Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

1 ਅਕਤੂਬਰ ਨੂੰ ਐਨਪੀਐਸ ਕਰਮਚਾਰੀ ਕਰਨਗੇ ਭੁੱਖ ਹੜਤਾਲ

1 ਅਕਤੂਬਰ ਨੂੰ ਐਨਪੀਐਸ ਕਰਮਚਾਰੀ ਕਰਨਗੇ ਭੁੱਖ ਹੜਤਾਲ

26 ਸਤੰਬਰ, 2025 10:05 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ (NMOPS)ਦੇ ਸੱਦੇ ਤੇ 1 ਅਕਤੂਬਰ ਨੂੰ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਤੇ ਸੀ ਪੀ ਐਫ ਕਰਮਚਾਰੀ ਯੂਨੀਅਨ ਸਾਂਝੇ ਤੌਰ ਤੇ ਜਿਲ੍ਹਾ ਹੈੱਡਕੁਆਰਟਰਾਂ ਤੇ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਲੈ ਕੇ ਇੱਕ ਰੋਜ਼ਾ ਭੁੱਖ ਹੜਤਾਲ ਤੇ ਅਧਿਆਪਕ ਅਤੇ ਕਰਮਚਾਰੀ ਬੈਠਣਗੇ। ਜੇਕਰ ਸਾਡੀ ਮੰਗ ਨੂੰ ਅਣਗੋਲਿਆ ਤਾਂ 25 ਨਵੰਬਰ ਨੂੰ ਕੀਤਾ ਜਾਵੇਗਾ ਦਿੱਲੀ ਕੂਚ। ਇਸ ਬਾਰੇ ਜਾਣਕਾਰੀ ਦਿੰਦਿਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਸ਼੍ਰੀ ਗੁਰਦਿਆਲ ਮਾਨ ਨੇ ਦੱਸਿਆ ਕਿ ਕੇਂਦਰ ਅਤੇ ਰਾਜ ਸਰਕਾਰਾਂ ਅਧਿਆਪਕ ਦਿਵਸ ਤੇ ਅਧਿਆਪਕਾਂ ਦੇ ਮਾਨ ਸਨਮਾਨ ਦੇ ਫੋਕੇ ਦਾਅਵੇ ਕਰਦੇ ਹਨ ਪਰ ਅਧਿਆਪਕਾਂ ਦਾ ਮਾਨ ਸਨਮਾਨ ਸਮਾਜਿਕ ਸੁਰੱਖਿਆ ਵਿੱਚ ਹੈ ਜੋਂ ਕਿ ਰਾਜ ਅਤੇ ਕੇਂਦਰ ਸਰਕਾਰ ਦੋਵੇਂ ਦੇਣ ਤੋਂ ਮੁਨਕਰ ਹਨ। ਜਿੱਥੇ ਰਾਜ ਸਰਕਾਰ ਆਪਣਾ ਤਿੰਨ ਸਾਲ ਪਹਿਲਾਂ ਕੀਤਾ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਲਾਗੂ ਕਰਨਾ ਭੁੱਲ ਕੇ ਚੋਣਾਂ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਦੀ ਦਿੱਤੀ ਗਰੰਟੀ ਤੇ ਕੀਤੇ ਵਾਅਦੇ ਤੋਂ ਮੂੰਹ ਫੇਰ ਲਿਆ ਹੈ ਤੇ ਜਾਰੀ ਕੀਤਾ ਅਧੂਰਾ ਨੋਟੀਫਿਕੇਸ਼ਨ ਵੀ ਊਂਠ ਦਾ ਲਟਕਦਾ ਬੁੱਲ ਹੀ ਸਾਬਤ ਹੋਇਆ ਹੈ ਤੇ ਚੌਥੀ ਦੀਵਾਲੀ ਵੀ ਪੈਨਸ਼ਨ ਵਿਹੂਣੇ ਹੀ ਮਨਾਉਣ ਨੂੰ ਮਜ਼ਬੂਰ ਹੋਣਗੇ ਉੱਥੇ ਦੂਜੇ ਪਾਸੇ ਕੇਂਦਰ ਦੀ ਮੋਦੀ ਸਰਕਾਰ ਕਰਮਚਾਰੀਆਂ ਤੇ ਯੂਪੀਐਸ ਥੋਪ ਕੇ ਉਨ੍ਹਾਂ ਦੀ ਜਮ੍ਹਾਂ ਪੂੰਜੀ ਹੀ ਪੈਨਸ਼ਨ ਦੇ ਰੂਪ ਵਿੱਚ ਪਰੋਸ ਕੇ ਕਾਰਪੋਰੇਟ ਦੀ ਸੇਵਾ ਕਰ ਰਹੀ ਹੈ । ਤਾਜ਼ਾ ਪੀਐਫਆਰਡੀਏ ਦੇ ਜਾਰੀ ਆਂਕੜਿਆ ਅਨੁਸਾਰ ਕੇਂਦਰ ਦੇ 30 ਲੱਖ ਕਰਮਚਾਰੀਆਂ ਚੋਂ 90 ਹਜ਼ਾਰ ਨੇ ਹੀ ਯੂਪੀਐਸ ਨੂੰ ਚੁਣਿਆ ਕਹਿਣ ਦਾ ਭਾਵ ਮਹਿਜ਼ 3% ਕਰਮਚਾਰੀਆਂ ਨੇ ਇਸ ਨੂੰ ਚੁਣਿਆ ਹੈ ਜਦੋਂਕਿ 97% ਨੇ ਇਸ ਨੂੰ ਨਕਾਰਿਆ ਹੈ ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਇਹ ਪੈਨਸ਼ਨ ਪ੍ਰਣਾਲੀ ਵੀ ਓਪੀਐਸ ਦਾ ਬਦਲ ਨਹੀਂ ਬਣ ਸਕਦੀ।ਜਿਲ੍ਹਾ ਆਗੂ ਜੁਝਾਰ ਸੰਹੂਗੜਾ,ਨਰੰਜਣਜੋਤ ਚਾਂਦਪੁਰੀ,ਹਰਚਰਨਜੀਤ ਸਿੰਘ,ਭੁਪਿੰਦ ਮੁਕੰਦਪੁਰ,ਰਮਨ ਕੁਮਾਰ,ਗੁਰਦੀਪ ਸਿੰਘ,ਅਸੋਕ ਪਠਲਾਵਾ,ਸੁਦੇਸ ਦੀਵਾਨ,ਬਲਵਿੰਦਰ ਕੌਰ,ਤਜਿੰਦਰ ਕੌਰ,ਜਸਵੀਰ ਕੌਰ,ਅਮਨਦੀਪ ਕੌਰ ਅਤੇ ਸੁਰਿੰਦ ਕੌਰਨੇ ਕਿਹਾ ਕਿ ਪਹਿਲਾਂ ਇਹ ਹੜਤਾਲ ਪੰਜ ਸਤੰਬਰ ਨੂੰ ਹੋਣੀ ਸੀ ਪਰ ਹੜ੍ਹਾਂ ਕਾਰਨ ਹੋਏ ਜਾਨੀ ਮਾਲੀ ਨੁਕਸਾਨ ਕਾਰਨ ਇਹ ਮੁਲਤਵੀ ਕਰ 1 ਅਕਤੂਬਰ ਨੂੰ ਹੁਣ ਤੈਅ ਕੀਤੀ ਗਈ ਹੈ।ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਅਧਿਆਪਕ ਅਤੇ ਕਰਮਚਾਰੀ ਭੁੱਖ ਹੜਤਾਲ ਤੇ ਬੈਠ ਕੇ ਰਾਜ ਅਤੇ ਕੇਂਦਰ ਸਰਕਾਰ ਨੂੰ ਸਪਸ਼ਟ ਸੰਦੇਸ਼ ਦੇਣਗੇ ਕਿ ਬੁਢਾਪੇ ਦੀ ਡੰਗੋਰੀ ਪੁਰਾਣੀ ਪੈਨਸ਼ਨ ਤੋਂ ਬਿਨਾਂ ਸਮਾਜਿਕ ਸੁਰੱਖਿਆ ਸੰਭਵ ਨਹੀਂ ਇਸ ਲਈ ਕਰਮਚਾਰੀ ਦਾ ਸਹੀ ਸਨਮਾਨ ਪੁਰਾਣੀ ਪੈਨਸ਼ਨ ਬਹਾਲੀ ਨਾਲ ਹੀ ਹੋਵੇਗਾ। ਇਸ ਹੜਤਾਲ ਦੇ ਵਿੱਚ ਪੰਜਾਬ ਦੇ ਸਮੂਹ ਐਨਪੀਐਸ ਕਰਮਚਾਰੀ ਭਾਗ ਲੈਣਗੇ ਤੇ 25 ਨਵੰਬਰ ਨੂੰ ਮੁਲਾਜ਼ਮਾਂ ਵੱਲੋਂ ਦਿੱਲੀ ਕੂਚ ਕੀਤਾ ਜਾਵੇਗਾ।ਇਸ ਮੌਕੇ ਉਨ੍ਹਾਂ ਨਾਲ ਭੁਪਿੰਦਰ ਲਾਲ,ਬਲਕਾਰ ਚੰਦ,ਸੁਮਿਤ ਛਾਬੜਾ,ਨਾਗੇਸ ਕੁਮਾਰ,ਬਲਜਿੰਦਰ ਵਿਰਕ ਅੰਮਿਤ ਜਗੋਤਾ,ਸੁਰਿੰਦਰ ਛੂਛੇਵਾਲ,ਸਤੀਸ ਕੁਮਾਰ ਅਤੇ ਅਜੀਤ ਸਿੰਘ ਆਦਿ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.