Monday, February 23, 2026
BREAKING
IDFC First Bank 'ਚ 590 ਕਰੋੜ ਦਾ ਵੱਡਾ ਫਰੌਡ, ਨਿਵੇਸ਼ਕਾਂ ਦੇ 14,000 ਕਰੋੜ ਡੁੱਬੇ, ਸ਼ੇਅਰ 20% ਡਿੱਗੇ ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ" ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: 'ਆਪ' ਨੇ ਭਾਜਪਾ ਨੂੰ ਦੱਸਿਆ 'ਪੰਜਾਬ ਵਿਰੋਧੀ' ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ ਚਾਂਦੀ 'ਚ ਆਇਆ ਭਾਰੀ ਉਛਾਲ, ਜਾਣੋ ਕੀਮਤਾਂ ਨੂੰ ਲੈ ਕੇ ਮਾਹਰ ਕੀ ਦੇ ਰਹੇ ਹਨ ਸੰਕੇਤ ਅਨਿਲ ਅੰਬਾਨੀ ਨੂੰ ਬੰਬੇ ਹਾਈ ਕੋਰਟ ਤੋਂ ਵੱਡਾ ਝਟਕਾ, ਅੰਤਰਿਮ ਰਾਹਤ ਰੱਦ ਹੁਣ ਚੰਡੀਗੜ੍ਹ ਦੇ Nexus Elante Mall ਖੁੱਲ੍ਹ ਗਿਆ Malabar Gold & Diamonds ਦਾ ਸ਼ੋਅਰੂਮ

ਪੰਜਾਬ

ਜ਼ਿਲ੍ਹੇ ਵਿਚ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ

ਜ਼ਿਲ੍ਹੇ ਵਿਚ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ

16 ਜਨਵਰੀ, 2026 03:56 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਵੱਲੋਂ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਰਿੱਟ ਪਟੀਸ਼ਨ (ਸਿਵਲ) ਨੰਬਰ 72 ਆਫ਼ 1998 ਵਿਚ ਕੀਤੇ ਹੁਕਮ ਮਿਤੀ 18.07.2005, ਭਾਰਤ ਸਰਕਾਰ ਵੱਲੋਂ ਜਾਰੀ ‘ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000’ ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14.02.2000 ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਸਿਵਲ ਰਿੱਟ ਪਟੀਸ਼ਨ 6213 ਆਫ਼ 2016 ਵਿਚ ਮਿਤੀ 22.07.2019 ਨੂੰ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿਚ ਸ਼ੋਰ ਪ੍ਰਦੂਸ਼ਣ ’ਤੇ ਰੋਕ ਅਤੇ ਨਿਯੰਤਰਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਵੱਖ-ਵੱਖ ਸੰਸਥਾਵਾਂ ਅਤੇ ਅਦਾਰਿਆਂ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਜਥੇਬੰਦੀਆਂ ਦੇ ਲੀਡਰਾਂ ਤੇ ਅਹੁਦੇਦਾਰਾਂ ਵੱਲੋਂ ਕੀਤੇ ਜਾਣ ਵਾਲੇ ਜਲਸਿਆਂ, ਰੈਲੀਆਂ, ਰੋਸ ਧਰਨੇ ਆਦਿ, ਕਿਸੇ ਵੀ ਐਨ.ਜੀ.ਓਜ਼, ਪ੍ਰਾਈਵੇਟ, ਸਮਾਜਿਕ, ਮੰਦਿਰਾਂ, ਮਸਜਿਦਾਂ ਅਤੇ ਗੁਰਦੁਆਰਿਆਂ ਦੀਆਂ ਪ੍ਰਬੰਧਕੀ ਸੰਸਥਾਵਾਂ, ਵਪਾਰਕ ਸੰਸਥਾਵਾਂ/ਅਦਾਰਿਆਂ ਆਦਿ ਦੇ ਪ੍ਰਬੰਧਕਾਂ/ਅਹੁਦੇਦਾਰਾਂ ਵੱਲੋਂ ਵੱਖ-ਵੱਖ ਪ੍ਰੋਗਰਾਮ, ਸਮਾਗਮ ਆਦਿ ਮੌਕੇ ’ਤੇ ਕਿਸੇ ਵੀ ਬਿਲਡਿੰਗ, ਪਬਲਿਕ ਸਥਾਨਾਂ, ਖੁੱਲ੍ਹੇ ਸਥਾਨਾਂ, ਪੰਡਾਲਾਂ ਵਿਚ ਲਾਊਡ ਸਪੀਕਰ ਆਦਿ ਦੀ ਵਰਤੋਂ ਲਈ ਅਤੇ ਕਿਸੇ ਵੱਲੋਂ ਵੀ ਵਿਆਹਾਂ-ਸ਼ਾਦੀਆਂ, ਖੁਸ਼ੀ ਦੇ ਮੌਕਿਆਂ ਅਤੇ ਹੋਰ ਵੱਖ-ਵੱਖ ਮੌਕਿਆ ਆਦਿ 'ਤੇ ਮੈਰਿਜ ਪੈਲੇਸਾਂ, ਕਲੱਬਾਂ, ਹੋਟਲਾਂ ਅਤੇ ਖੁੱਲ੍ਹੇ ਸਥਾਨਾਂ ਆਦਿ ਵਿਚ ਡੀ. ਜੇ, ਆਰਕੈਸਟਰਾ, ਸੰਗੀਤਕ ਯੰਤਰ ਆਦਿ ਦੀ ਵਰਤੋਂ ਕਿਸੇ ਵੀ ਸਮੇਂ (ਦਿਨ ਜਾਂ ਰਾਤ), ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੁਆਇਸ) ਐਕਟ, 1956 ਵਿਚ ਦਰਜ ਸ਼ਰਤਾਂ ਤਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਏ ਜਾਣਗੇ। ਲਿਖਤੀ ਪ੍ਰਵਾਨਗੀ ਲੈਣ ਉਪਰੰਤ ਇਹ ਅੰਡਰਟੇਕਿੰਗ ਦੇਣੀ ਪਵੇਗੀ ਕਿ ਆਵਾਜ਼ ਦਾ ਪੱਧਰ 10 ਡੀ ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਹਦਾਇਤਾਂ ਮੁਤਾਬਿਕ ਇਮਤਿਹਾਨਾਂ ਦੇ ਦਿਨਾਂ ’ਚ ਪ੍ਰੀਖਿਆ ਤੋਂ 15 ਦਿਨ ਪਹਿਲਾਂ ਕਿਸੇ ਵੀ ਲਾਊਡ ਸਪੀਕਰ ਆਦਿ ਦੀ ਪ੍ਰਵਾਨਗੀ ਨਾ ਦੇਣਾ ਸਬੰਧਤ ਉਪ ਮੰਡਲ ਮੈਜਿਸਟਰੇਟ ਯਕੀਨੀ ਬਣਾਉਣਗੇ।

ਇਸੇ ਤਰ੍ਹਾਂ ਜ਼ਿਲ੍ਹੇ ਦੀ ਹਦੂਦ ਅੰਦਰ ਲਾਊਡ ਸਪੀਕਰ ਅਤੇ ਕਿਸੇ ਵੀ ਹੋਰ ਸੰਗੀਤਕ ਯੰਤਰ ਆਦਿ ਚਲਾਉਣ ਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਉਕਤ ਕਿਸੇ ਵੀ ਆਵਾਜ਼ੀ ਅਤੇ ਸੰਗੀਤਕ ਯੰਤਰਾਂ ਆਦਿ ਦੇ ਕਿਸੇ ਵੀ ਬਿਲਡਿੰਗ ਵਿਚ ਅਤੇ ਸਥਾਨ ’ਤੇ ਚਲਾਉਣ/ਵਜਾਉਣ ’ਤੇ ਮੁਕੰਮਲ ਪਾਬੰਦੀ ਹੋਵੇਗੀ, ਸਿਵਾਏੇ ਸੱਭਿਆਚਾਰਕ ਤੇ ਧਾਰਮਿਕ ਮੌਕਿਆਂ ’ਤੇ ਰਾਤ 10 ਵਜੇ ਤੋਂ 12 ਵਜੇ ਤੱਕ, ਜਿਹੜੇ ਕਿ ਪੂਰੇ ਸਾਲ ਵਿਚ 15 ਦਿਨਾਂ ਤੋਂ ਵੱਧ ਨਹੀਂ ਹੋਣਗੇ ਅਤੇ ਆਵਾਜ਼ ਦਾ ਪੱਧਰ 10 ਡੀ ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ। ਇਸ ਤੋਂ ਇਲਾਵਾ ਨਿੱਜੀ ਮਲਕੀਅਤ ਵਾਲੇ ਸਾਊਂਡ ਸਿਸਟਮ ਅਤੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਦੀ ਆਵਾਜ਼ ਦਾ ਪੱਧਰ 5 ਡੀ ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ।

ਹੁਕਮਾਂ ਅਨੁਸਾਰ ਜ਼ਿਲ੍ਹੇ ’ਚ ਕਿਸੇ ਵੱਲੋਂ ਵੀ ਸ਼ੋਰ ਪ੍ਰਦੂਸ਼ਣ ਸਬੰਧੀ ਕੋਈ ਸ਼ਿਕਾਇਤ ਪੇਸ਼ ਕੀਤੇ ਜਾਣ ’ਤੇ ਸਬੰਧਤ ਉਪ ਮੰਡਲ ਮੈਜਿਸਟਰੇਟ ਵੱਲੋਂ ਆਪਣੇ ਪੱਧਰ ’ਤੇ ਸਬੰਧਤ ਉਪ ਕਪਤਾਨ ਪੁਲਿਸ ਅਤੇ ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਹੁਸ਼ਿਆਰਪੁਰ ਨਾਲ ਤਾਲਮੇਲ ਕਰਕੇ ਪ੍ਰਾਪਤ ਹੋਈ ਸ਼ਿਕਾਇਤ ਸਬੰਧੀ ਮੌਕੇ ’ਤੇ ਜਾ ਕੇ ਲੋੜੀਂਦੀ ਪੜਤਾਲ ਕੀਤੀ ਜਾਵੇਗੀ ਅਤੇ ਸ਼ਿਕਾਇਤ ਸਹੀ  ਪਾਏ ਜਾਣ ’ਤੇ  ਅਦਾਲਤ  ਵੱਲੋਂ  ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ  ਉਕਤ  ਐਕਟ ਤਹਿਤ, ਸ਼ਿਕਾਇਤ  ਵਿੱਚ ਦਰਸਾਏ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਕਿਸੇ ਵੀ ਤਰ੍ਹਾਂ ਦੇ ਆਵਾਜ਼ੀ/ਸੰਗੀਤਕ ਯੰਤਰ ਨੂੰ ਹਟਵਾ ਕੇ ਆਪਣੇ ਕਬਜ਼ੇ ਵਿਚ ਲੈਣਗੇ। ਉਹ ਉਕਤ ਐਕਟ ’ਤੇ ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ਼ ਆਪਣੇ ਪੱਧਰ ’ਤੇ ਕਾਨੂੰਨੀ ਕਾਰਵਾਈ ਕਰਕੇ ਪ੍ਰਾਪਤ ਹੋਣ ਵਾਲੀ ਸ਼ਿਕਾਇਤ ਦਾ ਨਿਪਟਾਰਾ ਕਰਨਗੇ।

ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ ਵੱਲੋਂ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪ੍ਰਵਾਨਗੀ ਲੈਣ ਉਪਰੰਤ ਜਿਨ੍ਹਾਂ-ਜਿਨ੍ਹਾਂ ਥਾਵਾਂ ’ਤੇ ਇਹ ਲਾਊਡ ਸਪੀਕਰ, ਆਵਾਜ਼ੀ/ਸੰਗੀਤਕ ਯੰਤਰ ਆਦਿ ਚਲਾਏ ਜਾਣਗੇ, ਦੀ ਆਵਾਜ਼ ਪ੍ਰੋਗਰਾਮ/ਫੰਕਸ਼ਨ ਵਾਲੇ ਸਥਾਨ, ਧਾਰਮਿਕ ਸਥਾਨ ਅਤੇ ਬਿਲਡਿੰਗ ਆਦਿ ਦੀ ਚਾਰਦੀਵਾਰੀ ਦੇ ਦਾਇਰੇ ਅੰਦਰ ਰਹਿਣੀ ਚਾਹੀਦੀ ਹੈ, ਜੋ ਕਿ ਭਾਰਤ ਸਰਕਾਰ ਵੱਲੋਂ ਜਾਰੀ ‘ਆਵਾਜ਼ੀ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000’ ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14.02.2000 ਵਿਚ ਨਿਰਧਾਰਤ ਕੀਤੇ ਆਵਾਜ਼ੀ ਸਟੈਂਡਰਡ ਤੋਂ ਕਿਸੇ ਵੀ ਹਾਲਤ ਵਿਚ ਵੱਧ ਨਹੀਂ ਹੋਣੀ ਚਾਹੀਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਪਾਬੰਦੀ ਅਤੇ ਰੋਕ ਇਸ ਲਈ ਵੀ ਲਗਾਉਣਾ ਜ਼ਰੂਰੀ ਹੈ ਕਿਉਂਕਿ ਮੈਰਿਜ ਪੈਲੇਸਾਂ, ਹੋਟਲਾਂ, ਰੈਸਟੋਰੈਂਟਾਂ ਆਦਿ ਵਿਚ ਬਹੁਤ ਉੱਚੀ ਆਵਾਜ਼ ਵਿਚ ਲਾਊਡ ਸਪੀਕਰ, ਡੀ.ਜੇ ਆਦਿ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਈ ਪ੍ਰੋਫੈਸ਼ਨਲ ਗਾਇਕ ਸਭਿਆਚਾਰਕ ਪ੍ਰੋਗਰਾਮਾਂ ਵਿਚ ਭਾਗ ਲੈਂਦੇ ਹਨ ਅਤੇ ਰਾਤ ਦੇਰ ਤੱਕ ਲਾਊਡ ਸਪੀਕਰ/ਡੀ.ਜੇ ਆਦਿ ਦੀ ਵਰਤੋਂ ਕਰਦੇ ਹਨ, ਜਿਸ ਦੇ ਨਾਲ ਆਸ ਪਾਸ ਦੇ ਰਹਿਣ ਵਾਲੇ ਲੋਕਾਂ, ਮਰੀਜ਼ਾਂ ਨੂੰ ਅਤੇ ਪੜ੍ਹਨ ਵਾਲੇ ਬੱਚਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ੋਰ ਪ੍ਰਦੂਸ਼ਣ ਨਾਲ ਉਨ੍ਹਾਂ ਦੀ ਸਿਹਤ ਲਈ ਵੀ ਖ਼ਤਰਾ ਪੈਦਾ ਹੁੰਦਾ ਹੈ। ਇਹ ਹੁਕਮ 20 ਮਾਰਚ 2026 ਤੱਕ ਲਾਗੂ ਰਹੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ-

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ"

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: 'ਆਪ' ਨੇ ਭਾਜਪਾ ਨੂੰ ਦੱਸਿਆ 'ਪੰਜਾਬ ਵਿਰੋਧੀ'

ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: 'ਆਪ' ਨੇ ਭਾਜਪਾ ਨੂੰ ਦੱਸਿਆ 'ਪੰਜਾਬ ਵਿਰੋਧੀ'

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਆਈ.ਟੀ.ਆਈ ਗਰਾਉਂਡ ਵਿਖੇ 26 ਫਰਵਰੀ ਨੂੰ ਲਗਾਇਆ ਜਾਵੇਗਾ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਜ਼ਿਲ੍ਹਾ ਪੱਧਰੀ ਕੈਂਪ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਆਈ.ਟੀ.ਆਈ ਗਰਾਉਂਡ ਵਿਖੇ 26 ਫਰਵਰੀ ਨੂੰ ਲਗਾਇਆ ਜਾਵੇਗਾ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਜ਼ਿਲ੍ਹਾ ਪੱਧਰੀ ਕੈਂਪ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਸੁਨਾਮ ਵਿੱਚ ਸਿਟੀ ਮਮਡੀਆ ਪ੍ਰੈਸ ਕਲੱਬ ਦੀ ਮੀਟਿੰਗ, ਮੀਡੀਆ ਸਮੱਸਿਆਵਾਂ ਤੇ ਸਮਾਜ ਸੇਵਾ ’ਤੇ ਚਰਚਾ

ਸੁਨਾਮ ਵਿੱਚ ਸਿਟੀ ਮਮਡੀਆ ਪ੍ਰੈਸ ਕਲੱਬ ਦੀ ਮੀਟਿੰਗ, ਮੀਡੀਆ ਸਮੱਸਿਆਵਾਂ ਤੇ ਸਮਾਜ ਸੇਵਾ ’ਤੇ ਚਰਚਾ

ਗੁਰਦਾਸ ਮਾਨ ਦੀ ਸੁਰਮਈ ਸਟਾਰ ਨਾਈਟ ਨੇ ਨੇਚਰ ਫੈਸਟ 2026 ਨੂੰ ਬਣਾਇਆ ਯਾਦਗਾਰ

ਗੁਰਦਾਸ ਮਾਨ ਦੀ ਸੁਰਮਈ ਸਟਾਰ ਨਾਈਟ ਨੇ ਨੇਚਰ ਫੈਸਟ 2026 ਨੂੰ ਬਣਾਇਆ ਯਾਦਗਾਰ

ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ, ਹਜ਼ਾਰਾਂ ਬੱਚਿਆਂ ਦੀਆਂ ਅੱਖਾਂ ਦੀ ਹੋਈ ਜਾਂਚ , ਦੋ ਬੱਚਿਆਂ ਦਾ ਸਫਲ ਅਪ੍ਰੇਸ਼ਨ

ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ, ਹਜ਼ਾਰਾਂ ਬੱਚਿਆਂ ਦੀਆਂ ਅੱਖਾਂ ਦੀ ਹੋਈ ਜਾਂਚ , ਦੋ ਬੱਚਿਆਂ ਦਾ ਸਫਲ ਅਪ੍ਰੇਸ਼ਨ