ਨਵਾਸਹਿਰ (ਮਨੋਰੰਜਨ ਕਾਲੀਆ) : ਥਾਣਾ ਨਵਾਸਹਿਰ ਪੁਲਿਸ ਨੇ ਇਕ ਵਿਆਕਤੀ ਨੂੰ ਕਾਬੂ ਕਰਕੇ ਉਸਦੇ ਕੋਲੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |
ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਅਮਰਜੀਤ ਕੌਰ ਨੇ ਦੱਸਿਆ ਕਿ ਉਨਾ ਦੀ ਅਗੁਵਾਈ ਵਿੱਚ ਪੁਲਿਸ ਪਾਰਟੀ ਚੌਕੀ ਜਾਡਲਾ ਤੋ ਲਿੰਕ ਰੋਡ ਹੁੰਦੇ ਹੋਏ ਮੇਨ ਹਾਈਵੇ ਵੱਲ ਜਾ ਰਹੀ ਸੀ ਕਿ ਜਦੋ ਪੁਲਿਸ ਮੇਨ ਹਾਈਵੇ ਤੋ ਥੋੜਾ ਪਿੱਛੇ ਸੀ ਤਾਂ ਸਾਹਮਣੇ ਤੋ ਇਕ ਪੈਦਲ ਆਉਦਾ ਨੌਜਵਾਨ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੰੂ ਦੇਖਕੇ ਪਿੱਛੇ ਨੂੰ ਮੁੜਨ ਲੱਗਿਆ ਤਾਂ ਪੁਲਿਸ ਨੇ ਸੱਕ ਦੇ ਆਧਾਰ ਤੇ ਉਕਤ ਵਿਆਕਤੀ ਨੂੰ ਕਾਬੂ ਕਰਕੇ ਜਦੋ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋ ਦਸ ਗ੍ਰਾਮ ਹੈਰੋਇਨ ਬਰਾਮਦ ਹੋਈ | ਉਨਾ ਦੱਸਿਆ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਅਭਿਸ਼ੇਕ ਬਾਵਾ ਉਫਰ ਅਭੀ ਪੱੁਤਰ ਸੋਨੂੰ ਬਾਵਾ ਦੇ ਰੂਪ ਵਿੱਚ ਹੋਈ |