Friday, June 05, 2026
BREAKING
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ ਹਰਭਜਨ ਸਿੰਘ ਈਟੀਓ ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਤੋਂ ਪਹਿਲਾਂ ਸਖ਼ਤੀ ਨਾਲ ਨਿਗਰਾਨੀ ਕਰਨ ਦੇ ਦਿੱਤੇ ਨਿਰਦੇਸ਼ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਨਿਊਟ੍ਰੀਸ਼ਨਲ ਗਾਰਡਨ , ਸਕੂਲ ਸਿਹਤ ਪ੍ਰੋਗਰਾਮਾਂ ਅਤੇ ਜਨਤਕ ਜਾਗਰੂਕਤਾ ਦੀ ਕੀਤੀ ਸਮੀਖਿਆ ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ ਕੈਬਨਿਟ ਮੰਤਰੀ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ

ਪੰਜਾਬ

ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

05 ਜੂਨ, 2026 08:11 PM

ਚੰਡੀਗੜ੍ਹ/ਗੜ੍ਹਸ਼ੰਕਰ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਸ਼ੇਰੇ-ਏ-ਪੰਜਾਬ ਮੈਰਿਜ ਪੈਲੇਸ, ਪਿੰਡ ਪਦਰਾਣਾ ਵਿਖੇ ਇੱਕ ਵਿਸ਼ੇਸ਼ ਲੋਕ ਮਿਲਣੀ ਕੀਤੀ ਗਈ। ਇਸ ਲੋਕ ਮਿਲਣੀ ਵਿੱਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਵਿਕਾਸ ਨਾਲ ਸਬੰਧਿਤ ਮੁੱਦੇ ਡਿਪਟੀ ਸਪੀਕਰ ਦੇ ਧਿਆਨ ਵਿੱਚ ਲਿਆਂਦੇ।

ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਹਰ ਇੱਕ ਸ਼ਿਕਾਇਤ ਅਤੇ ਮੰਗ ਨੂੰ ਗੰਭੀਰਤਾ ਨਾਲ ਸੁਣਦਿਆਂ ਮੌਕੇ 'ਤੇ ਹੀ ਮੌਜੂਦ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਅਤੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਨਹੀਂ ਕਰਨਾ ਚਾਹੀਦਾ।

ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਲੋਕ ਮਿਲਣੀਆਂ ਦਾ ਮਕਸਦ ਵੀ ਆਮ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਦੂਰੀ ਘਟਾਉਣਾ ਅਤੇ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰ ਵਰਗ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ ਅਤੇ ਕੋਈ ਵੀ ਯੋਗ ਵਿਅਕਤੀ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ।

ਸ. ਰੌੜੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਨਿਰਧਾਰਤ ਸਮਾਂ-ਸੀਮਾ ਤੈਅ ਕੀਤੀ ਜਾਵੇ ਅਤੇ ਲੰਬਿਤ ਪਏ ਮਾਮਲਿਆਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੀ ਲੋਕ ਪ੍ਰਤੀਨਿਧੀਆਂ ਅਤੇ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੈ।

ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਹਾਜ਼ਰ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਗੜ੍ਹਸ਼ੰਕਰ ਦੇ ਵਿਕਾਸ ਲਈ ਕਈ ਮਹੱਤਵਪੂਰਨ ਪ੍ਰੋਜੈਕਟ ਚਲਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਹਮੇਸ਼ਾ ਹਲਕੇ ਦੇ ਲੋਕਾਂ ਦੀ ਸੇਵਾ ਲਈ ਤਤਪਰ ਹਨ।

ਪ੍ਰੋਗਰਾਮ ਦੇ ਅੰਤ ਵਿੱਚ ਲੋਕਾਂ ਨੇ ਸ. ਰੌੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਲੋਕ ਮਿਲਣੀਆਂ ਨਾਲ ਆਮ ਲੋਕਾਂ ਨੂੰ ਆਪਣੀ ਗੱਲ ਸਿੱਧੇ ਤੌਰ 'ਤੇ ਪ੍ਰਸ਼ਾਸਨ ਅਤੇ ਲੋਕ ਪ੍ਰਤੀਨਿਧੀਆਂ ਤੱਕ ਪਹੁੰਚਾਉਣ ਦਾ ਮੌਕਾ ਮਿਲਦਾ ਹੈ, ਜਿਸ ਨਾਲ ਸਮੱਸਿਆਵਾਂ ਦੇ ਹੱਲ ਦੀ ਪ੍ਰਕਿਰਿਆ ਹੋਰ ਪ੍ਰਭਾਵਸ਼ਾਲੀ ਬਣਦੀ ਹੈ।

ਇਸ ਲੋਕ ਮਿਲਣੀ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਇਲਾਕੇ ਦੇ ਪਤਵੰਤੇ ਵਿਅਕਤੀ, ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

ਹਰਭਜਨ ਸਿੰਘ ਈਟੀਓ ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਤੋਂ ਪਹਿਲਾਂ ਸਖ਼ਤੀ ਨਾਲ ਨਿਗਰਾਨੀ ਕਰਨ ਦੇ ਦਿੱਤੇ ਨਿਰਦੇਸ਼

ਹਰਭਜਨ ਸਿੰਘ ਈਟੀਓ ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਤੋਂ ਪਹਿਲਾਂ ਸਖ਼ਤੀ ਨਾਲ ਨਿਗਰਾਨੀ ਕਰਨ ਦੇ ਦਿੱਤੇ ਨਿਰਦੇਸ਼

ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਨਿਊਟ੍ਰੀਸ਼ਨਲ ਗਾਰਡਨ , ਸਕੂਲ ਸਿਹਤ ਪ੍ਰੋਗਰਾਮਾਂ ਅਤੇ ਜਨਤਕ ਜਾਗਰੂਕਤਾ ਦੀ ਕੀਤੀ ਸਮੀਖਿਆ

ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਨਿਊਟ੍ਰੀਸ਼ਨਲ ਗਾਰਡਨ , ਸਕੂਲ ਸਿਹਤ ਪ੍ਰੋਗਰਾਮਾਂ ਅਤੇ ਜਨਤਕ ਜਾਗਰੂਕਤਾ ਦੀ ਕੀਤੀ ਸਮੀਖਿਆ

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ

ਪ੍ਰਾਪਰਟੀ ਡੀਲਰਾਂ ਦੀ ਹਰ ਸਮਸਿਆ ਸਰਕਾਰ ਤੱਕ ਪਹੁੰਚਾਵਾਂਗੇ... ਭਾਨੂੰ ਪ੍ਤਾਪ 

ਪ੍ਰਾਪਰਟੀ ਡੀਲਰਾਂ ਦੀ ਹਰ ਸਮਸਿਆ ਸਰਕਾਰ ਤੱਕ ਪਹੁੰਚਾਵਾਂਗੇ... ਭਾਨੂੰ ਪ੍ਤਾਪ