Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਦੁਨੀਆਂ

ਹੁਣ ਪੂਰੀ ਤਰ੍ਹਾਂ ਖ਼ਤਮ ਹੋਵੇਗੀ ਜੰਗ ! ਅਮਰੀਕਾ ਨੇ ਇਰਾਨ ਨੂੰ ਭੇਜਿਆ ਨਵਾਂ ਪ੍ਰਸਤਾਵ

21 ਮਈ, 2026 06:37 PM

ਮਿਡਲ ਈਸਟ 'ਚ ਚੱਲ ਰਹੀ ਜੰਗ ਨੂੰ ਪੱਕੇ ਤੌਰ 'ਤੇ ਖ਼ਤਮ ਕਰਨ ਲਈ ਅਮਰੀਕਾ ਨੇ ਪਾਕਿਸਤਾਨ ਰਾਹੀਂ ਇਰਾਨ ਨੂੰ ਇੱਕ ਨਵਾਂ ਸ਼ਾਂਤੀ ਸਮਝੌਤਾ ਭੇਜਿਆ ਹੈ। ਡਿਪਲੋਮੈਟਿਕ ਸੂਤਰਾਂ ਮੁਤਾਬਕ, ਇਰਾਨ ਫਿਲਹਾਲ ਇਸ ਪ੍ਰਸਤਾਵ ਦੀ ਗੰਭੀਰਤਾ ਨਾਲ ਸਮੀਖਿਆ ਕਰ ਰਿਹਾ ਹੈ, ਪਰ ਅਜੇ ਤੱਕ ਕੋਈ ਅਧਿਕਾਰਤ ਜਵਾਬ ਨਹੀਂ ਦਿੱਤਾ ਗਿਆ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਇਰਾਨੀ ਲੀਡਰਸ਼ਿਪ ਵਿਚਾਲੇ ਮਤਭੇਦਾਂ ਨੂੰ ਘਟਾਉਣ ਲਈ ਵਿਚੋਲੇ ਦੇਸ਼ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ।

ਇਸੇ ਵੱਡੀ ਕੂਟਨੀਤਕ ਹਲਚਲ ਵਿਚਾਲੇ ਪਾਕਿਸਤਾਨ ਦੇ ਫ਼ੌਜ ਮੁਖੀ ਫੀਲਡ ਮਾਰਸ਼ਲ ਆਸਿਮ ਮੁਨੀਰ ਵੀਰਵਾਰ ਨੂੰ ਇਰਾਨ ਦੀ ਰਾਜਧਾਨੀ ਤਹਿਰਾਨ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਇੱਕੋ ਹਫ਼ਤੇ ਵਿੱਚ ਦੂਜੀ ਵਾਰ ਤਹਿਰਾਨ ਦਾ ਦੌਰਾ ਕਰ ਕੇ ਇਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਅਤੇ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਨਾਲ ਅਹਿਮ ਮੁਲਾਕਾਤਾਂ ਕੀਤੀਆਂ ਹਨ।

ਇਰਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਇਸਮਾਈਲ ਬਘਾਈ ਨੇ ਸਪੱਸ਼ਟ ਕੀਤਾ ਕਿ ਇਰਾਨ ਅਮਰੀਕਾ 'ਤੇ ਸ਼ੱਕ ਦੇ ਬਾਵਜੂਦ ਗੱਲਬਾਤ ਨੂੰ ਅੱਗੇ ਵਧਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਰਾਨ ਦੀਆਂ ਮੁੱਖ ਮੰਗਾਂ ਵਿੱਚ ਅਮਰੀਕਾ ਵੱਲੋਂ ਫ੍ਰੀਜ਼ ਕੀਤੇ ਗਏ ਇਰਾਨੀ ਫੰਡਾਂ ਨੂੰ ਬਹਾਲ ਕਰਨਾ ਅਤੇ ਇਰਾਨੀ ਬੰਦਰਗਾਹਾਂ 'ਤੇ ਲਗਾਈ ਗਈ ਅਮਰੀਕੀ ਸਮੁੰਦਰੀ ਨਾਕਾਬੰਦੀ ਨੂੰ ਖ਼ਤਮ ਕਰਨਾ ਸ਼ਾਮਲ ਹੈ।

ਇਜ਼ਰਾਈਲੀ ਮੀਡੀਆ ਰਿਪੋਰਟਾਂ ਮੁਤਾਬਕ, ਪਾਕਿਸਤਾਨ ਇਸ ਸ਼ਾਂਤੀ ਸਮਝੌਤੇ ਨੂੰ ਸਿਰੇ ਚੜ੍ਹਾਉਣ ਲਈ ਬਹੁਤ ਜ਼ਿਆਦਾ ਜ਼ੋਰ ਲਗਾ ਰਿਹਾ ਹੈ, ਕਿਉਂਕਿ ਉਹ ਖ਼ੁਦ ਵੱਡੇ ਆਰਥਿਕ ਸੰਕਟ ਅਤੇ ਕਰਜ਼ੇ ਵਿੱਚ ਡੁੱਬਿਆ ਹੋਇਆ ਹੈ। ਸੂਤਰਾਂ ਅਨੁਸਾਰ ਇਰਾਨ ਅਤੇ ਪਾਕਿਸਤਾਨ ਵਿਚਾਲੇ ਸਮਝੌਤਾ ਹੋਇਆ ਹੈ ਕਿ ਜੇਕਰ ਪਾਕਿਸਤਾਨ ਇੱਕ ਚੰਗੀ ਡੀਲ ਕਰਵਾਉਣ ਵਿੱਚ ਸਫ਼ਲ ਰਹਿੰਦਾ ਹੈ, ਤਾਂ ਅਮਰੀਕੀ ਪਾਬੰਦੀਆਂ ਹਟਣ ਤੋਂ ਬਾਅਦ ਇਰਾਨ ਪਾਕਿਸਤਾਨ ਨੂੰ ਉਸ ਦਾ ਕਰਜ਼ਾ ਲਾਹੁਣ ਵਿੱਚ ਮਦਦ ਕਰੇਗਾ। ਫਿਲਹਾਲ ਪੂਰੇ ਖੇਤਰ ਦੀ ਨਜ਼ਰ ਇਸ ਨਵੇਂ ਪ੍ਰਸਤਾਵ ਅਤੇ ਪਾਕਿ ਫ਼ੌਜ ਮੁਖੀ ਦੇ ਦੌਰੇ 'ਤੇ ਟਿਕੀ ਹੋਈ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ ਜਵਾਬ

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ ਜਵਾਬ

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ

'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ