ਪੰਜਾਬ ਵਿੱਚ ਹੜ੍ਹਾਂ ਕਾਰਨ ਹਾਲਤ ਵਿਗੜੇ ਹੋਏ ਹਨ। ਪੰਜਾਬ ਦੇ ਲੋਕ ਆਪਣੇ ਘਰਾਂ ਤੋਂ ਬੇਘਰ ਹੋ ਗਏ ਹਨ। ਮੁਸ਼ਕਲ ਸਮੇਂ 'ਚ ਸੁਪਰਸਟਾਰ ਸਲਮਾਨ ਖਾਨ ਨੇ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਹੱਥ ਵਧਾਇਆ ਹੈ। ਹੜ੍ਹ ਪੀੜਤ ਲੋਕਾਂ ਨੂੰ ਲੋੜ ਪੈਣ 'ਤੇ ਸਲਮਾਨ ਖਾਨ ਵਲੋਂ ਕਿਸ਼ਤੀਆਂ ਦਿੱਤੀਆਂ ਜਾਣ ਬਾਰੇ ਕਿਹਾ ਗਿਆ ਹੈ। ਦੱਸਿਆ ਜਾਂਦਾ ਹੈ ਕਿ ਮਸ਼ਹੂਰ ਗਾਇਕ ਜਸਬੀਰ ਸਿੰਘ ਜੱਸੀ ਵਲੋਂ ਸਲਮਾਨ ਖਾਨ ਤੋਂ ਮਦਦ ਮੰਗੀ ਗਈ ਹੈ।
ਜ਼ਿਕਰਯੋਗ ਹੈ ਕਿ ਸਲਮਾਨ ਖਾਨ ਅਕਸਰ ਲੋਕਾਂ ਦੀ ਮਦਦ ਕਰਦੇ ਹਨ ਤੇ ਉਨ੍ਹਾਂ ਦਾ ਬੀਇੰਗ ਹਿਊਮਨ ਫਾਊਂਡੇਸ਼ਨ ਵੀ ਇਸ ਤਰ੍ਹਾਂ ਲੋਕਾਂ ਦੀ ਮਦਦ ਕਰਦਾ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਇਲਾਵਾ ਸੰਜੇ ਦੱਤ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਉਹ ਇਸ ਮੁਸੀਬਤ ਦੇ ਸਮੇਂ ਵਿੱਚ ਪੰਜਾਬ ਦੇ ਨਾਲ ਹਨ। ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੇ ਇਹ ਵੀ ਐਲਾਨ ਕੀਤਾ ਸੀ ਕਿ ਉਹ ਆਪਣੀ ਫਿਲਮ ਮੇਹਰ ਦੀ ਪਹਿਲੇ ਦਿਨ ਦੀ ਸਾਰੀ ਕਮਾਈ ਹੜ੍ਹ ਪੀੜਤਾਂ ਦੀ ਮਦਦ ਲਈ ਦਾਨ ਕਰਨਗੇ। ਇਸ ਦੇ ਨਾਲ ਹੀ ਲੋਕਾਂ ਦੇ ਮਸੀਹਾ ਸੋਨੂੰ ਸੂਦ, ਇੱਕ ਵਾਰ ਫਿਰ ਸੰਕਟ ਦੇ ਸਮੇਂ ਲੋਕਾਂ ਦੀ ਮਦਦ ਲਈ ਸਭ ਤੋਂ ਅੱਗੇ ਹਨ।