Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਚੰਡੀਗੜ੍ਹ

ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ

26 ਮਾਰਚ, 2026 08:38 PM

ਚੰਡੀਗੜ੍ਹ : ਸ਼ਹਿਰ 'ਚ ਨਵੀਂ ਅਬਕਾਰੀ ਨੀਤੀ ਦੇ ਤਹਿਤ ਸ਼ਰਾਬ ਦੇ ਕਾਰੋਬਾਰ 'ਚ ਮਨੋਪਲੀ ਖ਼ਤਮ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਚੰਡੀਗੜ੍ਹ 'ਚ ਹੁਣ ਪੈਟਰੋਲ ਪੰਪਾਂ ਅਤੇ ਮਾਲਾਂ 'ਚ ਵੀ ਸ਼ਰਾਬ ਵੇਚਣ ਦੀ ਇਜਾਜ਼ਤ ਦਿੱਤੀ ਜਾਵੇਗੀ। ਸ਼ਰਾਬ ਦੀਆਂ ਦੁਕਾਨਾਂ 'ਤੇ ਹੁਣ ਸਿਰਫ ਨਕਦੀ ਨਹੀਂ, ਸਗੋਂ ਡਿਜੀਟਲ ਭੁਗਤਾਨ ਵੀ ਸਵੀਕਾਰ ਕਰਨੇ ਲਾਜ਼ਮੀ ਹਨ। ਵੱਡੇ ਸਟੋਰ ਲੋੜੀਂਦੇ ਲਾਇਸੈਂਸ ਪ੍ਰਾਪਤ ਕਰਨ ਤੋਂ ਬਾਅਦ ਵਿਦੇਸ਼ੀ ਸ਼ਰਾਬ, ਵਾਈਨ ਅਤੇ ਬੀਅਰ ਵੀ ਵੇਚ ਸਕਣਗੇ। ਬਾਰਾਂ, ਹੋਟਲਾਂ ਅਤੇ ਰੈਸਟੋਰੈਂਟਾਂ ਲਈ ਅਲਕੋ ਮੀਟਰ ਲਾਉਣਾ ਲਾਜ਼ਮੀ ਹੋਵੇਗਾ ਤਾਂ ਜੋ ਗਾਹਕ ਆਪਣੇ ਅਲਕੋਹਲ ਦੇ ਪੱਧਰ ਦੀ ਜਾਂਚ ਕਰ ਸਕਣ। ਆਬਕਾਰੀ ਨੀਤੀ ਤਹਿਤ ਇਕ ਨਵੀਂ ਐੱਲ-2ਡੀ ਲਾਇਸੈਂਸ ਸ਼੍ਰੇਣੀ ਪੇਸ਼ ਕੀਤੀ ਗਈ ਹੈ, ਜਿਸ ਦੇ ਤਹਿਤ ਪ੍ਰਵਾਨਿਤ ਵਪਾਰਕ ਬਜ਼ਾਰਾਂ, ਪੈਟਰੋਲ ਪੰਪਾਂ ਅਤੇ ਮਾਲਾਂ ਦੇ ਅੰਦਰ ਸਥਿਤ ਘੱਟੋ-ਘੱਟ 300 ਵਰਗ ਫੁੱਟ ਖੇਤਰ ਵਾਲੀਆਂ ਦੁਕਾਨਾਂ 'ਚ ਆਯਾਤ ਵਾਈਨ ਅਤੇ ਬੀਅਰ ਦੀ ਪ੍ਰਚੂਨ ਵਿਕਰੀ ਦੀ ਇਜਾਜ਼ਤ ਹੋਵੇਗੀ।


ਪੈਟਰੋਲ ਪੰਪਾਂ 'ਤੇ ਸ਼ਰਾਬ ਦੀ ਵਿਕਰੀ ਬਾਰੇ ਕੀ ਬੋਲੇ ਡਿਪਟੀ ਕਮਿਸ਼ਨਰ
ਇੱਕ ਪ੍ਰੈੱਸ ਕਾਨਫਰੰਸ ਦੌਰਾਨ ਜਦੋਂ ਡਿਪਟੀ ਕਮਿਸ਼ਨਰ ਤੋਂ ਪੈਟਰੋਲ ਪੰਪਾਂ 'ਤੇ ਸ਼ਰਾਬ ਦੀ ਵਿਕਰੀ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਸਦੇ ਲਈ ਕੋਈ ਵੱਖਰੀ ਜਾਂ ਖ਼ਾਸ ਮਨਾਹੀ ਨਹੀਂ ਹੈ। ਡੀ. ਸੀ. ਨੇ ਕਿਹਾ ਕਿ ਆਮ ਤੌਰ 'ਤੇ ਪੈਟਰੋਲ ਪੰਪਾਂ 'ਤੇ ਬਣੇ ਡਿਪਾਰਟਮੈਂਟਲ ਸਟੋਰ ਇੰਨੇ ਵੱਡੇ ਨਹੀਂ ਹੁੰਦੇ ਕਿ ਉਨ੍ਹਾਂ ਦੀ ਰਿਟਰਨ ਇੰਨੀ ਜ਼ਿਆਦਾ ਹੋਵੇ। ਉਨ੍ਹਾਂ ਨੇ ਅੱਗੇ ਕਿਹਾ ਕਿ ਜਿਵੇਂ ਵਿਦੇਸ਼ਾਂ 'ਚ ਹੁੰਦਾ ਹੈ, ਜੇਕਰ ਇੱਥੇ ਵੀ ਕੋਈ ਅਜਿਹਾ ਵੱਡਾ ਪੈਟਰੋਲ ਪੰਪ ਡਿਪਾਰਟਮੈਂਟਲ ਸਟੋਰ ਹੈ, ਜੋ 3 ਕਰੋੜ ਰੁਪਏ ਸਲਾਨਾ ਜੀ. ਐੱਸ. ਟੀ. ਰਿਟਰਨ ਦੀ ਸ਼ਰਤ ਪੂਰੀ ਕਰਦਾ ਹੈ ਤਾਂ ਉਸ ਨੂੰ ਵੀ ਇਹ ਲਾਇਸੈਂਸ ਦਿੱਤਾ ਜਾ ਸਕਦਾ ਹੈ। ਭਾਵ, ਚੰਡੀਗੜ੍ਹ 'ਚ ਕਿਸੇ ਵੀ ਪੈਟਰੋਲ ਪੰਪ ਸਟੋਰ 'ਤੇ ਸ਼ਰਾਬ ਉਦੋਂ ਹੀ ਉਪਲੱਬਧ ਹੋ ਸਕਦੀ ਹੈ, ਜਦੋਂ ਉਹ ਪ੍ਰਸ਼ਾਸਨ ਵੱਲੋਂ ਵੱਡੇ ਡਿਪਾਰਟਮੈਂਟਲ ਸਟੋਰਾਂ ਲਈ ਰੱਖੀ ਗਈ 3 ਕਰੋੜ ਰੁਪਏ ਸਲਾਨਾ ਜੀ. ਐੱਸ. ਟੀ. ਵਾਲੀ ਸ਼ਰਤ ਨੂੰ ਪੂਰੀ ਕਰਦਾ ਹੋਵੇ।


11 ਠੇਕਿਆਂ ਦੀ ਨੀਲਾਮੀ ਤੋਂ 62.38 ਕਰੋੜ ਰੁਪਏ ਦਾ ਮਾਲੀਆ
ਸ਼ਰਾਬ ਠੇਕਿਆਂ ਦੀ ਦੂਜੇ ਪੜਾਅ ਦੀ ਈ-ਨੀਲਾਮੀ ਪ੍ਰਕਿਰਿਆ ਬੁੱਧਵਾਰ ਨੂੰ ਮੁਕੰਮਲ ਹੋਈ। ਦੂਜੇ ਗੇੜ ’ਚ 11 ਠੇਕਿਆਂ ਦੀ ਨੀਲਾਮੀ ਰਾਹੀਂ ਪ੍ਰਸ਼ਾਸਨ ਨੇ 62.38 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ ਗਿਆ। ਆਬਕਾਰੀ ਵਿਭਾਗ ਨੇ ਦੋਵਾਂ ਪੜਾਵਾਂ ’ਚ ਕੁੱਲ 93 ਠੇਕਿਆਂ ਤੋਂ ਹੁਣ ਤੱਕ 550 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਲਈ ਹੈ। ਪਹਿਲਾ ਪੜਾਅ ’ਚ 19 ਮਾਰਚ ਨੂੰ 82 ਠੇਕਿਆਂ ਲਈ 195 ਬੋਲੀਆਂ ਆਈਆਂ ਸਨ। 376.24 ਕਰੋੜ ਰੁਪਏ ਦੇ ਰਾਖਵੇਂ ਮੁੱਲ ਦੇ ਮੁਕਾਬਲੇ 29 ਫ਼ੀਸਦੀ ਵਾਧੇ ਨਾਲ 487.68 ਕਰੋੜ ਰੁਪਏ ਦੀ ਕਮਾਈ ਹੋਈ ਅਤੇ 3.90 ਕਰੋੜ ਰੁਪਏ ਭਾਗੀਦਾਰੀ ਫ਼ੀਸ ਮਿਲੀ ਸੀ। ਦੂਜਾ ਪੜਾਅ ਬੁੱਧਵਾਰ ਨੂੰ 11 ਠੇਕਿਆਂ ਲਈ 19 ਬੋਲੀਆਂ ਪ੍ਰਾਪਤ ਹੋਈਆਂ। 53.94 ਕਰੋੜ ਰੁਪਏ ਦੇ ਰਾਖਵੇਂ ਮੁੱਲ ਦੇ ਮੁਕਾਬਲੇ 15.64 ਫ਼ੀਸਦੀ ਵਾਧੇ ਨਾਲ 62.38 ਕਰੋੜ ਰੁਪਏ ਦਾ ਮਾਲੀਆ ਮਿਲਿਆ। ਇਸ ਦੇ ਨਾਲ ਹੀ 38 ਲੱਖ ਰੁਪਏ ਭਾਗੀਦਾਰੀ ਫ਼ੀਸ ਵਜੋਂ ਆਏ।


93 ਠੇਕਿਆਂ ਤੋਂ ਕੁੱਲ 550.06 ਕਰੋੜ ਰੁਪਏ ਦਾ ਮਾਲੀਆ ਇਕੱਠਾ
ਹੁਣ ਤੱਕ 93 ਠੇਕਿਆਂ ਤੋਂ ਕੁੱਲ 550.06 ਕਰੋੜ ਰੁਪਏ ਦਾ ਮਾਲੀਆ ਇਕੱਠਾ ਹੋਇਆ ਹੈ, ਜੋ 430.18 ਕਰੋੜ ਰੁਪਏ ਦੇ ਕੁੱਲ ਰਾਖਵੇਂ ਮੁੱਲ ਤੋਂ 28 ਫ਼ੀਸਦੀ ਵੱਧ ਹੈ। ਦੋਵਾਂ ਪੜਾਵਾਂ ਤੋਂ ਕੁੱਲ ਭਾਗੀਦਾਰੀ ਫ਼ੀਸ 4.28 ਕਰੋੜ ਰੁਪਏ ਪ੍ਰਾਪਤ ਹੋਈ। ਵਿਭਾਗ ਵੱਲੋਂ ਬਚੀਆਂ 4 ਲਾਈਸੈਂਸਿੰਗ ਯੂਨਿਟਾਂ ਲਈ ਵੀ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਬਾਰਾਂ ਰਾਹੀਂ ਸ਼ਰਾਬ ਦੀ ਖ਼ਰੀਦ, ਠੇਕਿਆਂ ਵਿਚਕਾਰ ਸ਼ਰਾਬ ਟਰਾਂਸਫਰ ਕਰਨ ਦੀ ਸਹੂਲਤ ਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਜੀ. ਪੀ. ਐੱਸ. ਟ੍ਰੈਕਿੰਗ ਵਰਗੀਆਂ ਆਧੁਨਿਕ ਤਕਨੀਕਾਂ ਨੂੰ ਸ਼ਾਮਲ ਕੀਤਾ ਗਿਆ ਹੈ।


4 ਠੇਕਿਆਂ ਦੀ ਅਲਾਟਮੈਂਟ ਵੀ ਜਲਦ ਹੋਣ ਦੀ ਆਸ
ਆਬਕਾਰੀ ਵਿਭਾਗ ਮੁਤਾਬਕ ਬੋਲੀਕਾਰਾਂ ਵੱਲੋਂ ਮਿਲ ਰਹੇ ਭਾਰੀ ਹੁੰਗਾਰੇ ਨੂੰ ਦੇਖਦਿਆਂ ਬਾਕੀ ਰਹਿੰਦੇ 4 ਠੇਕਿਆਂ ਦੀ ਅਲਾਟਮੈਂਟ ਵੀ ਜਲਦ ਹੋਣ ਦੀ ਆਸ ਹੈ। ਵਿਭਾਗ ਨੂੰ ਯਕੀਨ ਹੈ ਕਿ ਇਸ ਵਾਰ ਮਿੱਥੇ ਮਾਲੀਆ ਟੀਚਿਆਂ ਨੂੰ ਵੱਡੇ ਪੱਧਰ ’ਤੇ ਪਾਰ ਕਰ ਲਿਆ ਜਾਵੇਗਾ।

 

Have something to say? Post your comment

ਅਤੇ ਚੰਡੀਗੜ੍ਹ ਖਬਰਾਂ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ