Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਹੜ੍ਹਾਂ ਤੇ ਬਾਰਿਸ਼ਾਂ ਮਗਰੋਂ ਬੀਮਾਰੀਆਂ ਨਾਲ ਨਜਿੱਠਣ ਲਈ Alert 'ਤੇ ਸਿਹਤ ਵਿਭਾਗ, ਵੱਡੇ ਹੁਕਮ ਜਾਰੀ

10 ਸਤੰਬਰ, 2025 01:16 PM

ਜਲੰਧਰ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਬੀਤੇ ਦਿਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਸਮੀਖਿਆ ਮੀਟਿੰਗ ਕੀਤੀ ਅਤੇ ਸਿਹਤ ਵਿਭਾਗ ਅਤੇ ਨਗਰ ਨਿਗਮ ਜਲੰਧਰ ਨੂੰ ਹਾਲ ਹੀ ਵਿਚ ਆਏ ਹੜ੍ਹਾਂ ਅਤੇ ਲਗਾਤਾਰ ਮੀਂਹ ਤੋਂ ਬਾਅਦ ਪਾਣੀ ਅਤੇ ਮੱਛਰ ਤੋਂ ਪੈਦਾ ਹੋਣ ਵਾਲੀਆਂ ਬੀਮਾਰੀਆਂ ਵਿਰੁੱਧ ਇਕ ਵਿਸ਼ਾਲ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਸਿਹਤ ਮੰਤਰੀ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਬੀਮਾਰੀਆਂ, ਖ਼ਾਸ ਕਰਕੇ ਦਸਤ ਦੇ ਸੰਭਾਵੀ ਫੈਲਾਅ ਲਈ ਤਿਆਰੀ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੀਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿਚ ਪਾਣੀ ਦੀ ਜਾਂਚ ਅਤੇ ਕਲੋਰੀਨੇਸ਼ਨ ਨੂੰ ਤਰਜੀਹ ਦਿੱਤੀ ਜਾਵੇ।


ਡਾ. ਬਲਬੀਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਿਲ੍ਹੇ ਭਰ ਵਿਚ ਖੜ੍ਹੇ ਪਾਣੀ ਦੀ ਨਿਕਾਸੀ ਅਤੇ ਢੁਕਵੀਂ ਫੌਗਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਮੱਛਰਾਂ ਤੋਂ ਹੋਣ ਵਾਲੀਆਂ ਬੀਮਾਰੀਆਂ ਨੂੰ ਰੋਕਣ ਲਈ ਡੇਂਗੂ ਦੇ ਲਾਰਵੇ ਦੀ ਜਾਂਚ ਲਈ ਇਕ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾਵੇਗੀ। ਇਸ ਦੌਰਾਨ ਸਿਹਤ ਮੰਤਰੀ ਨੇ ਜਲੰਧਰ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ ਕਿ ਉਨ੍ਹਾਂ ਨੇ ਮਜ਼ਬੂਤ ਹੜ੍ਹ ਕੰਟਰੋਲ ਪ੍ਰਬੰਧਾਂ ਕਾਰਨ ਜ਼ਿਲ੍ਹੇ ਨੂੰ ਹੜ੍ਹ ਵਰਗੀ ਸਥਿਤੀ ਤੋਂ ਬਚਾਇਆ, ਜਿਸ ਦੇ ਨਤੀਜੇ ਵਜੋਂ ਸਤਲੁਜ ਦਰਿਆ ਵਿਚ ਪਾਣੀ ਦੇ ਭਾਰੀ ਵਹਾਅ ਦੇ ਬਾਵਜੂਦ ਜ਼ਿਲ੍ਹੇ ਭਰ ਵਿਚ ਬੰਨ੍ਹਾਂ ਵਿਚ ਕੋਈ ਪਾੜ ਨਹੀਂ ਪਿਆ।

 

ਸਿਹਤ ਮੰਤਰੀ ਨੇ ਲੋਕਾਂ ਨੂੰ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਸਿਹਤ ਹੈਲਪਲਾਈਨ 104 ’ਤੇ ਡਾਇਲ ਕਰਨ ਦੀ ਅਪੀਲ ਕੀਤੀ ਅਤੇ ਭਰੋਸਾ ਦਿੱਤਾ ਕਿ 24 ਘੰਟੇ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਡਾ. ਬਲਬੀਰ ਸਿੰਘ ਨੇ ਗੈਰ-ਸਰਕਾਰੀ ਸੰਗਠਨਾਂ ਅਤੇ ਸਮਾਜ ਸੇਵਕਾਂ ਦੀ ਭੂਮਿਕਾ ਨੂੰ ਸਵੀਕਾਰ ਕਰਦੇ ਹੋਏ ਆਈ. ਐੱਮ. ਏ., ਰੋਟਰੀ ਕਲੱਬ, ਡਿਵਾਈਨ ਓਂਕਾਰ ਮਿਸ਼ਨ ਯੂ. ਕੇ. ਤੇ ਅਮਰੀਕਾ ਤੋਂ ਸਮਾਜ ਸੇਵਕ ਅਮਰਜੀਤ ਸਿੰਘ ਸਮੇਤ ਸੰਗਠਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਗੁਰਦਾਸਪੁਰ ਅਤੇ ਪਠਾਨਕੋਟ ਵਿਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਸਮੂਹਿਕ ਤੌਰ ’ਤੇ 30 ਚੈੱਕ ਸੌਂਪੇ।

 

ਸਿਹਤ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ 60,000 ਕਰੋੜ ਰੁਪਏ ਦੇ ਬਕਾਏ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਹ ਫੰਡ ਹੜ੍ਹਾਂ ਨਾਲ ਨੁਕਸਾਨੇ ਗਏ ਬੁਨਿਆਦੀ ਢਾਂਚੇ ਦੀ ਮੁਰੰਮਤ ਲਈ ਬਹੁਤ ਜ਼ਰੂਰੀ ਹਨ। ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਵਿਧਾਇਕ ਇੰਦਰਜੀਤ ਕੌਰ ਮਾਨ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਿਵੇਕ ਮੋਦੀ, ਐਸਡੀਐਮ-2 ਸ਼ਾਇਰੀ ਮਲਹੋਤਰਾ, ਡਾ. ਰਮਨ ਗੁਪਤਾ, ਨਿਤਿਨ ਕੋਹਲੀ, ਦਿਨੇਸ਼ ਢੱਲ, ਸੀਨੀਅਰ ਡਿਪਟੀ ਮੇਅਰ ਬਲਬੀਰ ਬਿੱਟੂ, ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ ਅਤੇ ਹੋਰ ਵੀ ਮੌਜੂਦ ਸਨ।

 


ਆਈ. ਐੱਮ. ਏ. ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਆਇਆ ਅੱਗੇ, ਰਾਹਤ ਕਾਰਜਾਂ ਲਈ ਪ੍ਰਦਾਨ ਕੀਤੀ ਸਮੂਹਿਕ ਸਹਾਇਤਾ
ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐੱਮ. ਏ.) ਜਲੰਧਰ ਹਾਲ ਹੀ ਵਿਚ ਆਏ ਹੜ੍ਹਾਂ ਅਤੇ ਲਗਾਤਾਰ ਬਾਰਿਸ਼ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਰਾਹਤ ਅਤੇ ਭਲਾਈ ਉਪਾਵਾਂ ਵਿਚ ਸਰਗਰਮ ਹੋ ਗਿਆ ਹੈ। ਆਈ. ਐੱਮ. ਏ. ਦੇ ਪ੍ਰਧਾਨ ਡਾ: ਐਮਐਸ ਭੂਟਾਨੀ, ਸਾਬਕਾ ਪ੍ਰਧਾਨ ਡਾ: ਯਸ਼ ਸ਼ਰਮਾ, ਸੀਨੀਅਰ ਮੈਂਬਰ ਡਾ. ਰਾਜੇਸ਼ ਵਿੱਗ, ਸਕੱਤਰ ਡਾ. ਪੂਜਾ ਅਤੇ ਡਾ. ਯੂ. ਐੱਸ. ਘਈ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਸਰਜਨ ਡਾ: ਰਮਨ ਗੁਪਤਾ ਦੀ ਮੌਜੂਦਗੀ ਵਿਚ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਰਾਹਤ ਕਾਰਜਾਂ ਲਈ 1,00,000 ਰੁਪਏ ਦਾ ਚੈੱਕ ਸੌਂਪਿਆ। ਇਸ ਤੋਂ ਇਲਾਵਾ ਕੈਪੀਟਲ ਹਸਪਤਾਲ ਦੇ ਡਾ. ਸੀ. ਐੱਸ. ਪਰੂਥੀ ਨੇ ਆਈ. ਐੱਮ. ਏ. ਦੇ ਸਹਿਯੋਗ ਨਾਲ 2,00,000 ਰੁਪਏ ਦਾ ਇਕ ਹੋਰ ਚੈੱਕ ਦਾਨ ਕੀਤਾ। ਰੋਟਰੀ ਕਲੱਬ ਜਲੰਧਰ ਸਿਟੀ ਦੇ ਮੈਂਬਰਾਂ ਨੇ ਸਮਾਗਮ ਦੌਰਾਨ ਸਿਹਤ ਮੰਤਰੀ ਨੂੰ ਰਾਹਤ ਕਿੱਟਾਂ ਵੀ ਸੌਂਪੀਆਂ।

 

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ