Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਹੁਣ ਮਜ਼ਦੂਰਾਂ ਨੂੰ 100 ਦਿਨ ਕੰਮ ਦੀ ਥਾਂ ਤੇ 125 ਦਿਨ ਕੰਮ ਮਿਲੇਗਾ ਤੇ 250 ਰੁਪਏ ਦਿਹਾੜੀ ਦੀ ਥਾਂ ਤੇ 400 ਰੁਪਏ ਦਿਹਾੜੀ ਮਿਲੇਗੀ : ਨਰਿੰਦਰ ਰਾਣਾ

22 ਦਸੰਬਰ, 2025 06:40 PM

ਖਰੜ (ਪ੍ਰੀਤ ਪੱਤੀ) : ਵਿਕਸਿਤ ਭਾਰਤ – ਜੀ ਰਾਮ ਜੀ ਬਿਲ ਰੁਜ਼ਗਾਰ ਗਰੰਟੀ ਨੂੰ ਵਧਾ ਕੇ, ਖੇਤਰੀ ਯੋਜਨਾਬੰਦੀ ਨੂੰ ਲਾਗੂ ਕਰਕੇ, ਕਾਮਿਆਂ ਦੀ ਸੁਰੱਖਿਆ ਅਤੇ ਖੇਤੀਬਾੜੀ ਪੈਦਾਵਾਰ ਦੇ ਵਿੱਚ ਸੰਤੁਲਨ ਬਣਾ ਕੇ, ਯੋਜਨਾਵਾਂ ਨੂੰ ਏਕੀਕ੍ਰਿਤ ਕਰਕੇ, ਫਰੰਟਲਾਈਨ ਸਮਰੱਥਾ ਨੂੰ ਮਜ਼ਬੂਤ ਕਰਕੇ ਸ਼ਾਸਨ-ਵਿਵਸਥਾ ਦਾ ਆਧੁਨਿਕੀਕਰਨ ਕਰਕੇ ਪੇਂਡੂ ਜੀਵਨ-ਨਿਰਬਾਹ ਵਿੱਚ ਬਦਲਾਅ ਲਿਆਉਣ ਦਾ ਟੀਚਾ ਰੱਖਦਾ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬਾ ਭਾਜਪਾ ਦੇ ਕਾਰਜਕਾਰਨੀ ਮੈਂਬਰ ਨਰਿੰਦਰ ਰਾਣਾ ਨੇ ਕਿਹਾ ਕਿ ' ਵਿਕਸਿਤ ਭਾਰਤ – ਜੀ ਰਾਮ ਜੀ ਬਿਲ' ਰੁਜ਼ਗਾਰ ਗਰੰਟੀ ਨੂੰ ਵਧਾ ਕੇ, ਸਥਾਨਕ ਯੋਜਨਾਬੰਦੀ ਨੂੰ ਲਾਗੂ ਕਰਕੇ, ਕਾਮਿਆਂ ਦੀ ਸੁਰੱਖਿਆ ਅਤੇ ਖੇਤੀਬਾੜੀ ਪੈਦਾਵਾਰ ਦੇ ਵਿੱਚ ਸੰਤੁਲਨ ਬਣਾ ਕੇ, ਯੋਜਨਾਵਾਂ ਨੂੰ ਏਕੀਕ੍ਰਿਤ ਕਰਕੇ, ਫਰੰਟਲਾਈਨ ਸਮਰੱਥਾ ਨੂੰ ਮਜ਼ਬੂਤ ਕਰਕੇ ਸ਼ਾਸਨ-ਵਿਵਸਥਾ ਦਾ ਆਧੁਨਿਕੀਕਰਨ ਕਰਕੇ ਪੇਂਡੂ ਜੀਵਨ-ਨਿਰਬਾਹ ਵਿੱਚ ਬਦਲਾਅ ਲਿਆਉਣ ਦਾ ਟੀਚਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ ਰਾਹੀਂ ਜਿਥੇ ਇੱਕ ਕਾਮੇ ਨੂੰ ਸਾਲ ਵਿੱਚ ਸਿਰਫ 100 ਦਿਨ ਕੰਮ ਮਿਲਦਾ ਸੀ ਹੁਣ ਉਨ੍ਹਾਂ ਕਾਮਿਆ ਨੂੰ 125 ਦਿਨ ਕੰਮ ਮਿਲੇਗਾ ਤੇ ਦਿਹਾੜੀ ਵੱਜੋਂ 250 ਰੁਪਏ ਪ੍ਰਤੀ ਦਿਨ ਦੀ ਥਾਂ ਤੇ 400 ਰੁਪਏ ਦਿੱਤੇ ਜਾਣਗੇ । ਇਸ ਤੋਂ ਇਲਾਵਾ ਖੇਤੀਵਾੜੀ ਅਤੇ ਫਸਲ ਦੇ ਸਮੇਂ ਜੋ ਕੰਮ ਕਰਨਾ ਜਰੂਰੀ ਹੁੰਦਾ ਸੀ ਉਸ ਤੇ ਵੀ ਸੋਧ ਕਰਦੇ ਹੋਏ ਖੇਤੀਵਾੜੀ ਦੇ ਕੰਮ ਨੂੰ ਪਹਿਲ ਦਿੱਤੀ ਗਈ ਹੈ । ਇਸ ਸਭ ਤੋਂ ਵੀ ਵੱਡੀ ਇੱਕ ਹੋਰ ਗੱਲ ਕਿ ਹਰ ਕੰਮ ਦੀ ਜੀ.ਪੀ.ਐਸ ਰਾਹੀਂ ਨਿਗਰਾਨੀ ਰੱਖਣ ਦੀ ਗੱਲ ਕਹਿ ਗਈ ਹੈ ਤਾਂ ਜੋ ਹਰ ਇੱਕ ਲੋੜਵੰਦ ਕਾਮੇ ਨੂੰ ਮਿਲ ਸਕੇ ਤੇ ਪਹਿਲਾਂ ਜੋ ਜਾਲੀ ਤਰੀਕਿਆਂ ਨਾਲ ਹਾਜ਼ਰੀਆਂ ਲਗਾਈ ਜਾਂਦੀਆਂ ਸਨ ਉਸ ਨੂੰ ਰੋਕਿਆ ਜਾ ਸਕੇ । ਉਨ੍ਹਾਂ ਇਹ ਵੀ ਦੱਸਿਆ ਕਿ 'ਵਿਕਸਿਤ ਭਾਰਤ – ਜੀ ਰਾਮ ਜੀ' ਸਕੀਮ ਵਿੱਚ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੀ 60 : 40 ਦੀ ਰੇਸ਼ੋ ਨਾਲ ਭਾਗੀਦਾਰੀ ਹੋਵੇਗੀ । ਇਸ ਦੇ ਨਾਲ ਹੀ ਉਨ੍ਹਾਂ ਸੂਬੇ ਵਿੱਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਵੱਲੋਂ ਲੋਕਹਿਤ ਨੂੰ ਛਿੱਕੇ ਟੰਗਕੇ ਸਿਰਫ ਵੋਟਾਂ ਦੀ ਰਾਜਨੀਤੀ ਵੱਲ ਧਿਆਨ ਦਿੱਤਾ ਜਾ ਰਿਹਾ ਤੇ ਕੇਂਦਰ ਸਰਕਾਰ ਦੇ ਲੋਕਹਿੱਤ ਵਿੱਚ ਲਿਆਂਦੇ ਬਿਲ ਦਾ ਵਿਰੋਧ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਸੂਬਾ ਭਾਜਪਾ ਵੱਲੋਂ ਇਸ 'ਵਿਕਸਿਤ ਭਾਰਤ – ਜੀ ਰਾਮ ਜੀ' ਸਕੀਮ ਨੂੰ ਘਰ ਘਰ ਪਹੁੰਚਾਇਆ ਜਾਵੇਗਾ ਤੇ ਲੋਕਾਂ ਨੂੰ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਇਸ ਸਕੀਮ ਦਾ ਲਾਹਾ ਸੂਬੇ ਦੇ ਹਰ ਇੱਕ ਕਾਮੇ ਨੂੰ ਮਿਲ ਸਕੇ ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼