Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

'ਹੜ੍ਹਾਂ 'ਤੇ ਕੋਈ ਸਿਆਸਤ ਨਹੀਂ...!' ਵਿਧਾਨ ਸਭਾ ਸਪੀਕਰ ਵੱਲੋਂ ਸਾਰੀਆਂ ਪਾਰਟੀਆਂ ਨੂੰ ਇਕਜੁੱਟ ਹੋਣ ਦੀ ਅਪੀਲ

26 ਸਤੰਬਰ, 2025 05:44 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਹੜ੍ਹਾਂ ਦੇ ਮਾਮਲੇ 'ਤੇ ਸਿਆਸਤ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਵਿਸ਼ੇਸ਼ ਸੈਸ਼ਨ ਵਿਚ ਹੋਣ ਵਾਲੀ ਬਹਿਸ ਤੇ ਚਰਚਾ ਵਿਚੋਂ ਰਾਜਨੀਤੀ ਨਹੀਂ, ਸਗੋਂ ਪੰਜਾਬੀਅਤ ਝਲਕਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦਾ ਬਣਦਾ ਹੱਕ ਦੇਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਦੇਸ਼ ਦੇ ਨਾਲ ਖੜ੍ਹਦਾ ਰਿਹਾ ਹੈ। ਅਸੀਂ ਕਿਸੇ ਤੋਂ ਕੁਝ ਮੰਗਦੇ ਨਹੀਂ, ਪਰ ਸਾਡਾ ਹੱਕ ਤਾਂ ਸਾਨੂੰ ਮਿਲਣਾ ਚਾਹੀਦਾ ਹੈ। ਇਹ ਹੱਕ ਦੇਣਾ ਤੁਹਾਡਾ ਫਰਜ਼ ਵੀ ਹੈ।

ਹੜ੍ਹਾਂ ਬਾਰੇ ਬੋਲਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਨੂੰ ਇਕ ਇਤਿਹਾਸਕ ਤ੍ਰਾਸਦੀ ਵਿਚੋਂ ਲੰਘਣਾ ਪਿਆ ਹੈ। ਅਜਿਹਾ ਕਸ਼ਟ ਉਨ੍ਹਾਂ ਨੇ ਆਪਣੀ ਉਮਰ ਵਿਚ ਕਦੇ ਨਹੀਂ ਵੇਖਿਆ। ਇੰਨਾ ਭਿਆਨਕ ਮੰਜ਼ਰ ਵੇਖ ਕੇ ਰਾਤ ਨੂੰ ਨੀਂਦ ਨਹੀਂ ਸੀ ਆਉਂਦੀ। ਇਸ ਦੌਰਾਨ ਸਿਰਫ਼ ਫ਼ਸਲਾਂ ਦਾ ਹੀ ਨਹੀਂ ਸਗੋਂ ਜ਼ਮੀਨਾਂ ਦਾ ਵੀ ਬਹੁਤ ਨੁਕਸਾਨ ਹੋਇਆ। ਮਜ਼ਦੂਰਾਂ ਨੂੰ ਵੀ ਬਹੁਤ ਨੁਕਸਾਨ ਝੱਲਣਾ ਪਿਆ। ਇਸ ਦੌਰਾਨ ਬਿਮਾਰੀਆਂ ਫ਼ੈਲਣ ਲੱਗ ਪਈਆਂ ਤੇ ਵਪਾਰ ਵੀ ਬੰਦ ਹੋ ਗਿਆ।

ਸੰਧਵਾਂ ਨੇ ਇਨ੍ਹਾਂ ਹੜ੍ਹਾਂ ਲਈ ਗਲੋਬਲ ਵਾਰਮਿੰਗ, ਕੁਦਰਤ ਦੇ ਦੋਹਨ ਨੂੰ ਜ਼ਿੰਮੇਵਾਰ ਠਹਿਰਾਇਆ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਇਸ ਦਾ ਕਾਰਨਾਂ ਵਿਚ ਖ਼ਰਾਬ ਪ੍ਰਬੰਧਨ ਵੀ ਹੋ ਸਕਦੇ ਹਨ, ਮਾਹਰਾਂ ਮੁਤਾਬਕ ਸਿਲਟ ਵੀ ਜ਼ਿਆਦਾ ਹੋ ਗਈ ਸੀ। ਉਨ੍ਹਾਂ ਮੰਗ ਕੀਤੀ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ 'ਤੇ ਪੰਜਾਬ ਦਾ ਕੰਟਰੋਲ ਹੋਣਾ ਚਾਹੀਦਾ ਹੈ, ਕਿਉਂਕਿ ਹੜ੍ਹਾਂ ਦਾ ਨੁਕਸਾਨ ਵੀ ਪੰਜਾਬ ਨੂੰ ਹੀ ਝੱਲਣਾ ਪੈਂਦਾ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਿੱਖ ਮਿਸਲਾਂ ਵੇਲੇ ਤੋਂ ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਅਸੀਂ ਭਾਵੇਂ ਆਪਸ ਵਿਚ ਲੱਖ ਲੜਦੇ ਰਹੀਏ, ਪਰ ਜਦੋਂ ਧਾੜਵੀ ਸਾਨੂੰ ਲੁੱਟਣ ਆਉਂਦੇ ਸੀ ਤਾਂ ਸਾਰੇ ਇਕੱਠੇ ਹੋ ਕੇ ਉਨ੍ਹਾਂ ਦਾ ਮੁਕਾਬਲਾ ਕਰਦੇ ਸੀ। ਹੜ੍ਹਾਂ ਵਿਚ ਵੀ ਪੰਜਾਬੀਆਂ ਦਾ ਉਹੀ ਚਰਿੱਤਰ ਵੇਖਣ ਨੂੰ ਮਿਲਿਆ। ਸਾਰੀਆਂ ਸੰਸਥਾਵਾਂ, ਧਰਮਾਂ-ਜਾਤਾਂ ਦੇ ਲੋਕਾਂ ਤੇ ਹਰ ਪਾਰਟੀ ਦੇ ਸਿਆਸੀ ਆਗੂਆਂ ਨੇ ਹੜ੍ਹ ਪੀੜਤਾਂ ਦਾ ਦਰਦ ਵੰਡਾਇਆ। ਉਨ੍ਹਾਂ ਵਿਧਾਨ ਸਭਾ ਵਿਚ ਵੀ ਉਹੀ ਚਰਿੱਤਰ ਦਿਖਾ ਕੇ ਇਕਜੁੱਟਤਾ ਦਿਖਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਬਹਿਸ ਵਿਚੋਂ ਰਾਜਨੀਤੀ ਨਹੀਂ ਸਗੋਂ ਪੰਜਾਬੀਅਤ ਝਲਕਣੀ ਚਾਹੀਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.