Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਦੁਨੀਆਂ

1 ਅਪ੍ਰੈਲ ਤੋਂ ਮਹਿੰਗੀ ਹੋ ਜਾਏਗੀ ਬਿਜਲੀ ! ਇਰਾਨ ਜੰਗ ਕਾਰਨ ਸ਼੍ਰੀਲੰਕਾ ਸਰਕਾਰ ਨੇ ਲਿਆ ਫ਼ੈਸਲਾ

31 ਮਾਰਚ, 2026 02:25 PM

ਇਰਾਨ 'ਚ ਛਿੜੀ ਹੋਈ ਜੰਗ ਕਾਰਨ ਤੇਲ-ਗੈਸ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਜਿਸ ਮਗਰੋਂ ਸ਼੍ਰੀਲੰਕਾ ਨੇ ਇੱਕ ਵਾਰ ਫਿਰ ਗੰਭੀਰ ਊਰਜਾ ਸੰਕਟ ਦੇ ਮੱਦੇਨਜ਼ਰ ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਨਵੀਆਂ ਦਰਾਂ 1 ਅਪ੍ਰੈਲ ਤੋਂ ਲਾਗੂ ਹੋਣਗੀਆਂ।

ਪਬਲਿਕ ਯੂਟਿਲਿਟੀਜ਼ ਕਮਿਸ਼ਨ ਆਫ਼ ਸ਼੍ਰੀਲੰਕਾ (PUCSL) ਦੇ ਚੇਅਰਮੈਨ ਕੇ.ਪੀ.ਐੱਲ. ਚੰਦਰਲਾਲ ਨੇ ਦੱਸਿਆ ਕਿ ਘਰੇਲੂ ਅਤੇ ਉਦਯੋਗਿਕ ਖੇਤਰਾਂ ਲਈ ਬਿਜਲੀ ਦੀਆਂ ਕੀਮਤਾਂ ਵਿੱਚ 8.5 ਫੀਸਦੀ ਦਾ ਵਾਧਾ ਕੀਤਾ ਗਿਆ ਹੈ, ਜਦਕਿ ਜੋ ਖਪਤਕਾਰ 180 ਯੂਨਿਟਾਂ ਤੋਂ ਵੱਧ ਬਿਜਲੀ ਦੀ ਵਰਤੋਂ ਕਰਦੇ ਹਨ, ਉਨ੍ਹਾਂ ਦੇ ਬਿੱਲਾਂ ਵਿੱਚ 25 ਫੀਸਦੀ ਤੱਕ ਦਾ ਵਾਧਾ ਦੇਖਣ ਨੂੰ ਮਿਲੇਗਾ। ਸ਼੍ਰੀਲੰਕਾ ਬੋਰਡ (CEB) ਨੇ 13.5 ਫ਼ੀਸਦੀ ਵਾਧੇ ਦੀ ਮੰਗ ਕੀਤੀ ਸੀ, ਪਰ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਇਸ ਨੂੰ 8.5 ਫ਼ੀਸਦੀ 'ਤੇ ਰੱਖਿਆ ਗਿਆ ਹੈ।

ਸਰਕਾਰ ਨੇ ਬਿਜਲੀ ਦੀ ਬਚਤ ਲਈ ਦੇਸ਼ ਭਰ ਵਿੱਚ ਸਖ਼ਤ ਨਿਯਮ ਲਾਗੂ ਕੀਤੇ ਹਨ। ਸਾਰੇ ਸਰਕਾਰੀ ਅਦਾਰਿਆਂ ਵਿੱਚ ਦੁਪਹਿਰ 3 ਵਜੇ ਤੋਂ ਬਾਅਦ AC ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਸੜਕਾਂ 'ਤੇ ਲੱਗੇ ਰੌਸ਼ਨੀ ਵਾਲੇ ਸਾਰੇ ਇਸ਼ਤਿਹਾਰੀ ਬੋਰਡਾਂ ਨੂੰ ਰਾਤ 8 ਵਜੇ ਤੱਕ ਬੰਦ ਕਰਨਾ ਲਾਜ਼ਮੀ ਹੋਵੇਗਾ। ਸਥਾਨਕ ਕੌਂਸਲਾਂ ਨੂੰ ਸ਼ਾਮ 6 ਤੋਂ ਰਾਤ 10 ਵਜੇ ਦੇ ਵਿਚਕਾਰ ਸਟ੍ਰੀਟ ਲਾਈਟਾਂ ਬੰਦ ਰੱਖਣ ਲਈ ਕਿਹਾ ਗਿਆ ਹੈ ਤੇ 100 ਤੋਂ ਵੱਧ ਲੋਕਾਂ ਵਾਲੇ ਕਿਸੇ ਵੀ ਸਮਾਗਮ ਲਈ ਨੈਸ਼ਨਲ ਗ੍ਰਿਡ (ਸਰਕਾਰੀ ਬਿਜਲੀ) ਦੀ ਵਰਤੋਂ ਨਹੀਂ ਕੀਤੀ ਜਾ ਸਕੇਗੀ।

ਜ਼ਿਕਰਯੋਗ ਹੈ ਕਿ ਸ਼੍ਰੀਲੰਕਾ ਇਸ ਸਮੇਂ ਰੂਸ ਤੋਂ ਕੱਚਾ ਤੇਲ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿਉਂਕਿ ਮੱਧ ਪੂਰਬ ਦੀ ਜੰਗ ਕਾਰਨ ਸਪਲਾਈ ਚੇਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਜੰਗ ਕਾਰਨ ਸੈਲਾਨੀਆਂ ਦੀ ਆਮਦ ਵਿੱਚ ਵੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਸ਼੍ਰੀਲੰਕਾ ਦੀ ਆਰਥਿਕਤਾ ਲਈ ਇੱਕ ਵੱਡਾ ਝਟਕਾ ਹੈ। ਦੇਸ਼ ਵਿੱਚ ਪਹਿਲਾਂ ਹੀ QR ਕੋਡ ਰਾਹੀਂ ਤੇਲ ਦੀ ਰਾਸ਼ਨਿੰਗ ਲਾਗੂ ਕੀਤੀ ਜਾ ਚੁੱਕੀ ਹੈ, ਜਿਸ ਮਗਰੋਂ ਬਿਜਲੀ ਮਹਿੰਗੀ ਹੋਣ ਤੋਂ ਇਹ ਸਾਬਿਤ ਹੁੰਦਾ ਹੈ ਕਿ ਇਰਾਨ ਦੀ ਜੰਗ ਦਾ ਅਸਰ ਹੁਣ ਖੇਤਰ ਤੱਕ ਹੀ ਨਹੀਂ, ਸਗੋਂ ਕਈ ਹੋਰ ਦੇਸ਼ਾਂ ਤੱਕ ਵੀ ਜਾ ਪਹੁੰਚਿਆ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ