Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਹਰਿਆਣਾ

ਹੁਣ ਹਰਿਆਣਾ ਦੇ ਸਕੂਲਾਂ 'ਚ ਵੀ ਪੜ੍ਹਾਇਆ ਜਾਵੇਗਾ ਸਿੱਖ ਇਤਿਹਾਸ ! CM ਸੈਣੀ ਨੇ ਪੁਗਾਇਆ ਵਾਅਦਾ

11 ਜੂਨ, 2026 06:29 PM

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿੱਖ ਸਮਾਜ ਅਤੇ ਸੂਬਾ ਵਾਸੀਆਂ ਨਾਲ ਕੀਤਾ ਇੱਕ ਮਹੱਤਵਪੂਰਨ ਵਾਅਦਾ ਪੂਰਾ ਕਰਦਿਆਂ ਸੂਬੇ ਦੇ ਸਕੂਲਾਂ ਦੀ ਜਮਾਤ 8ਵੀਂ ਦੇ ਇਤਿਹਾਸ ਦੇ ਸਿਲੇਬਸ 'ਚ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਜੁੜੇ ਇਤਿਹਾਸ ਨੂੰ ਸ਼ਾਮਲ ਕੀਤਾ ਹੈ। ਹੁਣ ਸਕੂਲੀ ਬੱਚੇ ਸਿੱਖ ਗੁਰੂਆਂ ਦੇ ਨਾਲ-ਨਾਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਤਿਆਗ, ਕੁਰਬਾਨੀ ਅਤੇ ਆਦਰਸ਼ਾਂ ਤੋਂ ਵੀ ਜਾਣੂੰ ਹੋਣਗੇ।

ਮੁੱਖ ਮੰਤਰੀ ਨੇ ਹਰਿਆਣਾ ਵਿੱਚ ਮਨਾਏ ਗਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਦੇ ਮੌਕੇ 'ਤੇ ਐਲਾਨ ਕੀਤਾ ਸੀ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਇਤਿਹਾਸ, ਗੁਰੂਆਂ ਦੇ ਆਦਰਸ਼ਾਂ ਅਤੇ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਤੋਂ ਜਾਣੂੰ ਕਰਵਾਉਣ ਲਈ ਇਨ੍ਹਾਂ ਨੂੰ ਸਕੂਲੀ ਸਿੱਖਿਆ ਦਾ ਹਿੱਸਾ ਬਣਾਇਆ ਜਾਵੇਗਾ। ਹੁਣ ਸਰਕਾਰ ਨੇ ਇਸ ਐਲਾਨ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਇਸ ਨੂੰ ਕੋਰਸ ਵਿੱਚ ਸ਼ਾਮਲ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਗੁਰੂ ਗੋਬਿੰਦ ਸਿੰਘ ਜੀ ਤੱਕ ਸਾਰੇ ਸਿੱਖ ਗੁਰੂਆਂ ਨੇ ਮਨੁੱਖਤਾ, ਸਮਾਨਤਾ, ਸੇਵਾ, ਕਰੁਣਾ, ਭਾਈਚਾਰੇ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਸਮਾਜ ਨੂੰ ਜਾਤ, ਧਰਮ ਅਤੇ ਵਰਗ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਮਨੁੱਖੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਨਾ ਦਿੱਤੀ। ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਅੱਜ ਵੀ ਉਨੀਆਂ ਹੀ ਸਾਰਥਕ ਹਨ, ਕਿਉਂਕਿ ਉਹ ਸਮਾਜ ਵਿੱਚ ਸਦਭਾਵਨਾ, ਨੈਤਿਕ ਮੁੱਲਾਂ ਅਤੇ ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕਰਨ ਦਾ ਰਾਹ ਦਿਖਾਉਂਦੀਆਂ ਹਨ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦਾ ਜੀਵਨ ਸਿਰਫ ਇੱਕ ਭਾਈਚਾਰੇ ਦੀ ਵਿਰਾਸਤ ਨਹੀਂ, ਸਗੋਂ ਪੂਰੇ ਦੇਸ਼ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਪ੍ਰੇਰਨਾ ਨਾਲ ਬੇਇਨਸਾਫ਼ੀ, ਜੁਲਮ ਅਤੇ ਸ਼ੋਸ਼ਣ ਵਿਰੁੱਧ ਸੰਘਰਸ਼ ਕਰਦਿਆਂ ਸਮਾਜ ਦੇ ਕਮਜ਼ੋਰ ਅਤੇ ਵਾਂਝੇ ਵਰਗਾਂ ਨੂੰ ਸਨਮਾਨ ਅਤੇ ਅਧਿਕਾਰ ਦਿਵਾਉਣ ਦਾ ਇਤਿਹਾਸਕ ਕਾਰਜ ਕੀਤਾ। ਉਨ੍ਹਾਂ ਦਾ ਜੀਵਨ ਹਿੰਮਤ, ਲੀਡਰਸ਼ਿਪ, ਦੇਸ਼ ਭਗਤੀ ਅਤੇ ਜਨ-ਭਲਾਈ ਦੀ ਭਾਵਨਾ ਦੀ ਇੱਕ ਵਿਲੱਖਣ ਉਦਾਹਰਣ ਹੈ, ਜੋ ਅੱਜ ਵੀ ਨੌਜਵਾਨਾਂ ਨੂੰ ਸੱਚ ਅਤੇ ਨਿਆਂ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ।

ਸੈਣੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਜਦੋਂ ਨਵੀਂ ਪੀੜ੍ਹੀ ਨੂੰ ਆਪਣੇ ਗੌਰਵਮਈ ਇਤਿਹਾਸ ਅਤੇ ਮਹਾਨ ਸ਼ਖਸੀਅਤਾਂ ਦੇ ਆਦਰਸ਼ਾਂ ਨਾਲ ਜੋੜਨ ਦੀ ਲੋੜ ਹੈ, ਉਦੋਂ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ 'ਤੇ ਅਧਾਰਤ ਅਧਿਆਏ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਮਾਧਿਅਮ ਬਣਨਗੇ। ਇਨ੍ਹਾਂ ਅਧਿਆਇਆਂ ਰਾਹੀਂ ਵਿਦਿਆਰਥੀਆਂ ਵਿੱਚ ਦੇਸ਼ ਭਗਤੀ, ਸੇਵਾ ਭਾਵਨਾ, ਸਮਾਜਿਕ ਸਦਭਾਵਨਾ, ਨੈਤਿਕ ਮੁੱਲਾਂ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਦਾ ਵਿਕਾਸ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਖਿਆ ਨੂੰ ਸਿਰਫ ਗਿਆਨ ਪ੍ਰਾਪਤੀ ਦਾ ਮਾਧਿਅਮ ਨਹੀਂ, ਸਗੋਂ ਸੰਸਕਾਰ ਨਿਰਮਾਣ ਦਾ ਇੱਕ ਮਜ਼ਬੂਤ ਸਾਧਨ ਮੰਨਦੀ ਹੈ। ਇਸੇ ਸੋਚ ਤਹਿਤ ਸਕੂਲੀ ਕੋਰਸ ਵਿੱਚ ਅਜਿਹੇ ਮਹਾਂਪੁਰਖਾਂ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਸਥਾਨ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਨੇ ਦੇਸ਼ ਅਤੇ ਸਮਾਜ ਲਈ ਮਿਸਾਲੀ ਕਾਰਜ ਕੀਤੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਹ ਪਹਿਲ ਵਿਦਿਆਰਥੀਆਂ ਨੂੰ ਆਪਣੀ ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਇੱਕ ਸੰਵੇਦਨਸ਼ੀਲ, ਜਾਗਰੂਕ ਅਤੇ ਦੇਸ਼ ਹਿੱਤ ਪ੍ਰਤੀ ਸਮਰਪਿਤ ਨਾਗਰਿਕ ਬਣਨ ਦੀ ਪ੍ਰੇਰਨਾ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਦੀ ਖੁਸ਼ਹਾਲ ਸੱਭਿਆਚਾਰਕ, ਅਧਿਆਤਮਿਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਅਤੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਮਹਾਨ ਸੰਤਾਂ, ਗੁਰੂਆਂ ਅਤੇ ਰਾਸ਼ਟਰੀ ਨਾਇਕਾਂ ਦੇ ਆਦਰਸ਼ਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਸਾਰਥਕ ਕਦਮ ਚੁੱਕਦੀ ਰਹੇਗੀ।

ਮੁੱਖ ਮੰਤਰੀ ਦੇ ਓ.ਐੱਸ.ਡੀ. ਡਾ. ਪ੍ਰਭਲੀਨ ਸਿੰਘ ਨੇ ਹਰਿਆਣਾ ਸਰਕਾਰ ਦੀ ਇਸ ਮਹੱਤਵਪੂਰਨ ਪਹਿਲ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਿੱਖ ਭਾਈਚਾਰੇ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਅਤੇ ਜਜ਼ਬਾਤੀ ਤੌਰ 'ਤੇ ਜੁੜੀ ਮੰਗ ਨੂੰ ਪੂਰਾ ਕਰਕੇ ਸਮਾਜ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ। ਇਹ ਫੈਸਲਾ ਨਾ ਸਿਰਫ ਸਿੱਖ ਭਾਈਚਾਰੇ ਲਈ ਸਨਮਾਨ ਅਤੇ ਮਾਣ ਵਾਲੀ ਗੱਲ ਹੈ, ਸਗੋਂ ਸੂਬਾ ਸਰਕਾਰ ਦੀ ਸਾਰੇ ਵਰਗਾਂ ਪ੍ਰਤੀ ਸੰਵੇਦਨਸ਼ੀਲਤਾ ਅਤੇ ਸਮਾਵੇਸ਼ੀ ਸੋਚ ਨੂੰ ਵੀ ਦਰਸਾਉਂਦਾ ਹੈ।

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ