Tuesday, April 21, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

21 ਅਪ੍ਰੈਲ, 2026 06:58 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਲੈਂਡ ਦੇ ਮਸ਼ਹੂਰ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਹਾਕੀ ਨੂੰ ਹੋਰ ਮਜ਼ਬੂਤ ਕਰਨ, ਖ਼ਾਸ ਕਰ ਕੇ ਵੱਕਾਰੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਤਿਆਰੀ ਲਈ ਉਨ੍ਹਾਂ ਦੀ ਮੁਹਾਰਤ ਦਾ ਲਾਹਾ ਲੈਣ ਦੀ ਪੇਸ਼ਕਸ਼ ਕੀਤੀ।

ਵਿਸਤਾਰ ਨਾਲ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਹਾਕੀ ਅਤੇ ਖੇਡਾਂ ਦੇ ਵਿਆਪਕ ਵਾਤਾਵਰਨ ਬਾਰੇ ਚਰਚਾ ਕੀਤੀ, ਕੌਮੀ ਖੇਡ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਸਰਕਾਰ ਦੀ ਵਚਨਬੱਧਤਾ `ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਫਲੋਰਿਸ ਜਾਨ ਬੋਵਲੈਂਡਰ ਦੇ ਅਸਾਧਾਰਨ ਹੁਨਰ ਅਤੇ ਹਾਕੀ ਵਿੱਚ ਅਥਾਹ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਫਲੋਰਿਸ ਦਾ ਸ਼ਾਨਦਾਰ ਕਰੀਅਰ ਦੁਨੀਆ ਭਰ ਦੇ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਿਤ ਕਰਦਾ ਹੈ।

ਉਲੰਪੀਅਨ ਬੋਵਲੈਂਡਰ ਨੂੰ ਪੰਜਾਬ ਆਉਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਦੇ ਹੁਨਰ ਨੂੰ ਹੋਰ ਤਰਾਸ਼ਣ ਲਈ ਪੰਜਾਬ ਇਸ ਗੱਲ ਦਾ ਇੱਛੁਕ ਹੈ ਕਿ ਫਲੋਰਿਸ ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ। ਉਨ੍ਹਾਂ ਕਿਹਾ, “ਪੰਜਾਬ ਖੇਡ ਪ੍ਰਤਿਭਾ ਨੂੰ ਨਿਖਾਰਨ ਅਤੇ ਹਾਕੀ ਨੂੰ ਨਵੀਆਂ ਉਚਾਈਆਂ `ਤੇ ਲੈ ਜਾਣ ਲਈ ਵਚਨਬੱਧ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਆਪਣੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰੇਗਾ, ਜੋ ਸੂਬੇ ਦੇ ਖੇਡ ਵਾਤਾਵਰਨ ਲਈ ਵੱਡਾ ਮੀਲ ਪੱਥਰ ਹੈ।"

ਆਉਣ ਵਾਲੇ ਕੌਮਾਂਤਰੀ ਮੁਕਾਬਲਿਆਂ ਦੀ ਮਹੱਤਤਾ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਏਸ਼ਿਆਈ ਖੇਡਾਂ ਅਕਤੂਬਰ ਦੇ ਸ਼ੁਰੂ ਵਿੱਚ ਸਮਾਪਤ ਹੋਣਗੀਆਂ, ਜਿਸ ਤੋਂ ਬਾਅਦ ਚੋਟੀ ਦੀਆਂ ਛੇ ਟੀਮਾਂ ਚੈਂਪੀਅਨਜ਼ ਟਰਾਫ਼ੀ ਵਿੱਚ ਹਿੱਸਾ ਲੈਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਚਾਰ ਦੇਸ਼ਾਂ ਦੇ ਇਸ ਟੂਰਨਾਮੈਂਟ ਦੀ ਪ੍ਰਵਾਨਗੀ ਨਾਲ ਪੰਜਾਬ ਦੀ ਸਥਿਤੀ ਵਿਸ਼ਵ ਪੱਧਰ ਉੱਤੇ ਹਾਕੀ ਹੱਬ ਵਜੋਂ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ, “ਦਹਾਕਿਆਂ ਤੋਂ ਭਾਰਤੀ ਹਾਕੀ ਵਿੱਚ ਪੰਜਾਬੀਆਂ ਦੀ ਮਜ਼ਬੂਤ ਮੌਜੂਦਗੀ ਦੇ ਬਾਵਜੂਦ ਪੰਜਾਬ ਨੇ ਹੁਣ ਤੱਕ ਕਦੇ ਵੀ ਕਿਸੇ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ। ਹੁਣ ਇਹ ਇਕ ਇਤਿਹਾਸਕ ਤਬਦੀਲੀ ਹੈ।"

ਪੰਜਾਬ ਅਤੇ ਹਾਕੀ ਵਿਚਾਲੇ ਡੂੰਘਾ ਸਬੰਧ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਟੁੱਟ ਰਿਸ਼ਤਾ ਹੈ। ਉਨ੍ਹਾਂ ਕਿਹਾ, “ਪੰਜਾਬੀ ਖਿਡਾਰੀਆਂ ਤੋਂ ਬਿਨਾਂ ਭਾਰਤੀ ਹਾਕੀ ਦੀ ਕਲਪਨਾ ਕਰਨੀ ਅਸੰਭਵ ਹੈ। ਪੰਜਾਬ ਦੇ 50 ਤੋਂ ਵੱਧ ਖਿਡਾਰੀਆਂ ਨੇ ਉਲੰਪਿਕ ਤਗਮੇ ਜਿੱਤੇ ਹਨ ਅਤੇ 10 ਪੰਜਾਬੀ ਖਿਡਾਰੀਆਂ ਨੇ ਉਲੰਪਿਕ ਵਿੱਚ ਭਾਰਤ ਦੀ ਕਪਤਾਨੀ ਕੀਤੀ ਹੈ।”

ਪੰਜਾਬ ਦੀ ਅਮੀਰ ਵਿਰਾਸਤ `ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੰਸਾਰਪੁਰ, ਖੁਸਰੋਪੁਰ ਅਤੇ ਮਿੱਠਾਪੁਰ ਵਰਗੇ ਪਿੰਡਾਂ ਨੇ ਮਿਲ ਕੇ 20 ਤੋਂ ਵੱਧ ਉਲੰਪੀਅਨ ਪੈਦਾ ਕੀਤੇ ਹਨ। ਉਨ੍ਹਾਂ ਨੇ ਹਾਲੀਆ ਪ੍ਰਾਪਤੀਆਂ `ਤੇ ਹੋਰ ਚਾਨਣਾ ਪਾਇਆ ਅਤੇ ਕਿਹਾ ਕਿ ਟੋਕੀਓ 2020 ਉਲੰਪਿਕ ਵਿੱਚ ਭਾਰਤ ਦਾ ਕਾਂਸੀ ਦਾ ਤਗਮਾ 41 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਇਆ, ਜਿਸ ਵਿੱਚ ਮਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਵਿੱਚ ਨੌਂ ਪੰਜਾਬੀ ਖਿਡਾਰੀ ਸ਼ਾਮਲ ਸਨ। ਉਨ੍ਹਾਂ ਅੱਗੇ ਕਿਹਾ, “ਪੈਰਿਸ 2024 ਉਲੰਪਿਕ ਵਿੱਚ ਵੀ ਭਾਰਤ ਨੇ ਇਕ ਹੋਰ ਕਾਂਸੀ ਦਾ ਤਗਮਾ ਹਾਸਲ ਕੀਤਾ, ਜਿਸ ਵਿੱਚ 10 ਪੰਜਾਬੀ ਖਿਡਾਰੀ ਸ਼ਾਮਲ ਸਨ, ਜਿੱਥੇ ਹਰਮਨਪ੍ਰੀਤ ਸਿੰਘ ਨੇ ਕਪਤਾਨ ਵਜੋਂ ਟੀਮ ਦੀ ਅਗਵਾਈ ਕੀਤੀ ਅਤੇ ਸਭ ਤੋਂ ਵੱਧ ਸਕੋਰ ਕਰਨ ਵਾਲੇ ਖਿਡਾਰੀ ਵਜੋਂ ਉੱਭਰਿਆ।"

ਆਪਣੇ ਐਕਸ ਪਲੇਟਫਾਰਮ ਉੱਤੇ ਮੀਟਿੰਗ ਦੇ ਕੁਝ ਅੰਸ਼ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੀਦਰਲੈਂਡ ਵਿੱਚ ਉਲੰਪੀਅਨ ਫਲੋਰਿਸ ਜਾਨ ਬੋਵਲੈਂਡਰ ਨੂੰ ਮਿਲ ਕੇ ਬਹੁਤ ਖ਼ੁਸ਼ੀ ਹੋਈ, ਜੋ ਆਪਣੇ ਅਸਾਧਾਰਨ ਹੁਨਰ ਅਤੇ ਖੇਡ ਵਿੱਚ ਆਪਣੇ ਯੋਗਦਾਨ ਲਈ ਜਾਣਿਆ ਜਾਂਦਾ ਹੈ। ਉਸ ਦਾ ਸ਼ਾਨਦਾਰ ਕਰੀਅਰ ਅਤੇ ਤਜਰਬਾ ਸਾਡੇ ਨੌਜਵਾਨ ਖਿਡਾਰੀਆਂ ਨੂੰ ਬਹੁਤ ਪ੍ਰੇਰਿਤ ਕਰੇਗਾ। ਫਲੋਰਿਸ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਗਿਆ, ਜਿਸ ਨੂੰ ਉਸ ਨੇ ਖਿੜੇ ਮੱਥੇ ਸਵੀਕਾਰ ਕੀਤਾ। ਉਹ ਆਗਾਮੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਤੋਂ ਪਹਿਲਾਂ ਸਾਡੇ ਖਿਡਾਰੀਆਂ ਨਾਲ ਜੁੜਨ ਅਤੇ ਉਨ੍ਹਾਂ ਨੂੰ ਪ੍ਰੇਰਿਤ ਕਰਨ ਲਈ ਵਚਨਬੱਧ ਹੈ। ਪੰਜਾਬ ਖੇਡ ਪ੍ਰਤਿਭਾ ਨੂੰ ਨਿਖਾਰਨ ਅਤੇ ਹਾਕੀ ਨੂੰ ਨਵੀਆਂ ਉਚਾਈਆਂ `ਤੇ ਲੈ ਜਾਣ ਲਈ ਦਿੜ੍ਹ ਹੈ।"

Have something to say? Post your comment

ਅਤੇ ਪੰਜਾਬ ਖਬਰਾਂ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ

ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ