Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਹੁਣ ਮਿਲੇਗੀ LPG ਸੰਕਟ ਤੋਂ ਰਾਹਤ ! ਭਾਰਤ ਪਹੁੰਚਿਆ ਗੈਸ ਦਾ ਭਰਿਆ ਇਕ ਹੋਰ ਜਹਾਜ਼

17 ਮਾਰਚ, 2026 06:31 PM

ਅਹਿਮਦਾਬਾਦ : ਪੱਛਮੀ ਏਸ਼ੀਆ 'ਚ ਜਾਰੀ ਸੰਘਰਸ਼ ਦਰਮਿਆਨ ਭਾਰਤ ਦਾ ਦੂਜਾ ਐੱਲਪੀਜੀ ਜਹਾਜ਼ 'ਨੰਦਾ ਦੇਵੀ' ਮੰਗਲਵਾਰ ਨੂੰ ਵਾਡੀਨਗਰ ਬੰਦਰਗਾਹ ਸੁਰੱਖਿਅਤ ਪਹੁੰਚ ਗਿਆ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਜਹਾਜ਼ Strait of Hormuz ਪਾਰ ਕਰ ਕੇ 46,500 ਮੀਟ੍ਰਿਕ ਟਨ ਗੈਸ ਲੈ ਕੇ ਆਇਆ ਹੈ। ਇਸ ਤੋਂ ਪਹਿਲਾਂ, ਪਹਿਲਾ ਜਹਾਜ਼ 'ਸ਼ਿਵਾਲਿਕ' ਸੋਮਵਾਰ ਨੂੰ ਮੁੰਦਰਾ ਬੰਦਰਗਾਹ ਪਹੁੰਚਿਆ ਸੀ। ਦੀਨਦਿਆਲ ਪੋਰਟ ਅਥਾਰਟੀ ਦੇ ਚੇਅਰਮੈਨ ਸੁਸ਼ੀਲ ਕੁਮਾਰ ਸਿੰਘ ਨੇ ਦੱਸਿਆ ਕਿ 'ਨੰਦਾ ਦੇਵੀ' ਜਹਾਜ਼ ਦੇਵਭੂਮੀ ਦਵਾਰਕਾ ਜ਼ਿਲ੍ਹੇ ਦੇ ਵਾਡੀਨਾਰ ਬੰਦਰਗਾਹ 'ਤੇ ਪਹੁੰਚ ਗਿਆ ਹੈ। ਐੱਲਪੀਜੀ (ਤਰਲ ਪੈਟਰੋਲੀਅਮ ਗੈਸ) ਨੂੰ ਸਹਾਇਕ ਜਹਾਜ਼ 'ਚ ਤਬਦੀਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸਿੰਘ ਨੇ ਦੱਸਿਆ ਕਿ ਵਾਡੀਨਾਰ ਬੰਦਰਗਾਹ ਅਥਾਰਟੀ ਨੂੰ ਬੰਦਰਗਾਹ ਮੰਤਰਾਲਾ ਦੇ ਨਿਰਦੇਸ਼ ਅਨੁਸਾਰ ਕੰਮਾਂ ਨੂੰ ਵੱਧ ਤੋਂ ਵੱਧ ਕੁਸ਼ਲਤਾ ਨਾਲ ਪੂਰਾ ਕਰਨਾ ਹੈ।

ਮੌਜੂਦਾ ਨਿਰਦੇਸ਼ਾਂ ਦੇ ਅਧੀਨ ਆਉਣ ਵਾਲੇ ਐੱਲਪੀਜੀ ਜਹਾਜ਼ਾਂ ਨੂੰ ਸਰਵਉੱਚ ਪਹਿਲ ਦਿੱਤੀ ਜਾ ਰਹੀ ਹੈ ਤਾਂ ਕਿ ਉਨ੍ਹਾਂ ਦੇ ਟਰਾਂਸਫਰ ਅਤੇ ਉਤਾਰ ਦੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਪੂਰੀ ਹੋ ਸਕੇ। ਉਨ੍ਹਾਂ ਕਿਹਾ ਕਿ ਸਾਰੇ ਸੰਚਾਲਨ ਮਾਪਦੰਡਾਂ ਦੀ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਇਸ ਪ੍ਰਕਿਰਿਆ 'ਚ ਕਈ ਏਜੰਸੀਆਂ ਸ਼ਾਮਲ ਹਨ। ਸਿੰਘ ਨੇ ਦੱਸਿਆ,''ਅਸੀਂ ਜਹਾਜ਼ ਦਾ ਦੌਰਾ ਕੀਤਾ ਅਤੇ ਚਾਲਕ ਦਲ ਨਾਲ ਮੁਲਾਕਾਤ ਕੀਤੀ। 'ਡਾਟਰ ਵੇਸਲ' ਰਸਤੇ 'ਚ ਹੈ। ਉਸ ਦੇ ਪਹੁੰਚਦੇ ਹੀ ਉਹ 'ਮਦਰ ਵੇਸਲ' ਨੰਦਾ ਦੇਵੀ ਨਾਲ ਲੱਗੇਗਾ ਅਤੇ ਜਹਾਜ਼ ਤੋਂ ਜਹਾਜ਼ ਟਰਾਂਸਫਰ ਪ੍ਰਕਿਰਿਆ ਸ਼ੁਰੂ ਹੋਵੇਗੀ।'' ਉਨ੍ਹਾਂ ਕਿਹਾ ਕਿ ਮੰਤਰਾਲਾ ਨੇ ਨਿਰਦੇਸ਼ ਦਿੱਤਾ ਹੈ ਕਿ ਭਵਿੱਖ 'ਚ ਆਉਣ ਵਾਲੇ ਸਾਰੇ ਐੱਲਪੀਜੀ ਜਹਾਜ਼ਾਂ ਨੂੰ ਵੀ ਪਹਿਲ ਦੇ ਆਧਾਰ 'ਤੇ ਸੰਭਾਲਿਆ ਜਾਵੇ ਅਤੇ ਸਾਰੇ ਸੁਰੱਖਿਆ ਮਾਨਕਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਭਾਰਤ ਆਪਣੀ ਜ਼ਰੂਰਤ ਦਾ ਲਗਭਗ 88 ਫੀਸਦੀ ਕੱਚਾ ਤੇਲ, 50 ਫੀਸਦੀ ਕੁਦਰਤੀ ਗੈਸ ਅਤੇ 60 ਫੀਸਦੀ ਐੱਲਪੀਜੀ ਆਯਾਤ ਕਰਦਾ ਹੈ। ਇਨ੍ਹਾਂ 'ਚੋਂ ਜ਼ਿਆਦਾਤਰ ਬਾਲਣ Strait of Hormuz ਦੇ ਰਸਤੇ ਆਉਂਦਾ ਹੈ। ਅਮਰੀਕਾ ਅਤੇ ਇਜ਼ਰਾਈਲ ਵਲੋਂ ਈਰਾਨ 'ਤੇ ਹਮਲੇ ਅਤੇ ਤੇਹਰਾਨ ਦੀ ਜਜਵਾਬੀ ਕਾਰਵਾਈ ਤੋਂ ਬਾਅਦ ਇਹ ਮਾਰਗ ਪ੍ਰਭਾਵਿਤ ਹੋ ਗਿਆ। ਮੌਜੂਦਾ ਸਮੇਂ 22 ਭਾਰਤੀ ਝੰਡੇ ਵਾਲੇ ਜਹਾਜ਼ ਫਾਰਸ ਦੀ ਖਾੜੀ ਦੇ ਪੱਛਮੀ ਹਿੱਸੇ 'ਚ ਮੌਜੂਦ ਹਨ ਅਤੇ ਉਨ੍ਹਾਂ ਦੀ ਸੁਰੱਖਿਅਤ ਮਾਰਗ ਯਕੀਨੀ ਕਰਨ ਦੀ ਕੋਸ਼ਿਸ਼ ਜਾਰੀ ਹੈ। ਇਨ੍ਹਾਂ 'ਤੇ 611 ਮਲਾਹ ਸਵਾਰ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ