Sunday, August 24, 2025
BREAKING
India 25 ਅਗਸਤ ਤੋਂ ਅਮਰੀਕਾ ਲਈ ਡਾਕ ਸੇਵਾਵਾਂ ਕਰੇਗਾ ਮੁਅੱਤਲ ,ਅਮਰੀਕੀ ਟੈਰਿਫ ਦੇ ਜਵਾਬ 'ਚ ਲਿਆ ਫੈਸਲਾ Union Minister Ravneet Bittu ਨੇ ਇਸਾਈ ਭਾਈਚਾਰੇ ਨਾਲ ਛੇੜਿਆ ਨਵਾਂ ਵਿਵਾਦ ! Mumbai-Kushinagar Express ਟ੍ਰੇਨ 'ਚ ਮਚਿਆ ਹੜਕੰਪ , AC ਡੱਬੇ ਦੇ ਟਾਇਲਟ 'ਚੋਂ ਮਿਲੀ 5 ਸਾਲਾ ਬੱਚੀ ਦੀ ਲਾਸ਼ ਦੀਵਾਲੀ ’ਤੇ ਜੇ ਜੀਐੱਸਟੀ ਘਟਿਆ ਤਾਂ ਬਾਈਕ, ਟਰੈਕਟਰ, ਏਸੀ, ਮੱਖਣ, ਘਿਓ ਸਣੇ ਕੀ-ਕੀ ਸਸਤਾ ਹੋ ਸਕਦਾ ਹੈ ਪੀਐੱਮ ਮੋਦੀ ਨੂੰ ‘ਵਧਾਈ ਦੇਣ ਦੇ ਇਸ਼ਤਿਹਾਰ’ ’ਤੇ ਖਰਚੇ 8.81 ਕਰੋੜ ਰੁਪਏ, ਆਰਟੀਆਈ 'ਚ ਹੋਰ ਕੀ ਸਾਹਮਣੇ ਆਇਆ Paracetamol Tablets ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ! ਮਿਲੀ ਵੱਡੀ ਗੜਬੜੀ 'ਅਗਲਾ ਕਦਮ ਪੁਲਾੜ ਦੀ ਡੂੰਘੀ ਖੋਜ ਹੈ, ਇਸਦੇ ਲਈ ਤਿਆਰ ਰਹੋ', PM ਮੋਦੀ ਨੇ ਪੁਲਾੜ ਦਿਵਸ 'ਤੇ ਰੱਖਿਆ ਨਵਾਂ ਟੀਚਾ ਤੇਜਸਵੀ ਯਾਦਵ ਮੁਸ਼ਕਿਲਾਂ 'ਚ ਫਸੇ, PM ਮੋਦੀ ਵਿਰੁੱਧ ਟਿੱਪਣੀਆਂ ਕਰਨ 'ਤੇ ਹੋਈ FIR ਵੱਡੀ ਖ਼ਬਰ ; ਭਾਰਤ ਦਾ ਪਾਕਿਸਤਾਨ ਨੂੰ ਵੱਡਾ ਝਟਕਾ ! ਜਾਰੀ ਕਰ'ਤਾ NOTAM Road Accident : ਭਿਆਨਕ ਸੜਕ ਹਾਦਸੇ 'ਚ ਮਸ਼ਹੂਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਤੇ ਪਤਨੀ ਦੀ ਮੌਤ

ਪੰਜਾਬ

ਹੜ੍ਹਾਂ ਕਾਰਨ ਕਿੰਨੂ ਉਤਪਾਦਕਾਂ ਨੂੰ ਹੋਏ ਬਾਗਾਂ ਦੇ ਨੁਕਸਾਨ ਲਈ 1 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ: ਸੁਖਬੀਰ ਬਾਦਲ

23 ਅਗਸਤ, 2025 08:15 PM

ਅਬੋਹਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਅਬੋਹਰ ਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ ਵਿਚ ਪਿਛਲੇ ਇਕ ਮਹੀਨੇ ਤੋਂ ਚਲ ਰਹੇ ਹੜ੍ਹਾਂ ਦੇ ਹਾਲਾਤ ਕਾਰਨ ਜਿਹੜੇ ਬਾਗਵਾਨੀ ਤੇ ਕਿੰਨੂ ਬਾਗ ਉਤਪਾਦਕਾਂ ਦਾ ਨੁਕਸਾਨ ਹੋਇਆ ਹੈ, ਉਹਨਾਂ ਨੂੰ ਇਕ ਲੱਖ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਜਿਹੜੇ ਕਿਸਾਨਾਂ ਦਾ ਝੋਨੇ ਦਾ ਨੁਕਸਾਨ ਹੋਇਆ ਹੈ, ਉਹਨਾਂ ਨੂੰ 40 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਅਬੋਹਰ ਤੇ ਬੱਲੂਆਣਾ ਦੇ ਪੰਜਾਹ ਪਿੰਡਾਂ ਦਾ ਦੌਰਾ ਕੀਤਾ, ਨੇ ਹਰ ਪਿੰਡ ਵਿਚ ਤਿੰਨ ਤੋਂ ਚਾਰ ਪੰਪ ਪ੍ਰਦਾਨ ਕੀਤੇ ਅਤੇ ਇਸਦੇ ਨਾਲ ਹੀ ਹਰ ਪਿੰਡ ਵਿਚ ਸੈਂਕੜੇ ਮੀਟਰ ਦੀ ਪਲਾਸਟਿਕ ਪਾਈਪ ਪ੍ਰਦਾਨ ਕੀਤੀਆਂ ਤਾਂ ਜੋ ਪਾਣੀ ਕੱਢਿਆ ਜਾ ਸਕੇ। ਉਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਅਪੀਲ ਕੀਤੀ ਕਿ ਉਹ ਜਿਥੇ ਲੋੜ ਹੈ ਉਥੇ ਮੈਡੀਕਲ ਕੈਂਪ ਲਗਵਾਵੇ ਅਤੇ ਉਹਨਾਂ ਨੇ ਪਾਰਟੀ ਕੇਡਰ ਨੂੰ ਵੀ ਅਪੀਲ ਕੀਤੀ ਕਿ ਦੁਧਾਰੂ ਪਸ਼ੂਆਂ ਲਈ ਚਾਰੇ ਅਤੇ ਪ੍ਰਭਾਵਤ ਲੋਕਾਂ ਵਾਸਤੇ ਖਾਣੇ ਪੈਕਟ ਦਾ ਇੰਤਜ਼ਾਮ ਕੀਤਾ ਜਾਵੇ।

ਅਕਾਲੀ ਦਲ ਦੇ ਪ੍ਰਧਾਨ ਨੇ ਕਿੰਨੂ ਉਤਪਾਦਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਿੰਨੂਆਂ ਦੇ ਬਾਗਾਂ ਨੂੰ ਸੈਂਕੜੇ ਏਕੜ ਵਿਚ ਉਜਾੜੇ ਵਾਸਤੇ ਛੱਡ ਦਿੱਤਾ ਗਿਆ ਹੈ ਕਿਉਂਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਉਹਨਾਂ ਵਾਸਤੇ ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਸਮੇਂ ਸਿਰ ਕਦਮ ਚੁੱਕਣ ਵਿਚ ਨਾਕਾਮ ਰਹੀ ਹੈ।

ਇਸ ਮੌਕੇ ਕਿਸਾਨਾਂ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਦੱਸਿਆ ਕਿ ਪਿਛਲੇ ਇਕ ਮਹੀਨੇ ਤੋਂ ਉਹਨਾਂ ਦੇ ਕਿੰਨੂ ਦੇ ਬਾਗ ਹੜ੍ਹਾਂ ਕਾਰਨ ਉਜੜ ਰਹੇ ਹਨ ਪਰ ਡਰੇਨੇਜ ਵਿਭਾਗ ਤੋਂ ਕਿਸੇ ਨੇ ਵੀ ਪਾਣੀ ਕੱਢਣ ਵਾਸਤੇ ਕੋਈ ਪਹਿਲਕਦਮੀ ਨਹੀਂ ਕੀਤੀ। ਪਿੰਡ ਦੀਆਂ ਔਰਤਾਂ, ਜਿਹਨਾਂ ਨੇ ਸਰਦਾਰ ਬਾਦਲ ਨਾਲ ਮੁਲਾਕਾਤ ਕੀਤੀ, ਨੇ ਅਫਸੋਸ ਪ੍ਰਗਟ ਕੀਤਾ ਕਿ ਉਹਨਾਂ ਨੂੰ ਆਪ ਸਰਕਾਰ ਬੁਨਿਆਦੀ ਰਾਹਤ ਸਹੂਲਤਾਂ ਪ੍ਰਦਾਨ ਕਰਨ ਤੋਂ ਵੀ ਇਨਕਾਰੀ ਹੈ।

ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਆਪ ਦੇ ਕਨਵੀਨਰ ਜੋ ਮੁਹਾਲੀ ਵਿਚ ਰਹਿ ਰਹੇ ਹਨ ਅਤੇ ਇਕ ਕਮਰੇ ਵਾਲੇ ਪ੍ਰਾਜੈਕਟਾਂ ਦਾ ਵੀ ਉਦਘਾਟਨ ਕਰ ਰਹੇ ਹਨ, ਨੇ ਦੋਹਾਂ ਜ਼ਿਲ੍ਹਿਆ ਵਿਚ ਹੜ੍ਹ ਮਾਰੇ ਇਲਾਕਿਆਂ ਦਾ ਦੌਰਾ ਕਰਨ ਤੋ ਨਾਂਹ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਉਹਨਾਂ ਕਿਸਾਨਾਂ ਨੂੰ ਆਸਰਾ ਨਹੀਂ ਦੇ ਸਕੇ ਜਿਹਨਾਂ ਦੇ ਖੇਤ ਹੜ੍ਹਾਂ ਦੇ ਪਾਣੀ ਵਿਚ ਡੁੱਬੇ ਹੋਏ ਹਨ। ਉਹਨਾਂ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹਨਾਂ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਕ ਹੁਣ ਤੱਕ ਕੋਈ ਅੰਤਰਿਮ ਰਾਹਤ ਦਾ ਐਲਾਨ ਕਿਉਂ ਨਹੀਂ ਕੀਤਾ। ਉਹਨਾਂ ਕਿਹਾ ਕਿ ਕੁਦਰਤੀ ਆਫਤ ਰਾਹਤ ਫੰਡ ਦੇ ਨਾਂ ’ਤੇ ਪੰਜਾਬ ਕੋਲ 5 ਤੋਂ 6 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਪਈ ਹੈ ਪਰ ਹਾਲੇ ਤੱਕ ਹੜ੍ਹ ਮਾਰੇ ਲੋਕਾਂ ਵਾਸਤੇ ਕੋਈ ਪੈਸਾ ਜਾਰੀ ਨਹੀਂ ਕੀਤਾ ਗਿਆ।

ਅਬੋਹਰ ਅਤੇ ਬੱਲੂਆਣਾ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਅਤੇ ਗੁਰਤੇਜ ਸਿੰਘ ਘੁੜਿਆਣਾ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਪ੍ਰਦਾਨ ਕੀਤੀਆਂ ਫੋਗ ਮਸ਼ੀਨਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ ਤਾਂ ਜੋ ਮਲੇਰੀਆ ਦੇ ਪਸਾਰ ਨੂੰ ਰੋਕਣ ਵਾਸਤੇ ਵਰਤੀਆਂ ਜਾ ਸਕਣ। ਇਹਨਾਂ ਆਗੂਆਂ ਨੇ ਕਿਹਾ ਕਿ ਉਹ ਨੁਕਸਾਨੇ ਗਏ ਟਰਾਂਸਫਾਰਮਰ ਛੇਤੀ ਤੋਂ ਛੇਤੀ ਠੀਕ ਕਰਵਾਉਣ ਲਈ ਯਤਨਸ਼ੀਲ ਹਨ ਤਾਂ ਜੋ ਬਿਜਲੀ ਸਪਲਾਈ ਬਹਾਲ ਕੀਤੀ ਜਾ ਸਕੇ।

ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਜਗਸੀਰ ਸਿੰਘ ਬੱਬੂ ਜੈਮਲਵਾਲਾ, ਕੌਰ ਸਿੰਘ, ਸਤਿੰਦਰਜੀਤ ਸਿੰਘ ਮੰਟਾ ਤੇ ਸੁਰੇਸ਼ ਸਤੀਜਾ ਵੀ ਹਾਜ਼ਰ ਸਨ। ਅਕਾਲੀ ਦਲ ਦੇ ਪ੍ਰਧਾਨ ਨੇ ਪਿੰਡ ਖੂਹੀ ਖੇੜਾ ਰੁਕਾਨਪੁਰਾ, ਪੱਟੀ ਬਿੱਲਾ, ਦਲਮੀਰ ਖੇੜਾ, ਜੰਡਵਾਲਾ ਹੰਵਾਂਤਾ, ਗਿੱਦੜਾਂਵਾਲੀ, ਦੀਵਾਨਖੇੜਾ ਅਤੇ ਖੂਹੀਆਂ ਸਰਵਰ ਦਾ ਵੀ ਦੌਰਾ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

ਹਰਸਿਮਰਤ ਬਾਦਲ ਨੇ ਵਿਦੇਸ਼ ਮੰਤਰੀ ਨੂੰ ਅਮਰੀਕਾ ਸਰਕਾਰ ਵੱਲੋਂ ਟਰੱਕ ਡਰਾਈਵਰਾਂ ਦੇ ਵਰਕ ਵੀਜ਼ਾ ਮੁਅੱਤਲ ਕਰਨ ਦਾ ਮਾਮਲਾ ਚੁੱਕਣ ਦੀ ਕੀਤੀ ਅਪੀਲ

ਹਰਸਿਮਰਤ ਬਾਦਲ ਨੇ ਵਿਦੇਸ਼ ਮੰਤਰੀ ਨੂੰ ਅਮਰੀਕਾ ਸਰਕਾਰ ਵੱਲੋਂ ਟਰੱਕ ਡਰਾਈਵਰਾਂ ਦੇ ਵਰਕ ਵੀਜ਼ਾ ਮੁਅੱਤਲ ਕਰਨ ਦਾ ਮਾਮਲਾ ਚੁੱਕਣ ਦੀ ਕੀਤੀ ਅਪੀਲ

55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ - ਭਗਵੰਤ ਮਾਨ

55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ - ਭਗਵੰਤ ਮਾਨ

ਸਿਹਤ ਮੰਤਰੀ ਅਤੇ ਖੇਤੀਬਾੜੀ ਮੰਤਰੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ ਪ੍ਰਬੰਧਾਂ ਦੀ ਸਮੀਖਿਆ ਬੈਠਕ

ਸਿਹਤ ਮੰਤਰੀ ਅਤੇ ਖੇਤੀਬਾੜੀ ਮੰਤਰੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ ਪ੍ਰਬੰਧਾਂ ਦੀ ਸਮੀਖਿਆ ਬੈਠਕ

ਜ਼ਿਮਨੀ ਚੋਣ 'ਚ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ - ਬ੍ਰਹਮਪੁਰਾ

ਜ਼ਿਮਨੀ ਚੋਣ 'ਚ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ - ਬ੍ਰਹਮਪੁਰਾ

ਜ਼ਿਮਨੀ ਚੋਣ 'ਚ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ - ਬ੍ਰਹਮਪੁਰਾ

ਜ਼ਿਮਨੀ ਚੋਣ 'ਚ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ - ਬ੍ਰਹਮਪੁਰਾ

ਸ਼ਹੀਦ ਭਗਤ ਸਿੰਘ ਹਵਾਈ ਅੱਡਾ ਮੋਹਾਲੀ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੇ ਪੰਤ ਨਗਰ ਲਈ ਜਲਦ ਹਵਾਈ ਸੇਵਾ ਸ਼ੁਰੂ ਹੋਵੇਗੀ: ਪ੍ਰੋ. ਚੰਦੂਮਾਜਰਾ

ਸ਼ਹੀਦ ਭਗਤ ਸਿੰਘ ਹਵਾਈ ਅੱਡਾ ਮੋਹਾਲੀ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੇ ਪੰਤ ਨਗਰ ਲਈ ਜਲਦ ਹਵਾਈ ਸੇਵਾ ਸ਼ੁਰੂ ਹੋਵੇਗੀ: ਪ੍ਰੋ. ਚੰਦੂਮਾਜਰਾ

ਮਾਨਸਾ ਵਾਸੀਆਂ ਨੇ ਨਵੀਂ ਡਿਪਟੀ ਕਮਿਸ਼ਨਰ ਕੋਲ ਖੋਹਲੀਆਂ ਪੁਰਾਣੀਆਂ ਸਮੱਸਿਆਵਾਂ ਦੀਆਂ ਗੁੰਝਲਾਂ

ਮਾਨਸਾ ਵਾਸੀਆਂ ਨੇ ਨਵੀਂ ਡਿਪਟੀ ਕਮਿਸ਼ਨਰ ਕੋਲ ਖੋਹਲੀਆਂ ਪੁਰਾਣੀਆਂ ਸਮੱਸਿਆਵਾਂ ਦੀਆਂ ਗੁੰਝਲਾਂ

ਗੁਰਦੁਆਰਾ ਜਨਮ ਅਸਥਾਨ, ਚੀਮਾ 'ਚ ਵਰਲਡ ਕੈਂਸਰ ਕੇਅਰ ਸੋਸਾਇਟੀ ਵੱਲੋਂ ਫਰੀ ਕੈਂਸਰ ਜਾਂਚ ਕੈਂਪ ਲਾਇਆ

ਗੁਰਦੁਆਰਾ ਜਨਮ ਅਸਥਾਨ, ਚੀਮਾ 'ਚ ਵਰਲਡ ਕੈਂਸਰ ਕੇਅਰ ਸੋਸਾਇਟੀ ਵੱਲੋਂ ਫਰੀ ਕੈਂਸਰ ਜਾਂਚ ਕੈਂਪ ਲਾਇਆ

ਬਠਿੰਡਾ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਮੁਕਾਬਲੇ ਦੌਰਾਨ ਲੱਤ 'ਚ ਗੋਲੀ ਵੱਜਣ ਨਾਲ ਇੱਕ ਜ਼ਖਮੀ

ਬਠਿੰਡਾ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਮੁਕਾਬਲੇ ਦੌਰਾਨ ਲੱਤ 'ਚ ਗੋਲੀ ਵੱਜਣ ਨਾਲ ਇੱਕ ਜ਼ਖਮੀ

ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ

ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ