Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਹਿਮਾਚਲ ਤੇ ਦਿੱਲੀ ਪੁਲਸ ਵਿਚਾਲੇ ‘ਜੰਗ’: ਯੂਥ ਕਾਂਗਰਸੀਆਂ ਦੀ ਗ੍ਰਿਫ਼ਤਾਰੀ ’ਤੇ 18 ਘੰਟੇ ਚੱਲਿਆ ਹਾਈ-ਵੋਲਟੇਜ ਡਰਾਮਾ

26 ਫ਼ਰਵਰੀ, 2026 06:02 PM

ਸ਼ਿਮਲਾ/ਦਿੱਲੀ : ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਬੁੱਧਵਾਰ ਨੂੰ ਦਿੱਲੀ ਪੁਲਸ ਅਤੇ ਹਿਮਾਚਲ ਪੁਲਸ ਵਿਚਾਲੇ ਜ਼ਬਰਦਸਤ ਟਕਰਾਅ ਦੇਖਣ ਨੂੰ ਮਿਲਿਆ। ਇਹ ਸਾਰਾ ਵਿਵਾਦ ਦਿੱਲੀ ਵਿੱਚ ਹੋਈ 'ਏ.ਆਈ. ਇਮਪੈਕਟ ਸਮਿਟ' ਦੌਰਾਨ ਬਿਨਾਂ ਕਮੀਜ਼ ਦੇ ਪ੍ਰਦਰਸ਼ਨ ਕਰਨ ਵਾਲੇ ਤਿੰਨ ਯੂਥ ਕਾਂਗਰਸੀ ਵਰਕਰਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸ਼ੁਰੂ ਹੋਇਆ। ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਨੇ ਰੋਹੜੂ (ਸ਼ਿਮਲਾ) ਦੇ ਇੱਕ ਰਿਜ਼ਾਰਟ ਤੋਂ ਸੌਰਭ, ਸਿਧਾਰਥ ਅਤੇ ਅਰਬਾਜ਼ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਦੋਵਾਂ ਰਾਜਾਂ ਦੀਆਂ ਪੁਲਸ ਫੋਰਸਾਂ ਕਈ ਵਾਰ ਆਹਮੋ-ਸਾਹਮਣੇ ਹੋਈਆਂ।

ਹਿਮਾਚਲ ਪੁਲਸ ਨੇ ਦਿੱਲੀ ਪੁਲਸ ’ਤੇ ਦਰਜ ਕੀਤਾ ਅਗਵਾ ਦਾ ਕੇਸ
ਹਿਮਾਚਲ ਪੁਲਸ ਨੇ ਦੋਸ਼ ਲਾਇਆ ਕਿ ਦਿੱਲੀ ਪੁਲਸ ਨੇ ਸਥਾਨਕ ਅਧਿਕਾਰੀਆਂ ਨੂੰ ਸੂਚਿਤ ਕੀਤੇ ਬਿਨਾਂ ਅਤੇ ਬਿਨਾਂ ਕਿਸੇ ਸਰਕਾਰੀ ਕਾਗਜ਼ਾਤ ਦੇ ਇਹ ਗ੍ਰਿਫ਼ਤਾਰੀਆਂ ਕੀਤੀਆਂ ਹਨ। ਰਿਜ਼ਾਰਟ ਮਾਲਕ ਦੀ ਸ਼ਿਕਾਇਤ 'ਤੇ ਸ਼ਿਮਲਾ ਪੁਲਸ ਨੇ ਦਿੱਲੀ ਪੁਲਸ ਦੇ ਕਰਮਚਾਰੀਆਂ ਵਿਰੁੱਧ ਅਗਵਾ, ਗੈਰ-ਕਾਨੂੰਨੀ ਤਰੀਕੇ ਨਾਲ ਬੰਧਕ ਬਣਾਉਣ ਅਤੇ ਚੋਰੀ ਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕਰ ਲਈ। ਇਸ ਦੌਰਾਨ ਹਿਮਾਚਲ ਪੁਲਸ ਨੇ ਦਿੱਲੀ ਪੁਲਸ ਦੇ ਵਾਹਨਾਂ ਨੂੰ ਰੋਕਿਆ ਅਤੇ ਲਗਭਗ 20 ਕਰਮਚਾਰੀਆਂ ਨੂੰ ਕਈ ਘੰਟਿਆਂ ਤੱਕ ਰੋਕ ਕੇ ਰੱਖਿਆ। ਗ੍ਰਿਫ਼ਤਾਰੀ ਤੋਂ ਪਹਿਲਾਂ ਸਥਾਨਕ ਹਿਮਾਚਲ ਪੁਲਿਸ ਨੂੰ ਭਰੋਸੇ ਵਿੱਚ ਨਹੀਂ ਲਿਆ ਗਿਆ ਅਤੇ ਨਾ ਹੀ ਕੋਈ ਜਾਣਕਾਰੀ ਦਿੱਤੀ ਗਈ।

ਅਦਾਲਤ ਨੇ ਦਿੱਤੀ ਟ੍ਰਾਂਜ਼ਿਟ ਰਿਮਾਂਡ
ਬੁੱਧਵਾਰ ਦੇਰ ਰਾਤ ਚੱਲੀ ਕਾਨੂੰਨੀ ਕਾਰਵਾਈ ਤੋਂ ਬਾਅਦ ਸ਼ਿਮਲਾ ਦੀ ACJM-II ਅਦਾਲਤ ਨੇ ਦਿੱਲੀ ਪੁਲਸ ਨੂੰ ਤਿੰਨੋਂ ਮੁਲਜ਼ਮਾਂ ਦੀ 18 ਘੰਟੇ ਦੀ ਟ੍ਰਾਂਜ਼ਿਟ ਰਿਮਾਂਡ ਦੇ ਦਿੱਤੀ। ਅਦਾਲਤ ਦੇ ਹੁਕਮਾਂ ਤੋਂ ਬਾਅਦ ਦਿੱਲੀ ਪੁਲਸ ਮੁਲਜ਼ਮਾਂ ਨੂੰ ਲੈ ਕੇ ਰਾਸ਼ਟਰੀ ਰਾਜਧਾਨੀ ਲਈ ਰਵਾਨਾ ਹੋਈ। ਦੂਜੇ ਪਾਸੇ, ਦਿੱਲੀ ਦੀ ਇੱਕ ਅਦਾਲਤ ਨੇ ਇਸੇ ਮਾਮਲੇ ਵਿੱਚ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ 5 ਹੋਰ ਵਰਕਰਾਂ ਦੀ ਪੁਲਿਸ ਹਿਰਾਸਤ 4 ਦਿਨਾਂ ਲਈ ਵਧਾ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਸੂਬੇ ਵਿੱਚ ਸਿਆਸਤ ਵੀ ਭਖ ਗਈ ਹੈ। ਭਾਜਪਾ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਜੈ ਰਾਮ ਠਾਕੁਰ ਨੇ ਹਿਮਾਚਲ ਪੁਲਿਸ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪੁਲਿਸ ਵੱਲੋਂ ਦਿੱਲੀ ਪੁਲਿਸ ਦੇ ਕੰਮ ਵਿੱਚ ਦਖ਼ਲ ਦੇਣਾ ਬੇਹੱਦ ਮੰਦਭਾਗਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ