦੇਸ਼ ਦਿੱਤੇ। ਬੈਂਚ ਨੇ ਕਿਹਾ ਕਿ ਇਹ ਹੁਕਮ ਪੰਜਾਬ ਤੇ ਹਰਿਆਣਾ ’ਤੇ ਵੀ ਲਾਗੂ ਹੋਵੇਗਾ, ਜਿੱਥੇ ਹਰੇਕ ਜ਼ਿਲ੍ਹਾ ਪੱਧਰ ’ਤੇ ਇਕ ਕਮੇਟੀ ਬਣਾਈ ਜਾਵੇਗੀ ਤੇ ਸਾਰੇ ਨਗਰ ਨਿਗਮ/ਕਮੇਟੀਆਂ ਆਪੋ-ਆਪਣੇ ਜ਼ਿਲ੍ਹਿਆਂ ’ਚ ਦਰਜ ਕੁੱਤਿਆਂ ਵੱਲੋਂ ਕੱਟਣ ਦੀਆਂ ਘਟਨਾਵਾਂ ਦੀ ਗਿਣਤੀ ਅਤੇ ਅਵਾਰਾ ਕੁੱਤਿਆਂ ਦੀ ਨਸਬੰਦੀ ਤੇ ਟੀਕਾਕਰਨ ਲਈ ਕੀਤੀ ਗਈ ਕਾਰਵਾਈ ਬਾਰੇ ਹਲਫ਼ਨਾਮਾ ਦਾਇਰ ਕਰਨਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ