Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਚੱਲਦਿਆਂ ਥਾਣਾ ਮੁਖੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ

01 ਦਸੰਬਰ, 2025 12:04 PM

ਮਾਨਸਾ : ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਐਲਾਨ ਹੁੰਦਿਆਂ ਹੀ ਮਾਨਸਾ ਪੁਲਸ ਨੇ ਮੋਰਚਾ ਸੰਭਾਲ ਲਿਆ ਹੈ। ਮਾਨਸਾ ਪੁਲਸ ਨੇ ਭਰੋਸਾ ਦਿੱਤਾ ਹੈ ਕਿ ਪਾਰਦਰਸ਼ੀ ਅਤੇ ਅਮਨ-ਅਮਾਨ ਨਾਲ ਇਹ ਚੋਣਾਂ ਕਰਵਾਈਆਂ ਜਾਣਗੀਆਂ ਅਤੇ ਕਿਸੇ ਤਰ੍ਹਾਂ ਦੀ ਕੋਈ ਹਿੰਸਕ ਵਾਰਦਾਤ ਨਹੀਂ ਹੋਣ ਦਿੱਤੀ ਜਾਵੇਗੀ। ਜਿਵੇਂ ਹੀ ਚੋਣਾਂ ਦਾ ਐਲਾਨ ਹੋਇਆ ਐੱਸ. ਐੱਸ. ਪੀ. ਭਾਗੀਰਥ ਸਿੰਘ ਮੀਨਾ ਨੇ ਪੁਲਸ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਕਿ ਪਾਰਦਰਸ਼ਤਾ ਅਤੇ ਨਿਰਪੱਖ ਢੰਗ ਨਾਲ ਇਹ ਚੋਣਾਂ ਹੋਣ ਅਤੇ ਕਿਸੇ ਤਰ੍ਹਾਂ ਦੀ ਕੋਈ ਹੁੱਲੜਬਾਜ਼ੀ, ਸ਼ਰਾਰਤਬਾਜ਼ੀ ਨਾ ਹੋਣ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਮਾਨਸਾ ਪੁਲਸ ਨਸ਼ਿਆਂ ਦੀ ਰੋਕਥਾਮ ਤੋਂ ਇਲਾਵਾ ਮਾਨਸਾ ’ਚ ਕਾਨੂੰਨ ਵਿਵਸਥਾ ਬਣਾ ਕੇ ਰੱਖਣ ਲਈ ਪੂਰੀ ਤਰ੍ਹਾਂ ਚੌਕਸ ਹੈ। ਐੱਸ. ਐੱਸ. ਪੀ. ਮੀਨਾ ਦੀ ਅਗਵਾਈ ’ਚ ਮਾਨਸਾ ਪੁਲਸ ਨੇ ਜ਼ਿਲਾ ਪ੍ਰੀਸ਼ਦ ਚੋਣਾਂ ’ਚ ਕਿਸੇ ਤਰ੍ਹਾਂ ਦੀ ਸ਼ਰਾਰਤਬਾਜ਼ੀ ਨਾ ਹੋਣ ਦੇਣ ਦੀ ਗੱਲ ਕਰਦਿਆਂ ਕਿਹਾ ਕਿ ਪੁਲਸ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਏਗੀ। ਜ਼ਿਕਰਯੋਗ ਹੈ ਕਿ ਚੋਣਾਂ ਦੇ ਸਮੇਂ ਅਕਸਰ ਹੁੱਲੜਬਾਜ਼ੀ, ਬਾਹਰਲੇ ਵਿਅਕਤੀ ਆਉਣ ਅਤੇ ਕੁਝ ਘਟਨਾਵਾਂ ਵਾਪਰਨ ਦੀ ਸੰਭਾਵਨਾ ਵਧ ਜਾਂਦੀ ਹੈ।

ਅਕਸਰ ਚੋਣਾਂ ਸਮੇਂ ਹਿੰਸਕ ਝੜਪਾਂ ਵੀ ਹੁੰਦੀਆਂ ਹਨ ਅਤੇ ਵੱਖ-ਵੱਖ ਚੋਣਾਂ ਲੜਣ ਵਾਲੇ ਉਮੀਦਵਾਰਾਂ ਦੇ ਸਮਰਥਕਾਂ ਵਿਚ ਇਤਰਾਜ਼ਬਾਜ਼ੀ ਅਤੇ ਦੂਸ਼ਣਬਾਜ਼ੀ ਤੋਂ ਇਲਾਵਾ ਖਿੱਚੋਤਾਣ ਵੀ ਹੁੰਦੀ ਹੈ। ਮਾਨਸਾ ਪੁਲਸ ਨੇ ਇਸ ਨੂੰ ਭਾਂਪ ਲਿਆ ਹੈ। ਐੱਸ. ਐੱਸ. ਪੀ. ਨੇ ਇਸ ਦੀ ਕਮਾਂਡ ਸੰਭਾਲਦਿਆਂ ਜ਼ਿਲਾ ਪ੍ਰੀਸ਼ਦ ਚੋਣਾਂ ਲਈ ਕਮਰ ਕੱਸ ਲਈ ਹੈ। ਜ਼ਿਲੇ ਭਰ ਦੇ ਥਾਣਿਆਂ ਦੇ ਮੁਖੀਆਂ ਦਾ ਤਬਾਦਲਾ ਕਰ ਕੇ ਉੱਥੇ ਨਵੀਆਂ ਨਿਯੁਕਤੀਆਂ ਕੀਤੀ ਗਈਆਂ ਹਨ ਅਤੇ ਪੁਲਸ ਨੂੰ ਸਖਤ ਹਦਾਇਤਾਂ ਦਿੱਤੀਆਂ ਹਨ ਕਿ ਇਨ੍ਹਾਂ ਚੋਣਾਂ ਵਿਚ ਕਿਸੇ ਵੀ ਉਮੀਦਵਾਰ ਨਾਲ ਪੁਲਸ ਕੋਈ ਲਗਾਵ ਆਦਿ ਪੈਦਾ ਨਾ ਹੋਣ ਦੇਵੇ। ਮਾਨਸਾ ਅੰਦਰ ਜ਼ਿਲਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਿਚ ਪਹਿਲਾਂ ਤੋਂ ਹੀ ਤਿਆਰੀਆਂ ਚੱਲ ਰਹੀਆਂ ਹਨ। ਸੰਭਾਵਨਾ ਸੀ ਕਿ ਅੱਜ-ਭਲਕੇ ਹੀ ਚੋਣਾਂ ਦਾ ਐਲਾਨ ਹੋ ਜਾਵੇਗਾ। ਚੋਣਾਂ ਦਾ ਐਲਾਨ ਹੁੰਦੇ ਹੀ ਜ਼ਿਲੇ ਭਰ ਅੰਦਰ ਇਹ ਚੋਣਾਂ ਲੜਣ ਦੇ ਚਾਹਵਾਨ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਦੀਆਂ ਸਰਗਰਮੀਆਂ ਵਧਣੀਆਂ ਸੁਭਾਵਿਕ ਹਨ। ਇਸ ਦੇ ਮੱਦੇਨਜ਼ਰ ਪੁਲਸ ਨੇ ਪੂਰੀ ਤਨਦੇਹੀ ਨਾਲ ਜ਼ਿਲਾ ਮਾਨਸਾ ਅੰਦਰ ਨਿਰਪੱਖ, ਪਾਰਦਰਸ਼ੀ ਅਤੇ ਅਮਨ-ਚੈਨ ਨਾਲ ਚੋਣਾਂ ਕਰਵਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਮਾਨਸਾ ਪੁਲਸ ਇਸ ਦੇ ਨਾਲ ਨਸ਼ਿਆਂ ਦੇ ਖਾਤਮੇ ਅਤੇ ਅਪਰਾਧ ਨੂੰ ਲੈ ਕੇ ਵੀ ਪੂਰੀ ਤਰ੍ਹਾਂ ਪੱਬਾਂ ਭਾਰ ਹੈ।

ਮੰਨਿਆ ਜਾਂਦਾ ਹੈ ਕਿ ਚੋਣਾਂ ਸਮੇਂ ਸ਼ਰਾਬ ਆਦਿ ਦੀ ਵਰਤੋਂ ਅਤੇ ਵੰਡ ਵੀ ਖੁੱਲ੍ਹੇਆਮ ਹੁੰਦੀ ਹੈ। ਮਾਨਸਾ ਪੁਲਸ ਇਸ ’ਤੇ ਤਿੱਖੀ ਨਜ਼ਰ ਰੱਖੇਗੀ ਅਤੇ ਇਨ੍ਹਾਂ ਚੋਣਾਂ ਵਿਚ ਸ਼ਰੇਆਮ ਨਸ਼ੇ, ਸ਼ਰਾਬ ਆਦਿ ਚੱਲਣ ’ਤੇ ਪੁਲਸ ਦੀ ਸਖਤਾਈ ਹੋਵੇਗੀ। ਐੱਸ. ਐੱਸ. ਪੀ. ਮੀਨਾ ਨੇ ਦੱਸਿਆ ਕਿ ਮਾਨਸਾ ਜ਼ਿਲੇ ਅੰਦਰ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ’ਚ ਨਿਰਪੱਖਤਾ, ਪਾਰਦਰਸ਼ਤਾ ਨੂੰ ਪਹਿਲ ਦਿੱਤੀ ਜਾਵੇਗੀ। ਪੁਲਸ ਦਾ ਕੰਮ ਲੋਕਾਂ ਦੀ ਸੁਰੱਖਿਆ, ਹਿਫਾਜਤ, ਸ਼ਰਾਰਤੀ ਵਿਅਕਤੀਆਂ ਤੋਂ ਸਾਵਧਾਨੀ ਅਤੇ ਕਿਸੇ ਤਰ੍ਹਾਂ ਦੀ ਹੁੱਲੜਬਾਜ਼ੀ ਆਦਿ ਨਾ ਹੋਣ ਦੇਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮਾਨਸਾ ਪੁਲਸ ਉਮੀਦਵਾਰਾਂ ਅਤੇ ਲੋਕਾਂ ਨੂੰ ਸੁਰੱਖਿਆ ਦੇਣ ਤੋਂ ਇਲਾਵਾ ਚੋਣਾਂ ਦੌਰਾਨ ਚੱਪੇ-ਚੱਪੇ ’ਤੇ ਡਿਊਟੀ 'ਤੇ ਰਹੇਗੀ। ਇਸ ਦੌਰਾਨ ਐੱਸ. ਐੱਸ. ਪੀ. ਨੇ ਦਿਨ ਸ਼ੁੱਕਰਵਾਰ ਨੂੰ ਜ਼ਿਲੇ ਦੇ ਵੱਖ-ਵੱਖ ਥਾਣਿਆਂ ਦਾ ਨਿਰੀਖਣ ਵੀ ਕੀਤਾ ਅਤੇ ਥਾਣਾ ਮੁਖੀਆਂ ਨਾਲ ਵਿਚਾਰਾਂ ਵੀ ਕੀਤੀਆਂ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ