Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਚੰਡੀਗੜ੍ਹ

ਹੁਣ ਹਰ ਮਹੀਨੇ ਆਵੇਗਾ ਬਿਜਲੀ ਦਾ ਬਿੱਲ, ਲਾਗੂ ਹੋਇਆ ਨਵਾਂ ਨਿਯਮ, ਪੁਰਾਣਾ ਸਿਸਟਮ ਕੀਤਾ ਗਿਆ ਖ਼ਤਮ

22 ਜਨਵਰੀ, 2026 11:33 AM

ਚੰਡੀਗੜ੍ਹ : ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਟਿਡ (ਸੀ. ਪੀ. ਡੀ. ਐੱਡ.) ਨੇ ਸ਼ਹਿਰ ਦੇ ਘਰੇਲੂ ਤੇ ਗ਼ੈਰ-ਘਰੇਲੂ ਖ਼ਪਤਕਾਰਾਂ ਲਈ ਬਿਜਲੀ ਬਿਲਿੰਗ ਦੇ ਚੱਕਰ ’ਚ ਵੱਡੀ ਤਬਦੀਲੀ ਕਰਦਿਆਂ ਹੁਣ ਹਰ ਮਹੀਨੇ ਬਿੱਲ ਭੇਜਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। 19 ਜਨਵਰੀ ਤੋਂ ਪ੍ਰਭਾਵੀ ਫ਼ੈਸਲੇ ਨਾਲ ਪਿਛਲੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਦੋ-ਮਾਸਿਕ ਬਿਲਿੰਗ ਪ੍ਰਣਾਲੀ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਜੁਆਇੰਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (ਜੇ. ਈ. ਆਰ. ਸੀ.) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਏ ਫ਼ੈਸਲੇ ਦਾ ਮਕਸਦ ਖ਼ਪਤਕਾਰਾਂ ਨੂੰ ਇੱਕੋ ਵਾਰ ਭਾਰੀ ਬਿੱਲਾਂ ਦੀ ਮਾਰ ਤੋਂ ਬਚਾਉਣਾ ਅਤੇ ਬਿਲਿੰਗ ਪ੍ਰਕਿਰਿਆ ’ਚ ਵਧੇਰੇ ਪਾਰਦਰਸ਼ਤਾ ਲਿਆਉਣਾ ਹੈ।

ਕੰਪਨੀ ਦਾ ਮੰਨਣਾ ਹੈ ਕਿ ਹੁਣ ਵਸਨੀਕ ਹਰ ਮਹੀਨੇ ਮੀਟਰ ਰੀਡਿੰਗ ਤੇ ਖ਼ਪਤ ਦਾ ਸਹੀ ਹਿਸਾਬ ਰੱਖ ਸਕਣਗੇ। ਇਸ ਨਾਲ ਘਰੇਲੂ ਬਜਟ ਵਿਗੜਨ ਦਾ ਖ਼ਤਰਾ ਘੱਟ ਹੋਵੇਗਾ। ਸੀ. ਪੀ. ਡੀ. ਐੱਲ. ਮੁਤਾਬਕ ਇਹ ਬਦਲਾਅ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਤੇ ਨਵੀਂ ਤਕਨਾਲੋਜੀ ਨੂੰ ਅਪਣਾਉਣ ਦਾ ਹਿੱਸਾ ਹੈ। ਇਸ ਪ੍ਰਣਾਲੀ ਨਾਲ ਨਾ ਸਿਰਫ਼ ਮੀਟਰ ਰੀਡਿੰਗ ’ਚ ਸ਼ੁੱਧਤਾ ਆਵੇਗੀ, ਸਗੋਂ ਖ਼ਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਤੇਜ਼ੀ ਨਾਲ ਹੋ ਸਕੇਗਾ। ਕੰਪਨੀ ਨੇ ਸਪੱਸ਼ਟ ਕੀਤਾ ਕਿ ਮਾਸਿਕ ਬਿਲਿੰਗ ਨਾਲ ਖ਼ਪਤਕਾਰਾਂ ਨੂੰ ਬਿੱਲ ਦੇ ਭੁਗਤਾਨ ’ਚ ਆਸਾਨੀ ਹੋਵੇਗੀ ਤੇ ਉਹ ਮੋਬਾਇਲ ਰਾਹੀਂ ਵੀ ਡੁਪਲੀਕੇਟ ਬਿੱਲ ਹਾਸਲ ਕਰ ਸਕਣਗੇ।

ਵਟਸਐਪ ਨੰਬਰ 9240216666 ’ਤੇ ਕਰੋ ਬਿਜਲੀ ਸਬੰਧੀ ਸ਼ਿਕਾਇਤ
ਬਿਜਲੀ ਸਬੰਧੀ ਕਿਸੇ ਵੀ ਜਾਣਕਾਰੀ ਜਾਂ ਸ਼ਿਕਾਇਤ ਲਈ 24 ਘੰਟੇ ਚੱਲਣ ਵਾਲੇ ਕਾਲ ਸੈਂਟਰ ਨੰਬਰ 19121 ਜਾਂ ਵਟਸਐਪ ਨੰਬਰ 9240216666 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸੀ. ਪੀ. ਡੀ. ਐੱਲ. ਐਪ ਤੇ ਵੈੱਬਸਾਈਟ ਰਾਹੀਂ ਵੀ ਸੇਵਾਵਾਂ ਲਈਆਂ ਜਾ ਸਕਦੀਆਂ ਹਨ। ਸ਼ਹਿਰ ’ਚ ਸਥਿਤ 14 ਸ਼ਿਕਾਇਤ ਕੇਂਦਰ ਤੇ 10 ਸਬ-ਡਵੀਜ਼ਨ ਦਫ਼ਤਰ ਵੀ ਖ਼ਪਤਕਾਰਾਂ ਦੀ ਸਹਾਇਤਾ ਲਈ ਹਮੇਸ਼ਾ ਤਿਆਰ ਰਹਿਣਗੇ। ਕੰਪਨੀ ਨੇ ਲੋਕਾਂ ਨੂੰ ਸੁਚੇਤ ਕੀਤਾ ਕਿ ਉਹ ਨਿੱਜੀ ਜਾਣਕਾਰੀ ਜਾਂ ਓ. ਟੀ. ਪੀ. ਕਿਸੇ ਨਾਲ ਸਾਂਝਾ ਨਾ ਕਰਨ ਤੇ ਸਿਰਫ਼ ਅਧਿਕਾਰਤ ਸਰੋਤਾਂ ’ਤੇ ਹੀ ਭਰੋਸਾ ਕਰਨ। ਸੀ. ਪੀ. ਡੀ. ਐੱਲ. ਨੇ ਇਸ ਸੁਧਾਰ ਰਾਹੀਂ ਚੰਡੀਗੜ੍ਹ ’ਚ ਬਿਜਲੀ ਵੰਡ ਪ੍ਰਣਾਲੀ ਨੂੰ ਵਧੇਰੇ ਜਵਾਬਦੇਹ ਬਣਾਉਣ ਦਾ ਦਾਅਵਾ ਕੀਤਾ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ