Wednesday, November 11, 2026
BREAKING
• ਅਮਰੀਕਾ 'ਚ ਵਿਦਿਆਰਥੀ ਅੰਦੋਲਨਾਂ ਅਤੇ ਭੂ-ਰਾਜਨੀਤੀ 'ਤੇ ਚਰਚਾ ਕਰਨਗੇ ਰਾਹੁਲ ਗਾਂਧੀ • NCP ਦੇ ਆਪਸੀ ਰਲੇਵੇਂ ਦਾ ਫੈਸਲਾ ਸ਼ਰਦ ਪਵਾਰ ਤੇ ਸੁਨੇਤਰਾ ’ਤੇ ਨਿਰਭਰ : CM ਫੜਨਵੀਸ • ਇਕ ਸਾਲ 'ਚ 36 ਫ਼ੀਸਦੀ ਮਹਿੰਗੀ ਹੋ ਗਈ ਖੰਡ, 4 ਗੁਣਾ ਉਤਪਾਦਨ ਵਧਣ ਦੇ ਬਾਵਜੂਦ ਨਹੀਂ ਘਟੇ ਭਾਅ • ਸੋਨੀਆ ਗਾਂਧੀ ਨੇ 1975 ਦੀ ਐਮਰਜੈਂਸੀ ਨੂੰ ਮੰਨਿਆ 'ਗ਼ਲਤੀ' ! ਆਤਮਕਥਾ 'ਚ ਕੀਤੇ ਕਈ ਵੱਡੇ ਖ਼ੁਲਾਸੇ • ਝਟਕਾ! Mother Dairy ਨੇ 6 ਮਹੀਨੇ ਬਾਅਦ ਫਿਰ ਕਰ'ਤਾ ਦੁੱਧ ਦੀਆਂ ਕੀਮਤਾਂ 'ਚ ਭਾਰੀ ਵਾਧਾ • ਸੁਡਾਨ 'ਚ 800,000 ਤੋਂ ਵੱਧ ਬੱਚੇ ਹੋਣਗੇ ਜਾਨਲੇਵਾ ਕੁਪੋਸ਼ਣ ਦੇ ਸ਼ਿਕਾਰ • ਰੂਸ ਅਤੇ ਯੂਕ੍ਰੇਨ ਨੇ ਯੁੱਧ ਰੋਕਣ ਲਈ 4 ਘੰਟਿਆਂ ਤੱਕ ਕੀਤੀ ਵਾਰਤਾ • ਸਲਮਾਨ ਖਾਨ ਦੀ ਫਿਲਮ "ਮਾਤ੍ਰਭੂਮੀ: ਮੇ ਵਾਰ ਰੈਸਟ ਇਨ ਪੀਸ" ਦਾ ਟ੍ਰੇਲਰ ਰਿਲੀਜ਼ • ਹੋਮਬਲੇ ਫਿਲਮਸ ਤੇ ਟ੍ਰਾਂਸੇਡੈਂਟਲ ਫਿਲਮਸ ਨੇ ਮਿਲਾਇਆ ਹੱਥ • ਏਸ਼ੀਅਨ ਐਥਲੈਟਿਕਸ ਚੈਂਪੀਅਨਸ਼ਿਪ 2029 ਦੀ ਮੇਜ਼ਬਾਨੀ ਕਰੇਗਾ ਚੇਨਈ

ਪੰਜਾਬ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ

11 ਨਵੰਬਰ, 2026 05:47 PM
 
ਸੁਨਾਮ (ਰਮੇਸ਼ ਗਰਗ) : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਸੁਨਾਮ ਵਿਧਾਨ ਸਭਾ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਸੌਂਪੇ। ਇਸ ਸਬੰਧੀ ਪਿੰਡ ਭਰੂਰ, ਨਮੋਲ, ਕਿਲ੍ਹਾ ਭਰੀਆਂ, ਲੋਹਾਖੇੜਾ ਅਤੇ ਬੁੱਗਰ ਵਿਖੇ ਵੱਖ-ਵੱਖ ਵੰਡ ਸਮਾਗਮ ਕਰਵਾਏ ਗਏ। ਕੈਬਨਿਟ ਮੰਤਰੀ ਨੇ ਦਸਤਾਵੇਜ਼ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੂੰ ਵਧਾਈ ਦਿੱਤੀ।
 
ਪਿੰਡਵਾਰ ਵੇਰਵੇ ਸਾਂਝੇ ਕਰਦਿਆਂ ਸ਼੍ਰੀ ਅਰੋੜਾ ਨੇ ਦੱਸਿਆ ਕਿ ਭਰੂਰ ਵਿੱਚ 133, ਨਮੋਲ ਵਿੱਚ 585, ਕਿਲ੍ਹਾ ਭਰੀਆਂ ਵਿੱਚ 260, ਲੋਹਾਖੇੜਾ ਵਿੱਚ 213 ਅਤੇ ਬੁੱਗਰ ਵਿੱਚ 147 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਵੰਡ ਸਮਾਗਮ ਕਰਵਾਉਣ ਨਾਲ ਲਾਭਪਾਤਰੀਆਂ ਨੂੰ ਆਪਣੇ ਪਿੰਡ ਵਿੱਚ ਹੀ ਇਹ ਦਸਤਾਵੇਜ਼ ਪ੍ਰਾਪਤ ਕਰਨ ਦੀ ਸਹੂਲਤ ਮਿਲੀ।
 
ਸਮਾਗਮਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡਾਂ ਦੀ ਲਾਲ ਲਕੀਰ ਅੰਦਰ ਕਈ ਪਰਿਵਾਰ ਪੀੜ੍ਹੀਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਹਨ। ਇਨ੍ਹਾਂ ਵਿੱਚੋਂ ਕਈ ਪਰਿਵਾਰਾਂ ਕੋਲ ਆਪਣੇ ਘਰ ਦੀ ਮਾਲਕੀ ਦਰਸਾਉਣ ਲਈ ਦਸਤਾਵੇਜ਼ ਉਪਲਬਧ ਨਹੀਂ ਸਨ। ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਉਦੇਸ਼ ਅਜਿਹੇ ਯੋਗ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਦਸਤਾਵੇਜ਼ੀ ਸਬੂਤ ਮੁਹੱਈਆ ਕਰਵਾਉਣਾ ਹੈ।
 
ਸ਼੍ਰੀ ਅਰੋੜਾ ਨੇ ਕਿਹਾ ਕਿ ਕਿਸੇ ਵੀ ਪਰਿਵਾਰ ਲਈ ਆਪਣੇ ਘਰ ਦੀ ਮਾਲਕੀ ਦਾ ਸਬੂਤ ਹੋਣਾ ਬਹੁਤ ਅਹਿਮ ਹੈ। ਘਰ ਅਤੇ ਉਸ ਦੇ ਮਾਲਕ ਦੇ ਵੇਰਵੇ ਦਸਤਾਵੇਜ਼ ਵਿੱਚ ਦਰਜ ਹੋਣ ਨਾਲ ਪਰਿਵਾਰ ਲੋੜ ਪੈਣ ’ਤੇ ਆਪਣੀ ਮਾਲਕੀ ਦਾ ਸਬੂਤ ਪੇਸ਼ ਕਰ ਸਕਦੇ ਹਨ। ਇਹ ਰਿਕਾਰਡ ਪਰਿਵਾਰ ਦੀਆਂ ਅਗਲੀਆਂ ਪੀੜ੍ਹੀਆਂ ਲਈ ਵੀ ਅਹਿਮ ਹੈ, ਕਿਉਂਕਿ ਉਨ੍ਹਾਂ ਕੋਲ ਆਪਣੇ ਘਰ ਦੀ ਮਾਲਕੀ ਸਬੰਧੀ ਲਿਖਤੀ ਵੇਰਵਾ ਉਪਲਬਧ ਰਹੇਗਾ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਯੋਜਨਾ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚੇ। ਉਨ੍ਹਾਂ ਨੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਸਤਾਵੇਜ਼ਾਂ ਵਿੱਚ ਦਰਜ ਨਾਂ ਅਤੇ ਜਾਇਦਾਦ ਦੇ ਵੇਰਵਿਆਂ ਨੂੰ ਧਿਆਨ ਨਾਲ ਪੜ੍ਹ ਲੈਣ ਅਤੇ ਮਾਲਕੀ ਦੇ ਇਹ ਦਸਤਾਵੇਜ਼ ਸੰਭਾਲ ਕੇ ਰੱਖਣ। ਉਨ੍ਹਾਂ ਕਿਹਾ ਕਿ ਕਿਸੇ ਵੇਰਵੇ ਸਬੰਧੀ ਸਪੱਸ਼ਟੀਕਰਨ ਦੀ ਲੋੜ ਹੋਵੇ ਤਾਂ ਪਰਿਵਾਰ ਸਬੰਧਤ ਦਫ਼ਤਰ ਨਾਲ ਸੰਪਰਕ ਕਰਨ।
 
ਇਨ੍ਹਾਂ ਸਮਾਗਮਾਂ ਦੌਰਾਨ ਵੱਖ-ਵੱਖ ਅਹੁਦੇਦਾਰਾਂ ਅਤੇ ਪਤਵੰਤਿਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ