Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਹੋਰਨਾਂ ਪਾਰਟੀਆਂ ਦੇ ਆਗੂਆਂ ਵੱਲੋਂ ਆਪ ਵਿੱਚ ਸ਼ਮੂਲੀਅਤ ਦਾ ਸਿਲਸਿਲਾ ਜਾਰੀ; ਟਕਸਾਲੀ ਕਾਂਗਰਸੀ ਆਗੂਆਂ ਨੇ ਫੜਿਆ ਆਪ ਦਾ ਲੜ

05 ਫ਼ਰਵਰੀ, 2026 04:18 PM
 
ਸੁਨਾਮ (ਰਮੇਸ਼ ਗਰਗ) : ਆਮ ਆਦਮੀ ਪਾਰਟੀ ਦੀ ਲੋਕ-ਹਿਤੈਸ਼ੀ ਨੀਤੀਆਂ ਅਤੇ ਬਹੁਪੱਖੀ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸੁਨਾਮ ਊਧਮ ਸਿੰਘ ਵਾਲਾ ਵਿਖੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਹੋਰਨਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ, ਜਿਸ ਤਹਿਤ ਟਕਸਾਲੀ ਕਾਂਗਰਸੀ ਆਗੂ ਮਲਕੀਤ ਸਿੰਘ ਥਿੰਦ (ਸੀਨੀਅਰ ਵਾਇਸ ਪ੍ਰਧਾਨ, ਜ਼ਿਲ੍ਹਾ ਕਾਂਗਰਸ ਕਮੇਟੀ), ਇੰਦਰਜੀਤ ਸਿੰਘ ਕੰਬੋਜ (ਸਕੱਤਰ, ਜ਼ਿਲ੍ਹਾ ਕਾਂਗਰਸ ਕਮੇਟੀ), ਕਰਨੈਲ ਸਿੰਘ, ਕੁਲਵੀਰ ਸਿੰਘ, ਗਿਆਨੀ ਅਰਜਨ ਸਿੰਘ, ਮੰਟੂ ਸੰਧੇ, ਸਾਦੀ ਰਾਮ ਕਬਾੜੀਆ, ਸਾਧੂ ਰਾਮ, ਕਰਮ ਸਿੰਘ, ਡਾਕਟਰ ਸੁਭਾਸ਼ ਚੰਦਰ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
 
ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਦਾ ਹੀ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੀ ਆਈ ਹੈ ਅਤੇ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਪਾਣੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਕੰਮਾਂ ਕਾਰਨ ਅੱਜ ਵੱਧ ਤੋਂ ਵੱਧ ਲੋਕ ਪਾਰਟੀ ਨਾਲ ਜੁੜ ਰਹੇ ਹਨ।
 
ਉਨ੍ਹਾਂ ਕਿਹਾ ਕਿ ਨਵੇਂ ਸਾਥੀਆਂ ਦੀ ਸ਼ਮੂਲੀਅਤ ਨਾਲ ਪਾਰਟੀ ਹੋਰ ਮਜ਼ਬੂਤ ਹੋਏਗੀ ਅਤੇ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਸਾਰੇ ਸਾਥੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
 
ਇਸ ਦੌਰਾਨ ਨਵੇਂ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਇਮਾਨਦਾਰ ਅਤੇ ਪਾਰਦਰਸ਼ੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ ਅਤੇ ਭਵਿੱਖ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
 
ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਮੁਕੇਸ ਜੁਨੇਜਾ, ਕੈਬਨਿਟ ਮੰਤਰੀ ਦੇ ਮੀਡੀਆ ਕੋਆਰਡੀਨੇਟਰ ਜਤਿੰਦਰ ਜੈਨ,  ਮਨਪ੍ਰੀਤ ਬਾਂਸਲ, ਸਤਪਾਲ ਸੱਤੀ ਰਘਵੀਰ ਸਿੰਘ, ਪਰਮਜੀਤ ਸਿੰਘ ਪੰਮਾ, ਬਲਵਿੰਦਰ ਸ਼ਰਮਾ, ਸੁਖਦੇਵ ਸ਼ਰਮਾ, ਜਗਜੀਵਨ ਕੁਮਾਰ, ਨਿਰਮਲਾ ਦੇਵੀ, ਵਹੀਆ ਸਾਹਿਬ, ਵਿਕਰਮ ਸਿੰਘ ਮਾੜੂ, ਸੁਰਿੰਦਰ ਸਿੰਘ ਗੁਰਜੀਤ ਸ਼ੇਰੋਂ, ਪਰੀਤ ਮੌੜ, ਧਰਮਵੀਰ ਸੰਧੇ ਸਾਦੀ ਸਿੰਘ, ਕੇਵਲ ਸਿੰਘ, ਹਰਦੀਪ ਮੌੜ ਸਮੇਤ ਵੱਡੀ ਗਿਣਤੀ ਆਪ ਆਗੂ ਤੇ ਵਰਕਰ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ