Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

-- ਸਾਡਾ ਮੁੱਖ ਮੰਤਵ ਮਿਰਗੀ ਦੇ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਦੇਖਭਾਲ ਮੁਹੱਈਆ ਕਰਵਾਉਣਾ : ਡਾ. ਗਗਨਦੀਪ ਸਿੰਘ

03 ਜੁਲਾਈ, 2025 04:13 PM

ਬੰਗਾ   (ਮਨੋਰੰਜਨ ਕਾਲੀਆ )   : ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਵੱਲੋਂ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ “ਸਟਾਪ ਐਪੀਲੈਪਸੀ ਪ੍ਰੋਜੈਕਟ” ਤਹਿਤ ਮਿਰਗੀ ਦੀ ਬਿਮਾਰੀ ਦੇ ਇਲਾਜ ਨੂੰ ਹੋਰ ਬਿਹਤਰ ਅਤੇ ਪਹੁੰਚਣਯੋਗ ਬਣਾਉਣ ਲਈ ਕਮਿਊਨਿਟੀ ਹੈਲਥ ਸੈਂਟਰ, ਮੁਕੰਦਪੁਰ ਵਿਖੇ ਫਾਰਮੇਸੀ ਅਫ਼ਸਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਤੇ ਆਸ਼ਾ ਵਰਕਰਾਂ ਦੀ ਸਮਰੱਥਾ ਨਿਰਮਾਣ ਟ੍ਰੇਨਿੰਗ ਆਯੋਜਿਤ ਕੀਤੀ ਗਈ।

ਇਸ ਮੌਕੇ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਦੇ ਨਿਊਰੋਲੋਜੀ ਵਿਭਾਗ ਦੇ ਮੁਖੀ ਪ੍ਰੋਫੈਸਰ ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ “ਸਟਾਪ ਐਪੀਲੈਪਸੀ ਪ੍ਰੋਜੈਕਟ” ਦਾ ਮੁੱਖ ਮੰਤਵ ਮਿਰਗੀ ਦੇ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਦੇਖਭਾਲ ਮੁਹੱਈਆ ਕਰਵਾਉਣਾ ਹੈ।

ਉਨ੍ਹਾਂ ਦੱਸਿਆ ਕਿ ਮਿਰਗੀ ਦਿਮਾਗ ਨਾਲ ਸਬੰਧਿਤ ਤੰਤੂ ਪ੍ਰਣਾਲੀ ਦਾ ਇੱਕ ਵਿਗਾੜ ਹੈ। ਇਹ ਪ੍ਰੋਜੈਕਟ ਮਿਰਗੀ ਤੋਂ ਪੀੜਤ ਲੋਕਾਂ ਨੂੰ ਬਿਹਤਰ ਤੇ ਪਹੁੰਚਣਯੋਗ ਸਕਰੀਨਿੰਗ ਤੇ ਡਾਇਗਨੌਸਟਿਕ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ। ਉਨ੍ਹਾਂ ਨੇ ਦੱਸਿਆ ਕਿ ਮਿਰਗੀ ਦੇ ਮਰੀਜ਼ਾਂ ਨੂੰ ਮਿਰਗੀ ਦਾ ਇਲਾਜ ਅਧੂਰਾ ਨਹੀਂ ਛੱਡਣਾ ਚਾਹੀਦਾ, ਕਿਉਂਕਿ ਇਕ ਵੀ ਖੁਰਾਕ ਮਿਸ ਕਰਨ ਨਾਲ ਮਿਰਗੀ ਦਾ ਦੌਰਾ ਪੈਣ ਦਾ ਖਤਰਾ ਵੱਧ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਲਦ ਪਛਾਨ ਤੇ ਸਹੀ ਇਲਾਜ ਨਾਲ 70 ਫੀਸਦ ਮਿਰਗੀ ਦੇ ਮਰੀਜ਼ ਨਾਰਮਲ ਜ਼ਿੰਦਗੀ ਜੀਅ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਮਿਰਗੀ ਦੀ ਬਿਮਾਰੀ ਦਿਮਾਗ ਵਿੱਚ ਟਿਊਮਰ ਦਾ ਹੋਣਾ, ਸਿਰ ਦੀ ਸੱਟ ਜਾਂ ਦਿਮਾਗੀ ਤਪਦਿਕ, ਦਿਮਾਗੀ ਤਣਾਅ, ਦਿਮਾਗੀ ਸੋਜਿਸ਼, ਦਿਮਾਗੀ ਲਹੂ ਨਾੜੀਆਂ ਦੇ ਨੁਕਸ, ਮੰਦਬੁੱਧੀ ਹੋਣਾ, ਦਿਮਾਗ ਵਿੱਚ ਲਾਗ ਦਾ ਹੋਣਾ, ਸ਼ਰਾਬ ਤੇ ਤੇਜ਼ ਦਵਾਈਆਂ ਕਾਰਨ ਵੀ ਹੋ ਸਕਦੀ ਹੈ। ਮਿਰਗੀ ਦੀ ਬਿਮਾਰੀ ਦੇ ਲੱਛਣਾਂ ਦੀ ਪਛਾਣ ਕਰਨਾ ਬੇਹੱਦ ਜ਼ਰੂਰੀ ਹੈ। ਇੱਕਦਮ ਬੇਹੋਸ਼ ਹੋ ਕੇ ਡਿੱਗਣਾ, ਸਰੀਰ ਆਕੜਣਾ, ਝਟਕੇਦਾਰ ਦੌਰੇ ਪੈਣਾ, ਮੂੰਹ ਵਿੱਚੋਂ ਝੱਗ ਨਿਕਲਣਾ, ਦੰਦਲ ਪੈਣਾ, ਪਿਸ਼ਾਬ ਕੱਪੜਿਆਂ ਵਿਚ ਨਿਕਲਣਾ ਅਤੇ ਜੀਭ ਟੁੱਕੀ ਜਾਣਾ ਇਸ ਦੇ ਲੱਛਣਾਂ ਵਿਚ ਸ਼ਾਮਲ ਹਨ। ਮਿਰਗੀ ਦਾ ਦੌਰਾ ਪੈਣ ਦੀ ਹਾਲਤ ਦੌਰਾਨ ਤੁਰੰਤ ਮੁੱਢਲੀ ਡਾਕਟਰੀ ਸਹਾਇਤਾ ਦੇ ਕੇ ਮਰੀਜ਼ ਦੀ ਵਿਗੜ ਰਹੀ ਹਾਲਤ ਨੂੰ ਕਾਬੂ ਕਰਨਾ ਸੰਭਵ ਹੈ।

ਡਾ. ਗਗਨਦੀਪ ਸਿੰਘ ਨੇ ਇਹ ਵੀ ਕਿਹਾ ਕਿ ਮਿਰਗੀ ਦੀ ਬਿਮਾਰੀ ਨੂੰ ਲੈ ਕੇ ਲੋਕਾਂ ਵਿਚ ਬਹੁਤ ਸਾਰੇ ਭਰਮ-ਮਿੱਥਾਂ ਅਤੇ ਗਲਤ ਧਾਰਨਾਵਾਂ ਹਨ, ਜਿਸਦੇ ਚੱਲਦਿਆਂ ਉਹ ਡਾਕਟਰੀ ਇਲਾਜ ਅੱਧ ਵਿਚਾਲੇ ਛੱਡ ਦਿੰਦੇ ਹਨ। ਅਜਿਹੇ ਵਿਚ ਇਹ ਬਿਮਾਰੀ ਹੋਰ ਗੰਭੀਰ ਰੂਪ ਧਾਰਨ ਕਰ ਲੈਂਦੀ ਹੈ। ਉਨ੍ਹਾਂ ਕਿਹਾ ਕਿ ਬਿਹਤਰ ਇਲਾਜ ਪ੍ਰਬੰਧਨ ਨਾਲ ਮਿਰਗੀ ਤੋਂ ਪੀੜਤ ਵਿਅਕਤੀ ਆਮ ਲੋਕਾਂ ਦੀ ਤਰ੍ਹਾਂ ਆਪਣੀ ਜ਼ਿੰਦਗੀ ਬਤੀਤ ਕਰ ਸਕਦਾ ਹੈ।

ਇਸ ਮੌਕੇ ਸੀ.ਐੱਚ.ਸੀ., ਮੁਕੰਦਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਤਿੰਦਰ ਸਿੰਘ ਨੇ ਦੱਸਿਆ ਕਿ ਮਿਰਗੀ ਦੀ ਬਿਮਾਰੀ ਦੇ ਕੇਸਾਂ ਦੀ ਪਛਾਣ ਲਈ ਪਾਇਲਟ ਪ੍ਰੋਜੈਕਟ ਦੇ ਤੌਰ 'ਤੇ ਚੱਲ ਰਹੇ “ਸਟਾਪ ਐਪੀਲੈਪਸੀ ਪ੍ਰੋਜੈਕਟ” ਤਹਿਤ ਪਿੰਡਾਂ ਵਿੱਚ ਮਿਰਗੀ ਤੋਂ ਪੀੜਤ ਲੋਕਾਂ ਦੀ ਘਰ-ਘਰ ਜਾ ਕੇ ਸਕ੍ਰੀਨਿੰਗ ਕੀਤੀ ਜਾਵੇਗੀ ਅਤੇ ਇਸ ਪ੍ਰੋਜੈਕਟ’ ਤਹਿਤ ਮਿਰਗੀ ਦੇ ਮਰੀਜ਼ਾਂ ਦੀ ਪਛਾਣ ਹੋਣ ਉਪਰੰਤ ਬਿਮਾਰੀ ਦੇ ਇਲਾਜ ਲਈ ਉਨ੍ਹਾਂ (ਮਰੀਜ਼ਾਂ) ਨੂੰ ਮਾਹਰ ਡਾਕਟਰਾਂ ਕੋਲ ਰੈਫਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਦਿੱਤਾ ਜਾਵੇ।

ਇਸ ਮੌਕੇ ਹੋਰਨਾਂ ਤੋਂ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਹਰਪ੍ਰੀਤ ਸਿੰਘ, ਵਿਕਾਸ ਵਿਰਦੀ, ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਤੋਂ
ਸਟਾਪ ਐਪੀਲੈਪਸੀ ਪ੍ਰੋਜੈਕਟ” ਦੇ ਰਿਸਰਚ ਐਸੋਸੀਏਟ ਡਾ. ਸਰਿਸ਼ਟੀ ਵਰਮਾ,  ਕਲੀਨੀਕਲ ਰਿਸਰਚ ਟ੍ਰੇਨਿੰਗ ਫੈਲੋ ਉਤਪਲ ਗਗੋਈ ਤੇ ਬੱਬਲਜੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ