Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵਿਖੇ ਕੌਮਾਂਤਰੀ ਨਾਰੀ ਦਿਹਾੜੇ ਨੂੰ ਸਮਰਪਿਤ ‘ਹੌਸਲਿਆਂ ਦੇ ਰੂ-ਬ-ਰੂ’ ਸਮਾਗਮ ਦਾ ਆਯੋਜਨ

10 ਮਾਰਚ, 2026 05:26 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵੱਲੋਂ ਕੌਮਾਂਤਰੀ ਨਾਰੀ ਦਿਹਾੜੇ ਨੂੰ ਸਰਪਿਤ ਸਮਾਗਮ ‘ਹੌਸਲਿਆਂ ਦੇ ਰੂ-ਬ-ਰੂ’ ਦਾ ਆਯੋਜਨ ਕੀਤਾ ਗਿਆ। ਸਮਾਗਮ ਦਾ ਆਰੰਭ ਭਾਸ਼ਾ ਵਿਭਾਗ, ਪੰਜਾਬ ਦੀ ਵਿਭਾਗੀ ਧੁਨੀ ‘ਧਨੁ ਲੇਖਾਰੀ ਨਾਨਕਾ’ ਨਾਲ ਕੀਤਾ ਗਿਆ। ਡਾ. ਦਰਸ਼ਨ ਕੌਰ ਖੋਜ ਅਫ਼ਸਰ ਨੇ ਸਮੂਹ ਹਾਜ਼ਰੀਨ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਹੋਇਆਂ ਸਮਾਗਮ ਦੀ ਰੂਪ ਰੇਖਾ ਸਾਂਝੀ ਕੀਤੀ ਅਤੇ ਆਖਿਆ ਕਿ ਔਰਤ ਸਮਾਜ ਦਾ ਕੇਵਲ ਹਿੱਸਾ ਨਹੀਂ ਸਗੋਂ ਸਮਾਜ ਦੀ ਬੁਨਿਆਦ ਹੈ।

ਉੱਘੀ ਕਵਿੱਤਰੀ ਸੁਖਵਿੰਦਰ ਅੰਮ੍ਰਿਤ ਨੇ ਆਖਿਆ ਕਿ ਔਰਤ ਦੀ ਹਸਤੀ ਉਸ ਨਦੀ ਵਾਂਗ ਹੈ ਜੋ ਰਾਹ ਦੇ ਪੱਥਰ ਨੂੰ ਤਰਾਸ਼ ਕੇ ਨਵਾਂ ਰੂਪ ਦਿੰਦੀ ਹੈ। ਇਸ ਮੌਕੇ ਉਨ੍ਹਾਂ ਨੇ ਨਾਰੀ ਮੁੱਦਿਆਂ ਨੂੰ ਮੁਖ਼ਾਤਿਬ ਆਪਣੀਆਂ ਕਈ ਰਚਨਾਵਾਂ ਜਿਵੇਂ ‘ਮੈਂ ਕੇਵਲ ਮਿੱਟੀ ਨਹੀਂ’, ‘ਮਾਵਾਂ ਤੇ ਧੀਆਂ’, ‘ਨੀ ਫੁੱਲਾਂ ਵਰਗੀਓ ਕੁੜੀਓ’, ‘ਭ੍ਰਮਣ’ ਆਦਿ ਸ੍ਰੋਤਿਆਂ ਨਾਲ ਸਾਂਝੀਆਂ ਕੀਤੀਆਂ।

ਪ੍ਰੋ. ਗੁਰਦੇਵ ਪਾਲ, ਸਾਬਕਾ ਪ੍ਰਿੰਸੀਪਲ, ਸਰਕਾਰੀ ਕਾਲਜ, ਡੇਰਾਬੱਸੀ ਨੇ ਆਖਿਆ ਕਿ ਮਾਂ ਦੀ ਪਰਵਰਿਸ਼ ਹੀ ਉਹ ਪਹਿਲਾ ਸਕੂਲ ਹੁੰਦਾ ਹੈ ਜਿੱਥੇ ਬੱਚਿਆਂ ਦੇ ਵਿਚਾਰ ਅਤੇ ਮੁੱਲ ਘੜੇ ਜਾਂਦੇ ਹਨ। ਇਸ ਲਈ ਮਾਵਾਂ ਦਾ ਫ਼ਰਜ਼ ਹੈ ਕਿ ਉਹ ਧੀ ਅਤੇ ਪੁੱਤਰ ਦੋਵਾਂ ਨੂੰ ਬਰਾਬਰੀ ਦੇ ਮੌਕਿਆਂ ਨਾਲ ਪਾਲਣ, ਤਾਂ ਜੋ ਸਮਾਜ ਵਿੱਚ ਸਮਾਨਤਾ ਅਤੇ ਸੰਵੇਦਨਾ ਦੀ ਮਜ਼ਬੂਤ ਨੀਂਹ ਬੱਝ ਸਕੇ।

ਪਰਵਾਸੀ ਕਹਾਣੀਕਾਰਾ ਗੁਰਮੀਤ ਪਨਾਗ ਨੇ ਆਪਣੇ ਪਰਵਾਸ ਦੇ ਤਜ਼ਰਬਿਆਂ ਸਬੰਧੀ ਗੱਲ ਕਰਦਿਆਂ ਆਖਿਆ ਕਿ ਪਰਵਾਸੀ ਔਰਤ ਦੋ ਸਭਿਆਚਾਰਾਂ ਦੇ ਦਰਮਿਆਨ ਆਪਣੀ ਪਛਾਣ ਅਤੇ ਸਪੇਸ ਸਿਰਜਣ ਲਈ ਨਿਰੰਤਰ ਸੰਘਰਸ਼ ਕਰਦੀ ਹੈ। ਨਵੇਂ ਮਾਹੌਲ ਵਿੱਚ ਰਹਿੰਦੇ ਹੋਏ ਵੀ ਉਹ ਆਪਣੀਆਂ ਜੜ੍ਹਾਂ ਨਾਲ ਸਬੰਧ ਬਣਾਈ ਰੱਖਣ ਦਾ ਯਤਨ ਕਰਦੀ ਰਹਿੰਦੀ ਹੈ।

ਇਸ ਮੌਕੇ ਜਗਤਾਰ ਸਿੰਘ ਜੋਗ, ਅਮਨਦੀਪ ਕੌਰ ਮੋਗਾ ਅਤੇ ਸਹਿਜਪ੍ਰੀਤ ਕੌਰ ਵੀ ਨਾਰੀ ਵਿਸ਼ਿਆਂ ਨਾਲ ਸਬੰਧਤ ਕਵਿਤਾਵਾਂ ਨਾਲ ਸ੍ਰੋਤਿਆਂ ਦੇ ਰੂ-ਬ-ਰੂ ਹੋਏ।

ਸਮਾਗਮ ਦੇ ਅੰਤ ਵਿੱਚ ਡਾ. ਦਰਸ਼ਨ ਕੌਰ ਖੋਜ ਅਫ਼ਸਰ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਨਮਾਨ ਅਤੇ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਦਿਲਪ੍ਰੀਤ ਵੱਲੋਂ ਬਾਖ਼ੂਬੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

ਇਸ ਵਿਚਾਰ ਚਰਚਾ ਵਿੱਚ ਕਰਮਜੀਤ ਕੌਰ, ਗੁਰਚਰਨ ਸਿੰਘ, ਸਰਮੁਖ ਸਿੰਘ, ਬਲਜੀਤ ਸਿੰਘ, ਮਨਜੀਤ ਸਿੰਘ ਅਤੇ ਸਟੈਨੋਗ੍ਰਾਫ਼ੀ ਦੇ ਸਿਖਿਆਰਥੀ ਵੀ ਸ਼ਾਮਲ ਹੋਏ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ