Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

14 ਮਈ, 2026 04:27 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) :  ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆ ਜ਼ਿਲ੍ਹੇ ਵਿੱਚ ਕਿਸੇ ਵੀ ਜਨਤਕ ਗਲੀ/ ਪਾਰਕ/ ਸਰਕਾਰੀ ਜਮੀਨ ਉੱਤੇ ਅਣ-ਅਧਿਕਾਰਤ ਤੌਰ ‘ਤੇ ਕਿਸੇ ਵੀ ਮੰਦਰ, ਚਰਚ, ਮਸੀਤ ਜਾਂ ਗੁਰਦੁਆਰੇ ਆਦਿ ਦੀ ਉਸਾਰੀ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। 
 
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕਿਸੇ ਵਿਭਾਗ ਦੇ ਅਧਿਕਾਰੀ ਵਲੋਂ ਜਨਤਕ ਸਥਾਨ ‘ਤੇ ਉਸਾਰੇ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ। ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਜਿੰਮੇਵਾਰੀ ਹੋਵੇਗੀ ਕਿ ਉਹ ਆਪਣੇ ਵਿਭਾਗ ਅਧੀਨ ਪੈਂਦੀ ਜਮੀਨ ਉੱਤੇ ਅਜਿਹੀ ਕੋਈ ਉਸਾਰੀ ਨਾ ਹੋਣ ਦੇਣ। ਇਸੇ ਤਰ੍ਹਾਂ ਨਗਰ ਕੌਂਸਲ ਦੀ ਜਮੀਨ ’ਤੇ ਸਬੰਧਤ ਕਾਰਜਸਾਧਕ ਅਫ਼ਸਰ, ਨਗਰ ਕੌਂਸਲ ਅਤੇ ਪੰਚਾਇਤੀ/ਸ਼ਾਮਲਾਟ/ ਮੁਸ਼ਤਰਕਾ ਮਾਲਕਾਂ ਦੀ ਜਮੀਨ ਉੱਤੇ ਅਜਿਹੀ ਕੋਈ ਉਸਾਰੀ ਨਾ ਹੋਣ ਬਾਬਤ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੀ ਜਿੰਮੇਵਾਰੀ ਹੋਵੇਗੀ। ਜੇਕਰ ਕਿਸੇ ਵਿਅਕਤੀ/ਸੰਸਥਾ ਵੱਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਦੀ ਕੋਸ਼ਿਸ ਕੀਤੀ ਜਾਂਦੀ ਹੈ ਤਾਂ ਸਬੰਧਤ ਪੁਲਿਸ ਸਟੇਸ਼ਨ ਦੇ ਅਧਿਕਾਰੀ ਨੂੰ ਉਕਤ ਵਿਅਕਤੀ ਖਿਲਾਫ਼ ਕਾਰਵਾਈ ਲਈ ਰਿਪੋਰਟ ਕੀਤੀ ਜਾਵੇ। 
ਜਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਕਿਸੇ ਵੀ ਜਨਤਕ ਸਥਾਨ, ਪਾਰਕ ਜਾਂ ਗਲੀਆਂ ਆਦਿ ਵਿੱਚ ਕਿਸੇ ਵੀ ਮੰਦਰ, ਚਰਚ, ਮਸੀਤ ਜਾਂ ਗੁਰਦੁਆਰੇ ਆਦਿ ਨੂੰ ਬਣਾਉਣ ਦੀ ਇਜਾਜਤ ਨਾ ਦਿੱਤੀ ਜਾਵੇ। 
 
ਬਿਨ੍ਹਾਂ ਮਨਜੂਰੀ ਡਰੋਨ ਚਲਾਉਣ ‘ਤੇ ਪਾਬੰਦੀ : 
ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਇੱਕ ਵੱਖਰੇ ਹੁਕਮ ਵਿੱਚ ਜ਼ਿਲ੍ਹੇ ਅੰਦਰ ਵੱਖ-ਵੱਖ ਸਥਾਨਾਂ ਉੱਤੇ ਮਨਾਏ ਜਾ ਰਹੇ ਵਿਆਹ/ ਧਾਰਮਿਕ ਸਮਾਗਮ ਅਤੇ ਹੋਰ ਪ੍ਰੋਗਰਾਮਾਂ ਵਿੱਚ ਬਿਨ੍ਹਾਂ ਮਨਜੂਰੀ ਡਰੋਨ ਚਲਾਉਣ ‘ਤੇ ਪੂਰਨ ਪਾਬੰਦੀ ਲਾਈ ਹੈ। ਜਿਕਰਯੋਗ ਹੈ ਕਿ ਪਿਛਲੇ ਦਿਨੀ ਸਰਹੱਦੀ ਜ਼ਿਲ੍ਹਿਆਂ ਵਿੱਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਰਾਹੀਂ ਮਾੜੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਜਿਸ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਇਹ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਅਜਿਹੀ ਕੋਈ ਘਟਨਾ ਨਾ ਵਾਪਰ ਸਕੇ। 
 
ਟਰੈਕਟਰ ਅਤੇ ਟਰੈਕਟਰ ਨਾਲ ਸਬੰਧਤ ਸੰਦਾਂ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ’ਤੇ ਰੋਕ : 
ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਜ਼ਿਲ੍ਹੇ ਅੰਦਰ ਟਰੈਕਟਰ ਅਤੇ ਟਰੈਕਟਰ ਨਾਲ ਸਬੰਧਤ ਸੰਦਾਂ ਆਦਿ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਿਕਰਯੋਗ ਹੈ ਕਿ ਰਾਜ ਅੰਦਰ ਬੀਤੀ ਦਿਨੀ ਕੁਝ ਅਜਿਹੀਆਂ ਘਟਨਾਵਾਂ ਵਾਪਰੀਆਂ ਜਿਨ੍ਹਾਂ ਵਿੱਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਲਗੀਆਂ ਅਤੇ ਇਕ ਨੌਜਵਾਨ ਦੀ ਮੌਤ ਹੋ ਗਈ ਜਿਸ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ। ਇਹ ਸਾਰੇ ਹੁਕਮ 12 ਜੁਲਾਈ 2026 ਤੱਕ ਲਾਗੂ ਰਹਿਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ