Wednesday, July 22, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

22 ਜੁਲਾਈ, 2026 05:24 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਮੈਜਿਸਟਰੇਟ, ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ  ਵੱਖ-ਵੱਖ ਰਾਜਨੀਤਿਕ ਪਾਰਟੀਆਂ, ਜਥੇਬੰਦੀਆਂ ਦੇ ਲੀਡਰਾਂ ਤੇ  ਅਹੁਦੇਦਾਰਾਂ ਵਲੋਂ ਕੀਤੇ ਜਾਣ ਵਾਲੇ ਜਲਸਿਆਂ, ਰੈਲੀਆਂ, ਰੋਸ ਧਰਨੇ ਆਦਿ ਮੌਕੇ ’ਤੇ ਕਿਸੇ ਵੀ ਐਨ.ਜੀ.ਓਜ਼, ਪ੍ਰਾਈਵੇਟ ਸਮਾਜਿਕ, ਮੰਦਿਰਾਂ, ਮਸਜਿਦਾਂ ਅਤੇ ਗੁਰਦੁਆਰਿਆਂ ਦੀਆਂ ਸੰਸਥਾਵਾਂ, ਵਪਾਰਕ ਸੰਸਥਾਵਾਂ/ਅਦਾਰਿਆਂ ਆਦਿ ਦੇ ਪ੍ਰਬੰਧਕਾਂ/ਅਹੁਦੇਦਾਰਾਂ ਵੱਲੋਂ ਵੱਖ-ਵੱਖ ਪ੍ਰੋਗਰਾਮ ਫੰਕਸ਼ਨ ਆਦਿ ਮੌਕੇ ’ਤੇ ਕਿਸੇ ਵੀ ਬਿਲਡਿੰਗ, ਪਬਲਿਕ ਸਥਾਨਾਂ, ਖੁੱਲੇ ਸਥਾਨਾਂ, ਪੰਡਾਲਾਂ ਵਿੱਚ ਲਾਉਡ ਸਪੀਕਰ ਆਦਿ ਦੀ ਵਰਤੋਂ ਲਈ ਅਤੇ ਕਿਸੇ ਵੱਲੋਂ ਵੀ ਵਿਆਹ ਸਾਦੀਆਂ, ਖੁਸ਼ੀ ਦੇ ਮੌਕਿਆ ਅਤੇ ਹੋਰ ਵੱਖ-ਵੱਖ ਮੌਕਿਆ ਆਦਿ ’ਤੇ ਮੈਰਿਜ ਪੈਲੇਸਾਂ, ਕਲੱਬਾਂ, ਹੋਟਲਾਂ ਅਤੇ ਖੁੱਲੇ ਸਥਾਨਾਂ ਆਦਿ ਵਿੱਚ ਡੀ.ਜੇ., ਆਰਕੈਸਟਰਾ, ਸੰਗੀਤਕ ਯੰਤਰ ਆਦਿ ਦੀ ਵਰਤੋਂ ਕਿਸੇ ਵੀ ਸਮੇਂ (ਦਿਨ ਜਾਂ ਰਾਤ) ਨੂੰ ਸਬੰਧਤ ਉਪ ਮੰਡਲ  ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੁਆਇਜ) ਐਕਟ 1956 ਵਿੱਚ ਦਰਜ ਸ਼ਰਤਾਂ ਤਹਿਤ  ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਏ ਜਾਣਗੇ ਅਤੇ ਲਿਖਤੀ ਪ੍ਰਵਾਨਗੀ ਲੈਣ ਉਪਰੰਤ ਇਹ ਅੰਡਰਟੇਕਿੰਗ ਦੇਣਗੇ ਕਿ ਅਵਾਜ਼ ਦਾ ਪੱਧਰ  10 ਡੀਬੀ(ਏ) ਤੋਂ ਜਿਆਦਾ ਨਹੀਂ ਹੋਵੇਗਾ। ਇਸ ਦੇ ਨਾਲ ਹੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਹਦਾਇਤਾਂ ਮੁਤਾਬਿਕ ਇਮਤਿਹਾਨ ਦੇ ਦਿਨਾਂ ਤੋਂ 15 ਦਿਨ ਪਹਿਲਾ ਕਿਸੇ ਵੀ ਲਾਊਡ ਸਪੀਕਰ ਆਦਿ ਦੀ ਪ੍ਰਵਾਨਗੀ ਨਾ ਦੇਣਾ ਸਬੰਧਤ ਉਪ ਮੰਡਲ ਮੈਜਿਸਟਰੇਟਸ ਯਕੀਨੀ ਬਣਾਉਣਗੇ।

  ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ  ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਲਾਊਡ ਸਪੀਕਰ ਅਤੇ ਕਿਸੇ ਵੀ ਹੋਰ ਸੰਗੀਤਕ ਯੰਤਰ ਆਦਿ ਚਲਾਉਣ ਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਉਕਤ ਕਿਸੇ ਵੀ ਆਵਾਜ਼ੀ ਅਤੇ ਸੰਗੀਤਕ ਯੰਤਰਾਂ ਆਦਿ ਦੇ ਕਿਸੇ ਵੀ ਬਿਲਡਿੰਗ ਵਿੱਚ ਅਤੇ ਸਥਾਨ ’ਤੇ ਚਲਾਉਣ/ਵਜਾਉਣ ’ਤੇ ਮੁਕੰਮਲ ਪਾਬੰਦੀ ਹੋਵੇਗੀ ਸਿਵਾਏ ਸੱਭਿਆਚਾਰਕ ਤੇ ਧਾਰਮਿਕ ਮੌਕਿਆਂ ’ਤੇ ਰਾਤ 10 ਤੋਂ ਅੱਧੀ ਰਾਤ 12 ਵਜੇ ਤੱਕ ਜਿਹੜੇ ਕਿ ਪੂਰੇ ਸਾਲ ਵਿੱਚ 15 ਦਿਨਾਂ ਤੋਂ ਵੱਧ ਨਹੀਂ ਹੋਣਗੇ ਅਤੇ ਅਵਾਜ਼ ਦਾ ਪੱਧਰ 10 ਡੀਬੀ(ਏ) ਤੋਂ ਜਿਆਦਾ ਨਹੀਂ ਹੋਵੇਗਾ। ਇਸ ਤੋਂ ਇਲਾਵਾ ਨਿੱਜੀ ਮਲਕੀਅਤ ਵਾਲੇ ਸਾਊਂਡ ਸਿਸਟਮ ਅਤੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਦੀ ਅਵਾਜ਼ ਦਾ ਪੱਧਰ 5 ਡੀਬੀ(ਏ) ਤੋਂ ਜਿਆਦਾ ਨਹੀਂ ਹੋਵੇਗਾ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਉਪ ਮੰਡਲ ਮੈਜਿਸਟਰੇਟ ਪਾਸ ਉਨ੍ਹਾਂ ਦੀ ਸਬ-ਡਵੀਜਨ ਵਿੱਚ ਕਿਸੇ ਵੱਲੋਂ ਵੀ ਸ਼ੋਰ ਪ੍ਰਦੂਸ਼ਣ ਸਬੰਧੀ ਕੋਈ ਸ਼ਿਕਾਇਤ ਪੇਸ਼ ਕੀਤੇ ਜਾਣ ’ਤੇ ਸਬੰਧਤ ਉਪ ਮੰਡਲ ਮੈਜਿਸਟਰੇਟ ਵੱਲੋਂ ਆਪਣੇ ਪੱਧਰ ’ਤੇ ਸਬੰਧਤ ਉਪ ਕਪਤਾਨ ਪੁਲਿਸ ਅਤੇ ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਹੁਸ਼ਿਆਰਪੁਰ ਨਾਲ ਤਾਲਮੇਲ ਕਰਕੇ ਪ੍ਰਾਪਤ ਹੋਈ ਸ਼ਿਕਾਇਤ ਸਬੰਧੀ ਮੌਕੇ ’ਤੇ ਜਾ ਕੇ ਲੋੜੀਂਦੀ ਪੜਤਾਲ ਕੀਤੀ ਜਾਵੇਗੀ ਅਤੇ ਸ਼ਿਕਾਇਤ ਸਹੀ ਪਾਏ ਜਾਣ ਤੇ ਮਾਨਯੋਗ ਅਦਾਲਤ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਉਕਤ ਐਕਟ ਤਹਿਤ, ਸ਼ਿਕਾਇਤ ਵਿੱਚ ਦਰਸਾਏ ਸ਼ੋਰ ਪ੍ਰਦੂਸਣ ਪੈਦਾ ਕਰਨ ਵਾਲੇ ਕਿਸੇ ਵੀ ਤਰ੍ਹਾਂ ਦੇ ਆਵਾਜੀ/ਸੰਗੀਤਕ ਯੰਤਰ ਨੂੰ ਹਟਵਾਕੇ ਆਪਣੇ ਕਬਜ਼ੇ ਵਿੱਚ ਲੈਣਗੇ ਅਤੇ ਉਕਤ ਐਕਟ ਤੇ ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ ਆਪਣੇ ਪੱਧਰ ’ਤੇ ਕਾਨੂੰਨੀ ਕਾਰਵਾਈ ਕਰਕੇ ਪ੍ਰਾਪਤ ਹੋਣ ਵਾਲੀ ਸ਼ਿਕਾਇਤ ਦਾ ਨਿਪਟਾਰਾ ਕਰਨਗੇ।
  ਜ਼ਿਲ੍ਹਾ ਮੈਜਿਸਟਰੇਟ ਨੇ ਇਹ ਵੀ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਵੱਲੋਂ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪ੍ਰਵਾਨਗੀ ਲੈਣ ਉਪਰੰਤ ਜਿਨ੍ਹਾਂ-ਜਿਨ੍ਹਾਂ ਥਾਵਾਂ ’ਤੇ ਇਹ ਲਾਉਡ ਸਪੀਕਰ, ਆਵਾਜੀ/ਸੰਗੀਤਕ ਯੰਤਰ ਆਦਿ ਚਲਾਏ ਜਾਣਗੇ, ਦੀ ਆਵਾਜ ਪ੍ਰੋਗਰਾਮ/ਫੰਕਸ਼ਨ ਵਾਲੇ ਸਥਾਨ, ਧਾਰਮਿਕ ਸਥਾਨ ਅਤੇ ਬਿਲਡਿੰਗ ਆਦਿ ਦੀ ਚਾਰਦੀਵਾਰੀ ਦੇ ਦਾਇਰੇ ਅੰਦਰ ਰਹਿਣੀ ਚਾਹੀਦੀ ਹੈ, ਜੋ ਕਿ ਭਾਰਤ ਸਰਕਾਰ ਵੱਲੋਂ ਜਾਰੀ ‘ਆਵਾਜੀ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000 ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14.02.2000 ਵਿੱਚ ਨਿਰਧਾਰਤ ਕੀਤੇ ਆਵਾਜੀ ਸਟੈਡਰਡ (ਸਬੰਧਤ ਜਗ੍ਹਾ ਦੇ ਆਵਾਜੀ ਸਟੈਂਡਰਡ) ਤੋਂ ਕਿਸੇ ਵੀ ਹਾਲਤ ਵਿੱਚ ਵੱਧ ਨਹੀਂ ਹੋਣੀ ਚਾਹੀਦੀ ਹੈ।
  ਸੀਨੀਅਰ ਪੁਲਿਸ ਕਪਤਾਨ , ਵਾਤਾਵਰਨ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਹੁਸ਼ਿਆਰਪੁਰ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਉਪ ਮੰਡਲ ਮੈਜਿਸਟਰੇਟ, ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆਂ ਵੱਲੋਂ ਸ਼ੋਰ ਪ੍ਰਦੂਸ਼ਣ ਰੋਕਣ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ, ਭਾਰਤ ਸਰਕਾਰ ਦੇ "ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000" ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ CWP 6213 of 2016 ਵਿੱਚ ਹੁਕਮ ਮਿਤੀ 22.07.2019 ਰਾਹੀਂ ਜਾਰੀ ਹਦਾਇਤਾਂ ਦੀ ਆਪਣੀ-ਆਪਣੀ ਸਬ-ਡਵੀਜਨ ਵਿੱਚ ਸਖਤੀ ਨਾਲ ਪਾਲਣਾ ਕਰਵਾਉਣਗੇ। ਇਹ ਹੁਕਮ  20-09-.26 ਤੱਕ ਜਾਰੀ ਰਹੇਗਾ।
 

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ