Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

09 ਜੁਲਾਈ, 2026 05:53 PM

ਚੰਡੀਗੜ੍ਹ : ਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਮੁਕੰਮਲ ਕਰ ਲਿਆ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਵਿੱਚ ਬਾਲ-ਅਨੁਕੂਲ ਬੁਨਿਆਦੀ ਢਾਂਚੇ ਦਾ ਤੇਜ਼ੀ ਨਾਲ ਵਿਸਥਾਰ ਕੀਤਾ ਜਾ ਰਿਹਾ ਹੈ, ਇਸੇ ਲੜੀ ਤਹਿਤ 132 ਹੋਰ ਆਂਗਣਵਾੜੀ ਕੇਂਦਰ ਉਸਾਰੀ ਦੇ ਅੰਤਿਮ ਪੜਾਅ ਵਿੱਚ ਹਨ। ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪੰਜਾਬ ਭਰ ਦੇ ਬੱਚਿਆਂ ਨੂੰ ਸੁਰੱਖਿਅਤ, ਆਧੁਨਿਕ ਅਤੇ ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਵਧੀਆ ਸ਼ੁਰੂਆਤੀ ਸਿੱਖਿਆ ਮਾਹੌਲ ਅਤੇ ਖੇਡ-ਖੇਡ ਵਿੱਚ ਸਿੱਖਿਣ ਦੇ ਮੌਕੇ ਮਿਲਣ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ,“ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 1024 ਨਵੇਂ ਆਂਗਣਵਾੜੀ ਕੇਂਦਰ ਬਣਾਉਣ ਦਾ ਟੀਚਾ ਰੱਖਿਆ ਸੀ। 892 ਕੇਂਦਰਾਂ ਦੀ ਉਸਾਰੀ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ, ਜਦੋਂ ਕਿ ਬਾਕੀ ਰਹਿੰਦੇ 132 ਕੇਂਦਰ ਉਸਾਰੀ ਦੇ ਅੰਤਿਮ ਪੜਾਅ ਵਿੱਚ ਹਨ ਅਤੇ ਜਲਦ ਹੀ ਪੂਰੇ ਕਰਕੇ ਸੂਬੇ ਦੇ ਬੱਚਿਆਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।”

ਪੰਜਾਬ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰੇਕ ਬੱਚੇ ਲਈ, ਭਾਵੇਂ ਉਸਦਾ ਕੋਈ ਵੀ ਆਰਥਿਕ ਪਿਛੋਕੜ ਹੋਵੇ, ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਮਿਆਰੀ ਸ਼ੁਰੂਆਤੀ ਸਿੱਖਿਆ ਮਾਹੌਲ ਅਤੇ ਖੇਡ-ਅਧਾਰਤ ਸਿੱਖਿਆ ਦੇ ਮੌਕੇ ਮਿਲਣ । ਪੰਜਾਬ ਦੇ ਬੱਚਿਆਂ ਲਈ ਇੱਕ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੇ ਰਾਹ ਵਿੱਚ ਫੰਡਾਂ ਦੀ ਕੋਈ ਕਮੀ ਅੜਿੱਕਾ ਨਹੀਂ ਬਣਨ ਦਿੱਤੀ ਜਾਵੇਗੀ।’’


ਮੰਤਰੀ ਨੇ ਕਿਹਾ,“ਬੱਚੇ ਦੇਸ਼ ਦੀ ਵਡਮੁੱਲੀ ਧਰੋਹਰ ਹਨ। ਹਰੇਕ ਬੱਚਾ ਸੁਰੱਖਿਅਤ, ਅਨੰਦਮਈ ਅਤੇ ਰਚਨਾਤਮਕ ਵਾਤਾਵਰਣ ਦਾ ਹੱਕਦਾਰ ਹੈ, ਜਿੱਥੇ ਉਹ ਸਿੱਖ ਸਕਦਾ ਹੈ, ਖੇਡ ਸਕਦਾ ਹੈ ਅਤੇ ਆਪਣੀ ਪੂਰੀ ਸਮਰੱਥਾ ਨੂੰ ਸਾਕਾਰ ਕਰ ਸਕਦਾ ਹੈ। ਸਾਡੀ ਸਰਕਾਰ ਹਰ ਬੱਚੇ ਲਈ ਬਰਾਬਰ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ, ਭਾਵੇਂ ਉਸਦਾ ਸਮਾਜਿਕ-ਆਰਥਿਕ ਪਿਛੋਕੜ ਕੁਝ ਵੀ ਹੋਵੇ।”

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਇਹ ਨਵੇਂ ਆਂਗਣਵਾੜੀ ਕੇਂਦਰ ਇੱਟਾਂ-ਬੱਜਰੀ ਦੀਆਂ ਇਮਾਰਤਾਂ ਤੋਂ ਕਿਤੇ ਵਧ ਹਨ। ਇਹ ਉਹ ਸਥਾਨ ਹਨ, ਜਿੱਥੇ ਪੇਂਡੂ ਅਤੇ ਪਛੜੇ ਪਰਿਵਾਰਾਂ ਦੇ ਬੱਚਿਆਂ ਦੇ ਸੁਪਨੇ ਵੀ ਵਧਣ-ਫੁੱਲਣਗੇ। ਉਨ੍ਹਾਂ ਕਿਹਾ ਕਿ ਸਾਫ਼, ਸੁਰੱਖਿਅਤ ਅਤੇ ਸੁਹਿਰਦ ਨਜ਼ਰਸਾਨੀ ਵਾਲੇ ਮਾਹੌਲ ਵਿੱਚ ਸਿੱਖਣ ਅਤੇ ਖੇਡਣ ਦੌਰਾਨ ਬੱਚੇ ਦੇ ਚਿਹਰੇ ’ਤੇ ਮੁਸਕਰਾਹਟ ਆਉਣਾ ਕਿਸੇ ਵੀ ਸਰਕਾਰ ਲਈ ਸਭ ਤੋਂ ਵੱਡਾ ਇਨਾਮ ਹੈ।’’

ਉਨ੍ਹਾਂ ਅੱਗੇ ਕਿਹਾ,“ਇਹ ਕੇਂਦਰ ਕੁਪੋਸ਼ਣ ਨਾਲ ਨਜਿੱਠਣ, ਬੱਚਿਆਂ ਦੀ ਸਿਹਤ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਸਰੀਰਕ ਅਤੇ ਬੋਧਿਕ ਵਿਕਾਸ ਨੂੰ ਹੁਲਾਰ ਦੇਣ ਲਈ ਵੀ ਅਹਿਮ ਭੂਮਿਕਾ ਨਿਭਾਉਣਗੇ।”

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਸਾਰੇ ਨਵੇਂ ਆਂਗਣਵਾੜੀ ਕੇਂਦਰ ਨਿਰਧਾਰਤ ਗੁਣਵੱਤਾ ਮਾਪਦੰਡਾਂ ਅਨੁਸਾਰ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਸੁਰੱਖਿਅਤ, ਬਾਲ-ਅਨੁਕੂਲ ਅਤੇ ਸਮਾਵੇਸ਼ੀ ਬੁਨਿਆਦੀ ਢਾਂਚਾ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਮਿਸ਼ਨ ਸਕਸ਼ਮ ਦੇ ਤਹਿਤ, ਹਰੇਕ ਆਂਗਣਵਾੜੀ ਕੇਂਦਰ ਲਈ 10 ਲੱਖ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਬੈਠਣ ਦੇ ਢੁਕਵੇਂ ਪ੍ਰਬੰਧ, ਪੀਣ ਵਾਲਾ ਸਾਫ਼-ਸੁਰੱਖਿਅਤ ਪਾਣੀ, ਆਧੁਨਿਕ ਸੈਨੀਟੇਸ਼ਨ ਸਹੂਲਤਾਂ ਅਤੇ ਅਜਿਹੀਆਂ ਸਿੱਖਣ ਥਾਵਾਂ ਵਿਕਸਿਤ ਕੀਤੀਆਂ ਜਾ ਸਕਣ ਜਿੱਥੇ ਬੱਚਿਆਂ ਦਾ ਸੰਪੂਰਨ ਵਿਕਾਸ ਹੋ ਸਕੇ।”

ਮੰਤਰੀ ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ,“ਪੰਜਾਬ ਸਰਕਾਰ ਬੱਚਿਆਂ ਲਈ ਆਲਮੀ ਪੱਧਰ ਦੀ ਮਿਆਰੀ ਸ਼ੁਰੂਆਤੀ ਦੇਖਭਾਲ ਅਤੇ ਸਿੱਖਿਆ ਵਿੱਚ ਨਿਵੇਸ਼ ਕਰਕੇ ਭਵਿੱਖ ਲਈ ਇੱਕ ਮਜ਼ਬੂਤ ਅਧਾਰ ਬਣਾਉਣ ਦੀ ਆਪਣੀ ਵਚਨਬੱਧਤਾ ’ਤੇ ਡੱਟ ਕੇ ਖੜ੍ਹੀ ਹੈ। ਇਹ ਆਧੁਨਿਕ ਆਂਗਣਵਾੜੀ ਕੇਂਦਰ ਇਹ ਯਕੀਨੀ ਬਣਾਉਣਗੇ ਕਿ ਹਰੇਕ ਬੱਚੇ ਨੂੰ ਪਾਲਣ-ਪੋਸ਼ਣ ਵਾਲਾ ਵਾਤਾਵਰਣ ਅਤੇ ਸਿਹਤਮੰਦ, ਆਤਮਵਿਸ਼ਵਾਸੀ ਨਾਗਰਿਕ ਬਣਨ ਦਾ ਬਰਾਬਰ ਮੌਕਾ ਮਿਲੇ।’’

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ