Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਹੁਣ ਨਹੀਂ ਅੱਖ ਚੁੱਕੇਗਾ ਦੁਸ਼ਮਣ ! ਨਵੇਂ ਰਾਫੇਲ ਜਹਾਜ਼ਾਂ ਦੀ ਮਨਜ਼ੂਰੀ ਨੂੰ ਰੱਖਿਆ ਮੰਤਰਾਲੇ ਨੇ ਦਿੱਤੀ ਹਰੀ ਝੰਡੀ

12 ਫ਼ਰਵਰੀ, 2026 06:19 PM

ਨਵੀਂ ਦਿੱਲੀ : ਭਾਰਤੀ ਹਵਾਈ ਫੌਜ ਦੀਆਂ ਜੰਗੀ ਸਮਰੱਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਨੇ ਇਕ ਵੱਡਾ ਕਦਮ ਚੁੱਕਿਆ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਰੱਖਿਆ ਐਕਵਾਇਰ ਕੌਂਸਲ (DAC) ਦੀ ਮੀਟਿੰਗ 'ਚ ਨਵੇਂ ਰਾਫੇਲ ਲੜਾਕੂ ਜਹਾਜ਼ਾਂ ਦੀ ਖਰੀਦ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਹ ਫੈਸਲਾ ਅਜਿਹੇ ਸਮੇਂ ਲਿਆ ਗਿਆ ਹੈ ਜਦੋਂ ਭਾਰਤ ਆਪਣੀਆਂ ਹਵਾਈ ਸਰਹੱਦਾਂ ਨੂੰ ਵਧੇਰੇ ਸੁਰੱਖਿਅਤ ਬਣਾਉਣ ਲਈ 'ਸਕੁਐਡਰਨ' ਦੀ ਗਿਣਤੀ ਵਧਾਉਣ 'ਤੇ ਜ਼ੋਰ ਦੇ ਰਿਹਾ ਹੈ।

ਹਵਾਈ ਫੌਜ ਦੀ ਵਧੇਗੀ ਸਮਰੱਥਾ 

ਨਵੇਂ ਰਾਫੇਲ ਜੈੱਟਾਂ ਦੇ ਆਉਣ ਨਾਲ ਨਾ ਸਿਰਫ ਹਵਾਈ ਫੌਜ ਦੇ ਬੇੜੇ ਦੀ ਤਾਕਤ ਵਧੇਗੀ, ਸਗੋਂ ਗੁਆਂਢੀ ਦੇਸ਼ਾਂ ਵੱਲੋਂ ਮਿਲ ਰਹੀਆਂ ਚੁਣੌਤੀਆਂ ਦੇ ਦਰਮਿਆਨ ਭਾਰਤ ਦੀ Operational Readiness (ਜੰਗੀ ਤਿਆਰੀ) ਵੀ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਜ਼ਬੂਤ ਹੋਵੇਗੀ। ਹਵਾਈ ਫੌਜ ਲੰਬੇ ਸਮੇਂ ਤੋਂ ਆਪਣੇ ਲੜਾਕੂ ਬੇੜੇ ਦੇ ਆਧੁਨਿਕੀਕਰਨ ਦੀ ਯੋਜਨਾ 'ਤੇ ਕੰਮ ਕਰ ਰਹੀ ਹੈ।

ਫਰਾਂਸੀਸੀ ਰਾਸ਼ਟਰਪਤੀ ਦੇ ਦੌਰੇ ਤੋਂ ਪਹਿਲਾਂ ਅਹਿਮ ਫੈਸਲਾ 

ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਸੰਭਾਵਿਤ ਭਾਰਤ ਦੌਰੇ ਤੋਂ ਠੀਕ ਪਹਿਲਾਂ ਇਸ ਮਨਜ਼ੂਰੀ ਨੂੰ ਇਕ ਵੱਡਾ ਰਣਨੀਤਕ ਕਦਮ ਮੰਨਿਆ ਜਾ ਰਿਹਾ ਹੈ। ਇਸ ਡੀਲ ਦੇ ਤਹਿਤ ਭਾਰਤ ਅਤੇ ਫਰਾਂਸ ਵਿਚਾਲੇ ਇੰਜਣ ਨਿਰਮਾਣ, ਐਵੀਓਨਿਕਸ ਅਤੇ ਵੈਪਨ ਇੰਟੀਗ੍ਰੇਸ਼ਨ ਵਰਗੀਆਂ ਉੱਨਤ ਤਕਨੀਕਾਂ ਦੇ ਆਦਾਨ-ਪ੍ਰਦਾਨ ਨੂੰ ਗਤੀ ਮਿਲੇਗੀ। ਮੀਟਿੰਗ 'ਚ ਸਿਰਫ਼ ਜਹਾਜ਼ਾਂ ਹੀ ਨਹੀਂ, ਸਗੋਂ ਹਾਈ-ਐਲਟੀਟਿਊਡ ਸੂਡੋ ਸੈਟੇਲਾਈਟ (HAPS) ਵਰਗੀਆਂ ਉੱਨਤ ਪ੍ਰਣਾਲੀਆਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਇਸ ਨਾਲ ਭਾਰਤ ਨੂੰ ਸਰਹੱਦਾਂ 'ਤੇ ਨਿਗਰਾਨੀ ਰੱਖਣ ਅਤੇ ਨੈੱਟਵਰਕ-ਕੇਂਦ੍ਰਿਤ ਯੁੱਧ ਕੌਸ਼ਲ 'ਚ ਵੱਡੀ ਬੜ੍ਹਤ ਮਿਲੇਗੀ।

'ਆਤਮਨਿਰਭਰ ਭਾਰਤ' ਨੂੰ ਮਿਲੇਗਾ ਹੁਲਾਰਾ

ਇਹ ਸੌਦਾ ਸਿਰਫ਼ ਹਥਿਆਰਾਂ ਦੀ ਖਰੀਦ ਤੱਕ ਸੀਮਤ ਨਹੀਂ ਹੈ। ਇਸ 'ਚ 'ਮੇਕ ਇਨ ਇੰਡੀਆ' ਦੇ ਤਹਿਤ ਦੇਸੀ ਉਤਪਾਦਨ ਅਤੇ MRO (ਮੈਨਟੇਨੈਂਸ, ਰਿਪੇਅਰ ਅਤੇ ਓਵਰਹਾਲ) ਸਹੂਲਤਾਂ ਦੇ ਵਿਕਾਸ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਉੱਚ ਤਕਨੀਕ ਦੇ ਤਬਾਦਲੇ (Technology Transfer) ਨਾਲ ਭਾਰਤ ਰੱਖਿਆ ਖੇਤਰ 'ਚ ਇਕ ਗਲੋਬਲ ਹੱਬ ਬਣਨ ਦੀ ਦਿਸ਼ਾ 'ਚ ਤੇਜ਼ੀ ਨਾਲ ਅੱਗੇ ਵਧੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ