Friday, July 31, 2026
BREAKING
ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ' ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...'' PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ ਭਾਰਤ ਵੱਲੋਂ ਸ਼੍ਰੀਲੰਕਾ ਨੂੰ ਦਿੱਤੀ ਜਾ ਰਹੀ ਮਦਦ 7.5 ਬਿਲੀਅਨ ਅਮਰੀਕੀ ਡਾਲਰ ਤੋਂ ਪਾਰ ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਪੰਜਾਬ

ਜ਼ਿਲ੍ਹੇ 'ਚ ਪਰਾਲੀ ਸਾੜਣ ਦੇ 6 ਕੇਸਾਂ ਵਿੱਚ ਕਿਸਾਨਾਂ ਨੂੰ ਲਾਇਆ ਵਾਤਾਵਰਨ ਮੁਆਵਜ਼ਾ, ਐਫ. ਆਈ ਆਰ. ਦਰਜ

ਜ਼ਿਲ੍ਹੇ 'ਚ ਪਰਾਲੀ ਸਾੜਣ ਦੇ 6 ਕੇਸਾਂ ਵਿੱਚ ਕਿਸਾਨਾਂ ਨੂੰ ਲਾਇਆ ਵਾਤਾਵਰਨ ਮੁਆਵਜ਼ਾ, ਐਫ. ਆਈ ਆਰ. ਦਰਜ

04 ਨਵੰਬਰ, 2025 07:50 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤਾਂ ਵਿੱਚ ਅੱਗ ਨਾ ਲਾਉਣ ਲਈ ਕੀਤੇ ਜਾ ਰਹੇ ਜਾਗਰੂਕਤਾ ਉਪਰਾਲਿਆ ਦੇ ਨਾਲ-ਨਾਲ ਫਸਲਾਂ ਦੀ ਰਹਿੰਦ ਖੂਹੰਦ ਨੂੰ ਸਾੜਨ ਦੇ ਮਾਮਲਿਆਂ ਤੇ ਵੀ ਪੈਨੀ ਨਜ਼ਰ ਰੱਖੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਨਿਰਦੇਸ਼ਾ ' ਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਲਾਇਆ ਟੀਮਾਂ ਇਸ ਦਿਸ਼ਾ ਵਿਚ ਲਗਾਤਾਰ ਕਾਰਜਸ਼ੀਲ ਹਨ।
ਖੇਤਾਂ ਵਿੱਚ ਅੱਗ ਲਾਉਣ ਦੇ ਮਾਮਲਿਆਂ ਬਾਰੇ ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸਨਰ (ਵਿਕਾਸ) ਅਵਨੀਤ ਕੌਰ ਨੇ ਦੱਸਿਆ ਕਿ ਜ਼ਿਲੇ ਵਿੱਚ ਪਿਛਲੇ ਸਾਲਾਂ ਦੌਰਾਨ ਮੌਜੂਦਾ ਸਮੇਂ ਤੱਕ ਅਜਿਹੇ ਮਾਮਲਿਆ ਵਿੱਚ ਕਮੀ ਦਰਜ਼ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਸਾਲ 2023 ਦੌਰਾਨ 61 ਸਈਟਾਂ, ਸਾਲ 2024 ਦੌਰਾਨ 12 ਸਾਈਟਾਂ ਅਤੇ ਇਸ ਸੀਜ਼ਨ ਵਿੱਚ ਹੁਣ ਤੱਕ 8 ਸਾਈਟਾਂ 'ਤੇ ਅੱਗ ਲੱਗਣ ਦੇ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣ ਦੇ 6 ਕੇਸਾਂ ਵਿੱਚ ਮੋਨੀਟਰਿੰਗ ਟੀਮਾਂ ਵਲੋਂ ਕਿਸਾਨਾਂ ਤੇ ਸਖਤ ਕਾਰਵਾਈ ਕਰਦੇ ਹੋਏ 45000 ਰੁਪਏ ਦਾ ਵਾਤਾਵਰਣ ਮੁਆਵਜਾ, ਐਫ.ਆਈ.ਆਰ ਅਤੇ ਅੱਗ ਲੱਗਣ ਵਾਲੇ ਖੇਤਾਂ ਦੀ ਖਸਰਾ ਗਿਰਦਾਵਰੀ ਵਿੱਚ ਲਾਲ ਐਂਟਰੀ ਦਰਜ ਕੀਤੀ ਗਈ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬਣਾਇਆ ਟੀਮਾਂ ਵੱਲੋਂ ਸਬੰਧਤ ਐਸ ਡੀ ਐਮਜ਼ ਦੀ ਅਗਵਾਈ ਹੇਠ ਕਿਸਾਨਾਂ ਨਾਲ ਪਿੰਡ ਪੱਧਰ ਤੇ ਮੀਟਿੰਗਾਂ ਅਤੇ ਪੁਲੀਸ ਪਾਰਟੀਆਂ ਵਲੋਂ ਫੀਲਡ ਵਿੱਚ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਕਲੱਸਟਰ ਅਫਸਰਾਂ ਅਤੇ ਵਿਲੇਜ਼ ਲੈਵਲ ਨੋਡਲ ਅਫਸਰ ਵੀ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ। ਮੁੱਖ ਖੇਤੀਬਾੜੀ ਅਫਸਰ ਡਾ ਰਾਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਜਿਲੇ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਪ੍ਰਬੰਧਨ ਲਈ 2716 ਮਸ਼ੀਨਾਂ ਅਤੇ ਇੰਨਸੀਟੂ ਪ੍ਰਬੰਧਨ ਲਈ ਮਸ਼ੀਨਾਂ ਸਬਸਿਡੀ ਤੇ ੳਪਲੱਬਧ ਕਰਵਾਈਆਂ ਗਈਆਂ ਹਨ।ਹਰ ਇੱਕ ਕਿਸਾਨ ਦੇ ਫੀਲਡ ਨੂੰ ਪਿੰਡ ਵਿੱਚ ਕਿਸਾਨਾਂ, ਕਸਟਮ ਹਾਇਰਿੰਗ ਸੈਂਟਰ ਅਤੇ ਕੋਅਪ੍ਰੇਟਿਵ ਸੋਸਾਇਟੀਆਂ ਕੋਲ ਮੌਜੂਦ ਪਰਾਲੀ ਪ੍ਰਬੰਧਨ ਮਸ਼ੀਨਾਂ ਨਾਲ ਮੈਪਿੰਗ ਕੀਤਾ ਗਿਆ ਹੈ ਅਤੇ ਵਿਲੇਜ਼ ਨੋਡਲ ਅਫਸਰਾਂ ਵਲੋਂ ਛੋਟੇ ਅਤੇ ਜਰੂਰਤਮੰਦ ਕਿਸਾਨਾਂ ਨੂੰ ਪਹਿਲ ਦੇ ਆਧਾਰ 'ਤੇ ਮਸ਼ੀਨਰੀ ਪਹੁੰਚਾਈ ਜਾ ਰਹੀ ਹੈ।ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਗਾਲਣ ਲਈ ਡੀਕੰਪੋਜ਼ਰ ਸਪਰੇਅ ਦੇ ਪ੍ਰਦਰਸ਼ਨੀ ਪਲਾਟ ਲਗਾਏ ਜਾ ਰਹੇ ਹਨ।ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੁਆਰਾ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਪਿੰਡ ਅਤੇ ਬਲਾਕ ਲੈਵਲ ਤੇ ਕਿਸਾਨ ਟਰੇਨੰਗ ਕੈਪ ਲਗਾਏ ਗਏ, ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਅਤੇ ਸਕੂਲਾਂ ਵਿੱਚ ਬੱਚਿਆਂ ਪਰਾਲੀ ਪ੍ਰਬੰਧਨ ਸਬੰਧੀ ਭਾਸ਼ਣ, ਲੇਖ ਅਤੇ ਪੇਟਿੰਗ ਮੁਕਾਬਲੇ ਕਰਵਾਏ ਗਏ ਹਨ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ