ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਜ਼ਿਲ੍ਹਾ ਤਾਲਮੇਲ ਕਮੇਟੀ ਦੀ ਮੀਟਿੰਗ ਕੁਲਵਿੰਦਰ ਸਿੰਘ ਅਟਵਾਲ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫਤਰ ਦੇ ਮੀਟਿੰਗ ਹਾਲ ਵਿੱਚ ਹੋਈ। ਮੀਟਿੰਗ ਵਿੱਚ 27 ਅਗਸਤ ਨੂੰ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ,12 ਸਤੰਬਰ ਨੂੰ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੇ ਘਰ ਦਾ ਘਿਰਾਓ ਅਤੇ 19 ਸਤੰਬਰ ਨੂੰ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਬੰਗਾ ਦੇ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਦੇ ਘਰਾਂ ਦੇ ਘਿਰਾਓ ਦੇ ਐਕਸ਼ਨਾਂ ਦਾ ਰਿਵਿਊ ਕੀਤਾ ਗਿਆ। ਸਾਂਝੀ ਸੂਬਾ ਤਾਲਮੇਲ ਕਮੇਟੀ ਦੇ ਸੱਦੇ ਅਨੁਸਾਰ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਮੁਲਾਜ਼ਮਾਂ ਦੀਆਂ ਮੰਗਾਂ ਦੀ ਅਣਦੇਖੀ ਕਰਨ ਦੇ ਰੋਸ ਵਜੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਗੇ ਕੀਤੀ ਜਾ ਰਹੀ ਵਿਸ਼ਾਲ ਮਹਾਂ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ।
ਮੀਟਿੰਗ ਵਿੱਚ ਜ਼ਿਲਾ ਕੋਆਰਡੀਨੇਟਰ ਕੁਲਦੀਪ ਸਿੰਘ ਦੌੜਕਾ, ਅਜੀਤ ਸਿੰਘ ਬਰਨਾਲਾ, ਵਿਜੈ ਕੁਮਾਰ, ਜੀਤ ਲਾਲ ਗੋਹਲੜੋਂ, ਗੁਰਦੀਸ਼ ਸਿੰਘ, ਕੁਲਦੀਪ ਸਿੰਘ, ਗੁਲਸ਼ਨ ਕੁਮਾਰ, ਮਲਕੀਤ ਸਿੰਘ, ਨੀਲਮ, ਜਸਵਿੰਦਰ ਔਜਲਾ, ਬਿਕਰਮਜੀਤ ਸਿੰਘ, ਗੁਰਦਿਆਲ ਸਿੰਘ ਮਾਨ, ਚਰਨਜੀਤ ਸਿੰਘ, ਅੰਮ੍ਰਿਤ ਪਾਲ ਸਿੰਘ, ਮਨਜਿੰਦਰਜੀਤ ਸਿੰਘ, ਹਰਮਿੰਦਰ ਸਿੰਘ ਉਪਲ, ਪਵਨ ਕੁਮਾਰ, ਜਸਵਿੰਦਰ ਸਿੰਘ, ਗੁਰਪ੍ਰੀਤ ਕੰਬੋਜ, ਵਿਨੇ ਕੁਮਾਰ, ਜਸਵਿੰਦਰ ਸਿੰਘ ਨਾਹਰ, ਅਸ਼ੋਕ ਕੁਮਾਰ, ਜੋਗਾ ਸਿੰਘ, ਪ੍ਰਿੰਸੀਪਲ ਧਰਮਪਾਲ, ਮਦਨ ਲਾਲ, ਜਗਦੀਸ਼ ਚੰਦਰ, ਅਜਮੇਰ ਸਿੰਘ, ਇਸ਼ਾਨ ਮੱਕੜ, ਬਲਬੀਰ ਰਾਮ, ਦੀਪਕ ਸਿੰਘ ਆਦਿ ਹਾਜ਼ਰ ਸਨ। ਆਗੂਆਂ ਨੇ ਜਿਲ੍ਹੇ ਦੇ ਸਮੂਹ ਅਧਿਆਪਕਾਂ, ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਮੁਲਾਜ਼ਮਾਂ ਨੂੰ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ 10 ਅਕਤੂਬਰ ਨੂੰ ਸੰਗਰੂਰ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।