Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਹੋਲਾ-ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ! SGPC ਨੇ ਕੀਤੇ ਖ਼ਾਸ ਪ੍ਰਬੰਧ

12 ਫ਼ਰਵਰੀ, 2026 06:40 PM

ਸ੍ਰੀ ਅਨੰਦਪੁਰ ਸਾਹਿਬ : 27 ਫਰਵਰੀ ਤੋਂ 1 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਅਤੇ ਦੋ ਮਾਰਚ ਤੋਂ ਚਾਰ ਮਾਰਚ ਤੱਕ ਖਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਸਲਾਨਾ ਕੌਮੀ ਜੋੜ ਮੇਲਾ ਹੋਲਾ ਮਹੱਲਾ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਅੰਤਿਮ ਪੜਾਅ 'ਤੇ ਪਹੁੰਚ ਚੁੱਕੀਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਦੱਸਿਆ ਕਿ ਗੁਰੂ ਨਗਰੀ ਵਿਖੇ ਸਥਿਤ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਨੂੰ ਪਿਛਲੇ ਤਕਰੀਬਨ ਤਿੰਨ ਮਹੀਨਿਆਂ ਤੋਂ ਚੱਲ ਰਹੇ ਰੰਗ ਰੋਗਨ ਦਾ ਕੰਮ ਅੰਤਿਮ ਪੜਾਅ 'ਤੇ ਹੈ, ਇਸ ਤੋਂ ਬਾਅਦ ਸਮੂਹ ਗੁਰਦੁਆਰਾ ਸਾਹਿਬਾਨਾਂ ਦੀ ਸਜਾਵਟ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਲਈ ਰਿਹਾਇਸ਼, ਜੋੜਾ ਘਰ, ਗਠੜੀ ਘਰ ਅਤੇ ਹੋਰ ਸਮੂਹ ਤਿਆਰੀਆਂ ਸੰਪੂਰਨ ਹੋ ਚੁੱਕੀਆਂ ਹਨ।

ਜੋੜ ਮੇਲੇ ਵਿੱਚ ਗੈਰ ਸਮਾਜੀ ਅਨਸਰਾਂ ਦੇ ਉੱਪਰ ਨਿਗਾ ਰੱਖਣ ਲਈ ਤਖ਼ਤ ਸਾਹਿਬ ਅਤੇ ਹੋਰ ਸਮੂਹ ਗੁਰਦੁਆਰਾ ਸਾਹਿਬਾਨਾਂ ਦੇ ਆਸਪਾਸ ਵੱਡੀ ਗਿਣਤੀ ਵਿੱਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦਾ ਕੰਮ ਵੀ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਅਨੰਦਪੁਰ ਸਾਹਿਬ ਦੇ 20 ਕਿਲੋਮੀਟਰ ਦੇ ਘੇਰੇ ਵਿੱਚ ਜੇਕਰ ਕਿਸੇ ਸ਼ਰਧਾਲੂ ਦਾ ਐਕਸੀਡੈਂਟ ਹੋ ਜਾਂਦਾ ਹੈ ਤਾਂ ਉਸ ਦਾ ਬੀਮਾ ਕਰਨ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ 26 ਫਰਵਰੀ ਦਿਨ ਵੀਰਵਾਰ ਨੂੰ ਗੁਰਦੁਆਰਾ ਕਿਲਾ ਅਨੰਦਗੜ੍ਹ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਣਗੇ ਉਪਰੰਤ ਪੁਰਾਣੀ ਰਵਾਇਤ ਮੁਤਾਬਕ ਰਾਤ ਦੇ 12 ਵਜੇ ਨਗਾਰੇ ਦੀ ਚੋਟ ਉੱਪਰ ਜਾਹੋ-ਜਲਾਲ ਦੇ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ-ਮਹੱਲਾ ਦੀ ਆਰੰਭਤਾ ਹੋਵੇਗੀ ਅਤੇ ਹੋਲਾ-ਮਹੱਲਾ ਨੂੰ ਸ਼ਰਧਾ ਪੂਰਵਕ ਅਤੇ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਅਤੇ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ।

ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸੰਗਤਾਂ ਦੇ ਗੁਰੂ ਨਗਰੀ ਪਹੁੰਚਣ ਦੀ ਸੰਭਾਵਨਾ: ਚਾਵਲਾ
ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਵਾਰ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਦੇ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀ ਪ੍ਰਬਲ ਸੰਭਾਵਨਾ ਹੈ। ਜਿਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਾਰੀਆਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਹੋਲੇ-ਮਹੱਲੇ ਦੇ ਤਿੰਨ ਦਿਨ ਲਗਾਤਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਦੀਵਾਨ ਸੱਜਣਗੇ ਅਤੇ ਤਿੰਨੇ ਦਿਨ ਲਗਾਤਾਰ ਤਖ਼ਤ ਸਾਹਿਬ ਦੀ ਉੱਪਰਲੀ ਮੰਜ਼ਿਲ ਉੱਪਰ ਅੰਮ੍ਰਿਤ ਦਾ ਬਾਟਾ ਤਿਆਰ ਹੋਵੇਗਾ।

ਉਨ੍ਹਾਂ ਹੋਲਾ-ਮਹੱਲਾ ਮਨਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਵਾਲੀਆਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਇਨ੍ਹਾਂ ਜੋੜ ਮੇਲਿਆਂ ਨੂੰ ਮਨਾਉਣ ਦਾ ਤਾਂ ਹੀ ਫਾਇਦਾ ਹੈ ਜੇਕਰ ਅਸੀਂ ਗੁਰੂ ਸਾਹਿਬ ਦੇ ਪਾਏ ਪੂਰਨਿਆਂ ਉੱਪਰ ਚੱਲੀਏ ਅਤੇ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੀਏ। ਉਨ੍ਹਾਂ ਅੱਗੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹੋਲਾ-ਮਹੱਲਾ ਦੇ ਅਖੀਰਲੇ ਦਿਨ ਦੁਪਹਿਰ 12 ਵਜੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਸਤਿਕਾਰਯੋਗ ਪੰਜ ਪਿਆਰੇ ਸਾਹਿਬਾਨ ਜੀ ਦੀ ਯੋਗ ਅਗਵਾਈ ਹੇਠ-ਮਹੱਲਾ ਕੱਢਿਆ ਜਾਵੇਗਾ। ਹੋਲਾ ਮਹੱਲਾ ਮੌਕੇ ਪਿਛਲੇ ਕੁਝ ਸਾਲਾਂ ਤੋਂ ਗੁਲਾਲ ਦੀ ਵੱਧਦੀ ਜਾ ਰਹੀ ਵਰਤੋਂ ਉੱਪਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਭਾਈ ਚਾਵਲਾ ਨੇ ਕਿਹਾ ਕਿ ਨਿਹੰਗ ਸਿੰਘ ਜਥੇਬੰਦੀਆਂ ਤੋਂ ਇਲਾਵਾ ਹੋਰ ਕਿਸੇ ਨੂੰ ਵੀ ਗੁਲਾਲ ਸੁੱਟਣ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ ਅਤੇ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਖ਼ਤ ਪਾਬੰਦੀਆਂ ਲਗਾਉਣੀਆਂ ਚਾਹੀਦੀਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ