Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵਿਖੇ ਕਾਵਿ-ਸੰਗ੍ਰਹਿ‘ਅਦਭੁਤ ਦੀ ਵਾਪਸੀ’ਤੇ ਵਿਚਾਰ-ਚਰਚਾ

23 ਫ਼ਰਵਰੀ, 2026 05:00 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਅੱਜ ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜੇ ਦੇ ਮੌਕੇ ’ਤੇ ਅਮਰਜੀਤ ਗਰੇਵਾਲ ਦੇ ਕਾਵਿ-ਸੰਗ੍ਰਹਿ ‘ਅਦਭੁਤ ਦੀ ਵਾਪਸੀ’ ’ਤੇ ਵਿਚਾਰ-ਚਰਚਾ ਦਾ ਆਯੋਜਨ ਕੀਤਾ ਗਿਆ। ਇਸ ਵਿਚਾਰ-ਚਰਚਾ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਪ੍ਰੋ. ਯੋਜਨਾ ਰਾਵਤ, ਡੀ.ਯੂ.ਆਈ. ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਸ਼ਾਮਲ ਹੋਏ।

ਵਿਚਾਰ-ਚਰਚਾ ਦੀ ਪ੍ਰਧਾਨਗੀ ਉੱਘੇ ਚਿੰਤਕ ਅਤੇ ਆਲੋਚਕ ਡਾ. ਮਨਮੋਹਨ ਵੱਲੋਂ ਕੀਤੀ ਗਈ। ਸਮਾਗਮ ਦਾ ਆਰੰਭ ਭਾਸ਼ਾ ਵਿਭਾਗ, ਪੰਜਾਬ ਦੀ ਵਿਭਾਗੀ ਧੁਨੀ ‘ਧਨੁ ਲੇਖਾਰੀ ਨਾਨਕਾ’ ਨਾਲ ਕੀਤਾ ਗਿਆ। ਡਾ. ਦਰਸ਼ਨ ਕੌਰ ਖੋਜ ਅਫ਼ਸਰ ਨੇ ਸਮੂਹ ਹਾਜ਼ਰੀਨ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਹੋਇਆਂ ਸਮਾਗਮ ਦੀ ਰੂਪਰੇਖਾ ਸਾਂਝੀ ਕੀਤੀ ਅਤੇ ‘ਅਦਭੁਤ ਦੀ ਵਾਪਸੀ’ ਪੁਸਤਕ ਨੂੰ ਮਨੁੱਖ ਦੇ ਅੰਦਰ ਚੱਲ ਰਹੀ ਮੌਨ ਯਾਤਰਾ ਦਾ ਦਸਤਾਵੇਜ਼ ਆਖਿਆ।

ਡਾ. ਮਨਮੋਹਨ ਨੇ ਪ੍ਰਧਾਨਗੀ ਭਾਸ਼ਣ ਵਿੱਚ ਆਖਿਆ ਕਿ ‘ਅਦਭੁਤ ਦੀ ਵਾਪਸੀ’ ਕਾਵਿ-ਸੰਗ੍ਰਹਿ ਨੂੰ ਉਤਰ-ਆਧੁਨਿਕ ਸਮਿਆਂ ਵਿਚ ਉਤਰ-ਮਾਨਵੀ ਪਹਿਲੂ ਤੋਂ ਸਮਝਣਾ ਬਹੁਤ ਜ਼ਰੂਰੀ ਹੈ। ਇਹ ਸਮੂਰਤ ਦਾ ਨਿਰੂਪਣ ਕਰਦੀ ਹੋਈ ਕਵਿਤਾ ਹੈ ਜੋ ਮੈਟਾ-ਨੈਰੇਟਿਵ ਸਿਰਜਦੀ ਹੈ। ਪ੍ਰੋ. ਯੋਜਨਾ ਰਾਵਤ ਨੇ ਕਿਹਾ ਕਿ ਹਥਲੀ ਪੁਸਤਕ ਇਕ ਅਦਭੁਤ ਪ੍ਰਯੋਗ ਹੈ ਜਿਸ ਵਿਚ ਮਾਨਵੀ ਜੀਵਨ ਦੀਆਂ ਅਨੰਤ ਸੰਭਾਵਨਾਵਾਂ ਦੀ ਗੱਲ ਕੀਤੀ ਗਈ ਹੈ। ਇਸ ਵਿਚ ਕਵੀ ਰੂੜ੍ਹ ਹੋ ਚੁੱਕੇ ਢਾਂਚਿਆਂ ਨੂੰ ਨਵੇਂ ਆਯਾਮ ਦਿੰਦਾ ਹੋਇਆ ਵਿਲੱਖਣ ਅਰਥ ਸਿਰਜਦਾ ਹੈ।

ਪ੍ਰੋ. ਪ੍ਰਵੀਨ ਕੁਮਾਰ ਨੇ ਪੜਚੋਲਵਾਂ ਪਰਚਾ ਪੜ੍ਹਦੇ ਹੋਏ ਆਖਿਆ ਕਿ ਇਹ ਪੁਸਤਕ ਸੁਪਰ-ਪੋਜ਼ੀਸ਼ਨ ਦਾ ਡਾਇਲੌਗ ਲੈ ਕੇ ਆਈ ਹੈ। ਉਨ੍ਹਾਂ ਅਨੁਸਾਰ ਇਹ ਕਵਿਤਾ ਅਜੋਕੇ ਸੁੱਤੇ ਮੁਨੱਖ ਨੂੰ ਹਲੂਣਦੀ ਹੋਈ ਆਖਦੀ ਹੈ ਕਿ ਸੰਸਾਰ ਭਾਸ਼ਾ ਤੋਂ ਪਰ੍ਹੇ ਹੈ।

 ਡਾ. ਪਰਮਜੀਤ ਸਿੰਘ ਨੇ ਭਾਵਪੂਰਤ ਪਰਚਾ ਪੜ੍ਹਦੇ ਹੋਏ ਆਖਿਆ ਕਿ ਇਸ ਪੁਸਤਕ ਵਿਚ ਬਿਰਤਾਂਤ ਨੂੰ ਲਗਾਤਾਰ ਤੋੜਨ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਅਦਭੁਤ ਦੀ ਵਾਪਸੀ ਉਸ ਅੰਦਰੂਨੀ ਜਾਗਰੂਕਤਾ ਦਾ ਪ੍ਰਗਟਾਵਾ ਹੈ ਜੋ ਆਪਣੇ-ਆਪ ਨੂੰ ਖੋਰਨ ਤੋਂ ਬਾਅਦ ਬਚਦੀ ਹੈ। ਡਾ. ਹਰਦੀਪ ਸਿੰਘ ਨੇ ਵਿਚਾਰ-ਚਰਚਾ ਨੂੰ ਅੱਗੇ ਵਧਾਉਂਦੇ ਹੋਏ ‘ਪੂਰਨ ਭਗਤ’ ਕਵਿਤਾ ਦੇ ਹਵਾਲੇ ਨਾਲ ਕਿਹਾ ਕਿ ਕਵੀ ਵਿਚਾਰ-ਦ੍ਰਿਸ਼ ਸਿਰਜਦਾ ਹੈ ਅਤੇ ਦ੍ਰਿਸ਼ ਦੇ ਸਿਰਜਣ ਨਾਲ ਅਰਥ ਵੀ ਬਦਲ ਦਿੰਦਾ ਹੈ। ਇਸ ਮੌਕੇ ਸ. ਮਨਮੋਹਨ ਸਿੰਘ ਦਾਊਂ ਵੱਲੋਂ ਕਾਵਿ-ਚਿੱਤਰ ‘ਸਫ਼ੈਦ ਰੰਗ ਵਿਚ ਸੂਹੇ ਰੰਗ ਦੀ ਆਭਾ: ਅਮਰਜੀਤ ਗਰੇਵਾਲ’ ਸ੍ਰੋਤਿਆਂ ਨਾਲ ਸਾਂਝਾ ਕੀਤਾ। ਕਵੀ ਅਮਰਜੀਤ ਗਰੇਵਾਲ ਹਥਲੀ ਪੁਸਤਕ ਵਿਚ ਦਰਜ ਕਵਿਤਾਵਾਂ ‘ਸੰਗਤ’ ਅਤੇ ‘ਪ੍ਰੇਮ’ ਨਾਲ ਸ੍ਰੋਤਿਆਂ ਦੇ ਰੂ-ਬ-ਰੂ ਹੋਏ।

ਸਮਾਗਮ ਦੇ ਅੰਤ ਵਿੱਚ ਡਾ. ਦਰਸ਼ਨ ਕੌਰ ਖੋਜ ਅਫ਼ਸਰ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਨਮਾਨ ਅਤੇ ਧੰਨਵਾਦ ਕੀਤਾ ਗਿਆ। ਮੰਚ ਦਾ ਸੰਚਾਲਨ ਮੈਡਮ ਦਿਲਪ੍ਰੀਤ ਵੱਲੋਂ ਬਾਖ਼ੂਬੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

 ਇਸ ਵਿਚਾਰ ਚਰਚਾ ਵਿੱਚ ਡਾ. ਕਮਲਦੀਪ ਕੌਰ, ਸ਼੍ਰੀਮਤੀ ਮਨਜੀਤ ਮੀਤ, ਧਿਆਨ ਸਿੰਘ ਕਾਹਲੋਂ, ਵਰਿੰਦਰ ਸਿੰਘ ਚੱਠਾ, ਸੁਧਾ ਜੈਨ, ਕੇਵਲਜੀਤ ਸਿੰਘ ਕੰਵਲ, ਡਾ. ਮੇਘਾ ਸਿੰਘ, ਪ੍ਰਿੰ. ਗੁਰਮੀਤ ਖਰੜ, ਗੁਰਚਰਨ ਸਿੰਘ, ਮਨਜੀਤ ਸਿੰਘ ਅਤੇ ਸਟੈਨੋਗ੍ਰਾਫ਼ੀ ਦੇ ਸਿਖਿਆਰਥੀ ਵੀ ਸ਼ਾਮਲ ਹੋਏ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ