Saturday, July 11, 2026
BREAKING
​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ ​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ, ​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਪੰਜਾਬ

​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ

11 ਜੁਲਾਈ, 2026 08:41 PM

ਜ਼ੀਰਕਪੁਰ, (ਅਵਤਾਰ ਸਿੰਘ ਪਾਬਲਾ):-ਜ਼ੀਰਕਪੁਰ ਦੇ ਵੀ.ਆਈ.ਪੀ. ਰੋਡ ਅਤੇ ਵੀ.ਆਈ.ਪੀ. ਐਨਕਲੇਵ ਦੇ ਨਿਵਾਸੀਆਂ ਲਈ ਇੱਕ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਇਸ ਖੇਤਰ ਵਿੱਚ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਹੋ ਰਹੀ ਜਲਭਰਾਅ "ਪਾਣੀ ਖੜ੍ਹੇ ਹੋਣ" ਦੀ ਗੰਭੀਰ ਸਮੱਸਿਆ ਦੇ ਪੱਕੇ ਹੱਲ ਲਈ ਪ੍ਰਸ਼ਾਸਨ ਵੱਲੋਂ ਇੱਕ ਵਿਸ਼ੇਸ਼ ਅਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਹ ਮਹੱਤਵਪੂਰਨ ਕਾਰਵਾਈ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਵਿਸ਼ੇਸ਼ ਦਿਸ਼ਾ-ਨਿਰਦੇਸ਼ਾਂ ਅਤੇ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਦੀ ਯੋਗ ਰਹਿਨੁਮਾਈ ਹੇਠ ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਰਡ 23 ਦੇ ਕੌਂਸਲਰ ਗੁਰਦੀਪ ਸਿੰਘ ਨੇ ਦਸਿਆ ਕਿ ਵੀ.ਆਈ.ਪੀ. ਰੋਡ ਅਤੇ ਵੀ.ਆਈ.ਪੀ. ਐਨਕਲੇਵ ਦੇ ਸਾਹਮਣੇ ਪਿਛਲੇ ਕਾਫੀ ਲੰਮੇ ਸਮੇਂ ਤੋਂ ਗੰਦਾ ਅਤੇ ਬਰਸਾਤੀ ਪਾਣੀ ਜਮ੍ਹਾ ਹੋ ਰਿਹਾ ਸੀ, ਜਿਸ ਨਾਲ ਨਾ ਸਿਰਫ਼ ਟ੍ਰੈਫਿਕ ਪ੍ਰਭਾਵਿਤ ਹੋ ਰਿਹਾ ਸੀ, ਸਗੋਂ ਸਥਾਨਕ ਨਿਵਾਸੀਆਂ ਅਤੇ ਉੱਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਵੀ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਗੰਦੇ ਪਾਣੀ ਦੇ ਖੜ੍ਹੇ ਰਹਿਣ ਕਾਰਨ ਇਲਾਕੇ ਵਿੱਚ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਲਗਾਤਾਰ ਬਣਿਆ ਹੋਇਆ ਸੀ। ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪ੍ਰਸ਼ਾਸਨ ਨੇ ਅੱਜ ਮੌਕੇ 'ਤੇ ਜੇ.ਸੀ.ਬੀ. ਮਸ਼ੀਨਾਂ ਅਤੇ ਸਫ਼ਾਈ ਕਰਮਚਾਰੀਆਂ ਦੀ ਮਦਦ ਨਾਲ ਵੱਡੇ ਪੱਧਰ 'ਤੇ ਡਰੇਨੇਜ ਅਤੇ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਦਾ ਕੰਮ ਸ਼ੁਰੂ ਕਰਵਾਇਆ ਹੈ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਦੇਖ-ਰੇਖ ਹੇਠ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਕੰਮ ਕਰਵਾਇਆ ਤਾਂ ਜੋ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਨਾ ਵਰਤੀ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਜਲਭਰਾਅ ਦੀ ਇਸ ਸਮੱਸਿਆ ਦਾ ਅਜਿਹਾ ਹੱਲ ਕੱਢਿਆ ਜਾਵੇ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਦੁਬਾਰਾ ਇੱਥੇ ਪਾਣੀ ਜਮ੍ਹਾ ਨਾ ਹੋ ਸਕੇ।
ਸਫ਼ਾਈ ਮੁਹਿੰਮ ਅਤੇ ਇਸ ਕਾਰਵਾਈ ਦੌਰਾਨ ਸਥਾਨਕ ਲੋਕ ਵੀ ਵੱਡੀ ਗਿਣਤੀ ਵਿੱਚ ਇਕੱਠੇ ਹੋਏ, ਜਿਨ੍ਹਾਂ ਨੇ ਇਸ ਕਦਮ ਦੀ ਸ਼ਲਾਘਾ ਕੀਤੀ। ਇਸ ਮੌਕੇ ਵਾਰਡ ਨੰਬਰ 23 ਦੇ ਕੌਂਸਲਰ ਗੁਰਦੀਪ ਸਿੰਘ ਨੇ ਆਪਣੇ ਵਾਰਡ ਦੇ ਵਾਸੀਆਂ ਨੂੰ ਪੂਰਾ ਭਰੋਸਾ ਦਿਵਾਉਂਦੇ ਹੋਏ ਕਿਹਾ, "ਵਾਰਡ ਦੇ ਨਾਗਰਿਕਾਂ ਦੀ ਹਰ ਸਮੱਸਿਆ ਦਾ ਹੱਲ ਕਰਨਾ ਸਾਡੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣੇ ਵਾਰਡ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਉਨ੍ਹਾਂ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰਸ਼ਾਸਨਿਕ ਜਾਂ ਬੁਨਿਆਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।" ਉਨ੍ਹਾਂ ਅੱਗੇ ਕਿਹਾ ਕਿ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਦੀ ਅਗਵਾਈ ਹੇਠ ਜ਼ੀਰਕਪੁਰ ਦੇ ਵਿਕਾਸ ਅਤੇ ਸੁਧਾਰ ਦਾ ਇਹ ਕਾਰਜ ਲਗਾਤਾਰ ਜਾਰੀ ਰਹੇਗਾ। ਇਸ ਕਾਰਵਾਈ ਨਾਲ ਸਥਾਨਕ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ ਅਤੇ ਉਮੀਦ ਜਤਾਈ ਹੈ ਕਿ ਹੁਣ ਉਨ੍ਹਾਂ ਨੂੰ ਇਸ ਪੁਰਾਣੀ ਸਮੱਸਿਆ ਤੋਂ ਹਮੇਸ਼ਾ ਲਈ ਨਿਜਾਤ ਮਿਲ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ,

​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ,

​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ

​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ

ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ

ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ

ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ

ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ

ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ

ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ

ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ

ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ

ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ

ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ

ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ

ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ

ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ

ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ

'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ

'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ