ਚੰਡੀਗੜ੍ਹ : ਹੱਲੋਮਾਜਰਾ ’ਚ ਤਿੰਨ ਨੌਜਵਾਨ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਕੇ ਫ਼ਰਾਰ ਹੋ ਗਏ। ਸੈਕਟਰ-31 ਥਾਣਾ ਪੁਲਸ ਨੇ ਤਿੰਨ ਨੌਜਵਾਨਾਂ ’ਤੇ ਪਰਚਾ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਤੀਜੇ ਮੁਲਜ਼ਮ ਦੀ ਭਾਲ ਕਰ ਰਹੀ ਹੈ। ਪੀੜਤਾ ਮਾਤਾ-ਪਿਤਾ ਨਾਲ ਹੱਲੋਮਾਜਰਾ ਸਥਿਤ ਮਕਾਨ ’ਚ ਕਿਰਾਏ ’ਤੇ ਰਹਿੰਦੀ ਹੈ। ਇਸੇ ਮਕਾਨ ’ਚ ਤਿੰਨੋਂ ਮੁਲਜ਼ਮ ਵੀ ਕਿਰਾਏ ’ਤੇ ਰਹਿੰਦੇ ਸਨ। ਦੋਸ਼ ਹੈ ਕਿ ਤਿੰਨਾਂ ਨੇ ਮਿਲ ਕੇ ਨਾਬਾਲਗ ਬੱਚੀ ਨਾਲ ਜਬਰ-ਜ਼ਿਨਾਹ ਕੀਤਾ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੀੜਤਾ ਦੀ ਮਾਂ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ। ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
ਸੈਕਟਰ-31 ਥਾਣਾ ਪੁਲਸ ਨੇ ਮਾਮਲੇ ’ਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਤੀਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪੁਲਸ ਸੰਭਾਵਿਤ ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀ ਹੈ। ਪੁਲਸ ਪੀੜਤਾ ਦੇ ਬਿਆਨਾਂ ਤੇ ਹੋਰ ਸਬੂਤਾਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਘਟਨਾ ਨਾਲ ਜੁੜੇ ਹੋਰ ਪਹਿਲੂਆਂ ਦਾ ਪਤਾ ਲਗਾਇਆ ਜਾ ਰਿਹਾ ਹੈ।